Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕੋਰੋਨਾ ਦੀਆਂ ਪਾਬੰਦੀਆਂ ਦੇ ਮੱਦੇਨਜ਼ਰ ਸੋਢਲ ਮੇਲਾ ਅੱਜ

ਜਲੰਧਰ : ਅਨੰਤ ਚੌਦਸ ਮੌਕੇ 19 ਸਤੰਬਰ ਨੂੰ ਮਨਾਇਆ ਜਾ ਰਿਹਾ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਕੋਰੋਨਾ ਮਹਾਮਾਰੀ ਕਾਰਨ ਪਾਬੰਦੀਆਂ ਹੇਠ ਮਨਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਹਾਲਾਂਕਿ ਮੰਦਰ ‘ਚ ਸ਼ਰਧਾਲੂਆਂ ਦੀ ਆਮਦ ਕਈ ਦਿਨਾਂ ਤੋਂ ਸ਼ੁਰੂ ਹੋ ਗਈ ਸੀ। ਬਾਬਾ ਸੋਢਲ ਪ੍ਰਤੀ ਆਸਥਾ ਰੱਖਣ ਵਾਲੇ ਸ਼ਰਧਾਲੂ ਮੇਲੇ ਵਾਲੇ ਦਿਨ ਭੀੜ ਹੋਣ ਦੇ ਮੱਦੇਨਜ਼ਰ ਕਈ ਦਿਨ ਪਹਿਲਾਂ ਹੀ ਪਰਿਵਾਰਾਂ ਸਮੇਤ ਨਤਮਸਤਕ ਹੋਣੇ ਸ਼ੁਰੂ ਹੋ ਗਏ ਸਨ। ਜਾਣਕਾਰੀ ਮੁਤਾਬਕ ਸ਼ਨਿੱਚਰਵਾਰ ਤਕ ਡੇਢ ਲੱਖ ਦੇ ਕਰੀਬ ਸ਼ਰਧਾਲੂ ਮੰਦਰ ‘ਚ ਮੱਥਾ ਟੇਕ ਚੁੱਕੇ ਹਨ। ਮੇਲੇ ਦੌਰਾਨ ਸਾਰੇ ਰਸਤਿਆਂ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ।

————

15 ਕਰੋੜ ਦਾ ਕਾਰੋਬਾਰ ਪ੍ਰਭਾਵਿਤ

ਸੋਢਲ ਮੇਲਾ ਹਰ ਸਾਲ ਅਨੰਤ ਚੌਦਸ ਵਾਲੇ ਦਿਨ ਮਨਾਇਆ ਜਾਂਦਾ ਹੈ ਪਰ ਇਸ ਤੋਂ ਕਈ ਦਿਨ ਪਹਿਲਾਂ ਹੀ ਵੱਡੀ ਗਿਣਤੀ ਲੋਕਾਂ ਦੀ ਆਮਦ ਕਾਰਨ ਮੇਲੇ ਵਾਲਾ ਮਾਹੌਲ ਰਹਿੰਦਾ ਹੈ। ਕੋਰੋਨਾ ਕਾਲ ਤੋਂ ਪਹਿਲਾਂ ਮੇਲੇ ‘ਚ ਲਗਭਗ ਪੰਜ ਹਜ਼ਾਰ ਪਰਿਵਾਰਾਂ ਨੂੰ ਰੁਜ਼ਗਾਰ ਮਿਲਦਾ ਸੀ, ਜਿਹੜੇ ਸੋਢਲ ਰੋਡ ‘ਤੇ ਕਰੀਬ ਦੋ ਕਿਲੋਮੀਟਰ ਦੇ ਦਾਇਰੇ ‘ਚ ਸਟਾਲਾਂ ਲਾਉਂਦੇ ਹਨ। ਇਸ ਵਾਰ ਵੀ ਲਗਾਤਾਰ ਦੂਜੇ ਸਾਲ ਦੁਕਾਨਾਂ ਲਾਉਣ ਦੀ ਮਨਜ਼ੂਰੀ ਨਾ ਹੋਣ ਕਾਰਨ ਪਿਛਲੇ ਸਾਲ ਵਾਂਗ ਕਰੀਬ 15 ਕਰੋੜ ਦਾ ਕਾਰੋਬਾਰ ਪ੍ਰਭਾਵਿਤ ਹੋਵੇਗਾ। ਮੇਲੇ ਦੌਰਾਨ ਕਾਰੋਬਾਰ ਕਰਨ ਵਾਲੇ ਲੋਕਾਂ ‘ਚ ਨਿਰਾਸ਼ਾ ਹੈ ਤੇ ਉਨ੍ਹਾਂ ਦਾ ਮੰਨਣਾ ਹੈ ਕਿ ਮੇਲੇ ‘ਚ ਲਗਾਤਾਰ ਦੂਜੀ ਵਾਰ ਉਹ ਕਾਰੋਬਾਰ ਕਰਨ ਤੋਂ ਵਾਂਝੇ ਰਹਿਣਗੇ। ਇਕ ਪਾਸੇ ਕੋਰੋਨਾ ਕਾਰਨ ਸ਼ਰਧਾਲੂਆਂ ਦੀ ਆਮਦ ਘੱਟ ਹੈ ਅਤੇ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੇ ਜਾਣ ਕਾਰਨ ਉਨ੍ਹਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।

ਸਿਹਤ ਟੀਮਾਂ ਸੋਮਵਾਰ ਤਕ ਰਹਿਣਗੀਆਂ ਤਾਇਨਾਤ

ਡੇਂਗੂ ਤੇ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਨਿਗਮ ਦੀਆਂ ਟੀਮਾਂ ਵੱਲੋਂ ਮੰਦਰ ‘ਚ ਫੌਗਿੰਗ ਕਰਵਾਈ ਗਈ ਹੈ। ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਸ਼ਨਿੱਚਰਵਾਰ ਨੂੰ ਮੰਦਰ ‘ਚ ਤਾਇਨਾਤ ਕਰ ਦਿੱਤੀਆਂ ਗਈਆਂ, ਜੋ ਕਿ ਸੋਮਵਾਰ ਦੁਪਹਿਰ ਤਕ ਤਾਇਨਾਤ ਰਹਿਣਗੀਆਂ। ਸਿਵਲ ਸਰਜਨ ਡਾ. ਬਲਵੰਤ ਸਿੰਘ ਦਾ ਕਹਿਣਾ ਹੈ ਕਿ ਮੇਲੇ ਦੌਰਾਨ ਤਿੰਨ ਐਂਬੂਲੈਂਸਾਂ ਵੀ ਲਾਈਆਂ ਗਈਆਂ ਹਨ, ਤਾਂ ਜੋ ਕਿਸੇ ਵੀ ਹੰਗਾਮੇ ਦੀ ਸਥਿਤੀ ‘ਚ ਲੋੜਵੰਦ ਨੂੰ ਤੁਰੰਤ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ। ਸਿਹਤ ਟੀਮਾਂ ‘ਚ 12 ਡਾਕਟਰ ਤੇ ਹੋਰ ਅਮਲਾ ਸ਼ਾਮਲ ਹੈ ਤੇ ਖਾਣ ਵਾਲੀਆਂ ਵਸਤਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਇਨ੍ਹਾਂ ਥਾਵਾਂ ‘ਤੇ ਹੈ ਪਾਰਕਿੰਗ ਦਾ ਪ੍ਰਬੰਧ

-ਇੰਡਸਟ੍ਰੀਅਲ ਏਰੀਆ ਮੇਨ ਰੋਡ

-ਰਾਮ ਨਗਰ ਰੇਲਵੇ ਕ੍ਰਾਸਿੰਗ ਰੋਡ

-ਦੋਆਬਾ ਚੌਕ

-ਗਾਜ਼ੀ ਗੁੱਲਾ ਮੈਦਾਨ

-ਪ੍ਰਰੀਤ ਨਗਰ ਦੁਸਹਿਰਾ ਗਰਾਊਂਡ

———

ਇਨ੍ਹਾਂ ਹਸਪਤਾਲਾਂ ਨੂੰ ਕੀਤਾ ਗਿਆ ਅਲਰਟ

-ਕੈਪੀਟੋਲ ਹਸਪਤਾਲ

-ਸ਼੍ਰੀਮਨ ਹਸਪਤਾਲ

-ਜਨਤਾ ਹਸਪਤਾਲ

-ਕਮਲ ਹਸਪਤਾਲ

-ਸ਼੍ਰੀ ਦੇਵੀ ਤਾਲਾਬ ਚੈਰੀਟੇਬਲ ਹਸਪਤਾਲ

————

ਇਕ ਕਿਲੋਮੀਟਰ ਦੇ ਘੇਰੇ ‘ਚ ਮੀਟ ਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ

ਜਲੰਧਰ-ਸੋਢਲ ਮੇਲੇ ਦੇ ਅਸਥਾਨ ਤੋਂ ਇਕ ਕਿਲੋਮੀਟਰ ਦੇ ਘੇਰੇ ਅੰਦਰ 19 ਸਤੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਦੇ ਹੁਕਮ ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਵੱਲੋਂ ਜਾਰੀ ਕੀਤੇ ਗਏ ਹਨ।

Vinkmag ad
Share Our Daily Posts

News Desk

Read Previous

ਪੰਜਾਬ ਦੇ ਸੀਐੱਮ ਲਈ ਜਾਖੜ ਦੇ ਨਾਲ ਹੁਣ ਨਵਜੋਤ ਸਿੱਧੂ ਦਾ ਨਾਂ ਵੀ ਚਰਚਾ ’ਚ, ਅੱਜ ਹੋਵੇਗਾ ਐਲਾਨ

Read Next

ਜੱਟ ਤੇ ਹਿੰਦੂ ਚਿਹਰੇ ਦੇ ਵਿਚਕਾਰ ਉਲਝ ਗਈ CM ਦੀ ਕੁਰਸੀ, ਸਿੱਧੂ ਨੇ ਆਹਲਾ ਕਮਾਨ ਨੂੰ ਕਿਹਾ- ਮੈਨੂੰ CM ਬਣਾਓ