Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਜੱਟ ਤੇ ਹਿੰਦੂ ਚਿਹਰੇ ਦੇ ਵਿਚਕਾਰ ਉਲਝ ਗਈ CM ਦੀ ਕੁਰਸੀ, ਸਿੱਧੂ ਨੇ ਆਹਲਾ ਕਮਾਨ ਨੂੰ ਕਿਹਾ- ਮੈਨੂੰ CM ਬਣਾਓ

ਚੰਡੀਗਡ਼੍ਹ : ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੱਭਣਾ ਕਾਂਗਰਸ ਲਈ ਟੇਢੀ ਖੀਰ ਬਣ ਗਿਆ ਹੈ। ਮੁੱਖ ਮੰਤਰੀ ਦੀ ਕੁਰਸੀ ਹੁਣ ਜੱਟ ਤੇ ਹਿੰਦੂ ਚਿਹਰੇ ਵਿਚਕਾਰ ਉਲਝ ਗਈ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਮੁੱਖ ਮੰਤਰੀ ਅਹੁਦੇ ਲਈ ਆਪਣੀ ਦਾਅਵੇਦਾਰੀ ਠੋਕ ਦਿੱਤੀ ਹੈ ਜਿਸ ਤੋਂ ਬਾਅਦ ਹੀ ਸਿੱਧੂ ਦੇ ਖੇਮੇ ‘ਚ ਖਿੱਚੋਤਾਣ ਸ਼ੁਰੂ ਹੋ ਗਈ ਹੈ ਕਿਉਂਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਮੁੱਖ ਮੰਤਰੀ ਦੀ ਦੌਡ਼ ‘ਚ ਚੱਲ ਰਹੇ ਹਨ। ਦੋਵੇਂ ਹੀ ਮੰਤਰੀ ਖ਼ੁਦ ਨੂੰ ਮੁੱਖ ਮੰਤਰੀ ਬਣਾਉਣ ਲਈ ਪਾਰਟੀ ‘ਤੇ ਦਬਾਅ ਬਣਾ ਰਹੇ ਹਨ। ਉੱਥੇ ਹੀ ਦੋਵਾਂ ਹੀ ਮੰਤਰੀਆਂ ਨੇ ਪਾਰਟੀ ਇੰਚਾਰਜ ਤੇ ਨਿਗਰਾਨ ਅਜੈ ਮਾਕਨ ਤੇ ਹਰੀਸ਼ ਚੌਧਰੀ ਨੂੰ ਕਹਿ ਦਿੱਤਾ ਹੈ ਕਿ ਜੇਕਰ ਹਿੰਦੂ ਨੂੰ ਮੁੱਖ ਮੰਤਰੀ ਬਣਾਉਣਾ ਹੈ ਤਾਂ ਸੁਨੀਲ ਜਾਖਡ਼ ਦੀ ਬਜਾਏ ਅੰਬਿਕਾ ਸੋਨੀ ਨੂੰ ਇਹ ਮੌਕਾ ਦਿੱਤਾ ਜਾਵੇ।

ਇਨ੍ਹਾਂ ਸਾਰੇ ਹਾਲਾਤ ‘ਚ ਮੁੱਖ ਮੰਤਰੀ ਦੇ ਰੂਪ ‘ਚ ਆਇਆਂ ਤਾਂ ਦੋਵਾਂ ਹੀ ਮੰਤਰੀਆਂ ਨੇ ਉਨ੍ਹਾਂ ਦੀ ਮੁਖ਼ਾਲਫਤ ਸ਼ੁਰੂ ਕਰ ਦਿੱਤੀ।

ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਨ੍ਹਾਂ ਦਾ ਵਿਰੋਧ ਕਰਨ ਵਾਲੇ ਮੰਤਰੀ ਖ਼ੁਦ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਇਨ੍ਹਾਂ ਸਭ ਵਿਚ ਸਭ ਤੋਂ ਅਹਿਮ ਮੋ ਉਦੋਂ ਆਇਆ ਜਦੋਂ ਕਰੀਬ ਦੋ ਮਹੀਨੇ ਪਹਿਲਾਂ ਹੀ ਸੂਬਾ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਵੀ ਵਗਦੀ ਗੰਗਾ ‘ਚ ਹੱਥ ਧੋਣ ਲਈ ਮੁਖ ਮੰਤਰੀ ਅਹੁਦੇ ਲਈ ਦਾਅਵੇਦਾਰੀ ਠੋਕ ਦਿੱਤੀ ਹੈ। ਪਾਰਟੀ ਦੇ ਸੂਤਰ ਦੱਸਦੇ ਹਨ ਕਿ ਸਿੱਧੂ ਨੇ ਇਹ ਦਾਅਵੇਦਾਰੀ ਨਾ ਸਿਰਫ ਸੂਬਾ ਇੰਚਾਰਜ ਹਰੀਸ਼ ਰਾਵਤ ਸਾਹਮਣੇ ਕੀਤੀ ਬਲਕਿ ਉਨ੍ਹਾਂ ਨੇ ਪਾਰਟੀ ਹਾਈ ਕਮਾਨ ਨੂੰ ਵੀ ਆਪਣੇ ਮਨ ਦੀ ਇੱਛਾ ਜ਼ਾਹਿਰ ਕੀਤੀ। ਓਧਰ, ਅੰਬਿਕਾ ਸੋਨੀ ਵੱਲੋਂ ਇਨਕਾਰ ਕਰਨ ‘ਤੇ ਮੁੱਖ ਮੰਤਰੀ ਬਣਨ ਦੀ ਲਾਈ ਰੌਚਕ ਹੋ ਗਈ ਹੈ।

ਫਿਰ ਸ਼ੁਰੂ ਹੋਇਆ ਵਿਧਾਇਕਾਂ ਤੋਂ ਫੀਡਬੈਕ ਲੈਣ ਦਾ ਸਿਲਸਿਲਾ

ਇਸੇ ਦੌਰਾਨ ਚੰਡੀਗਡ਼੍ਹ ‘ਚ ਇਕ ਪੰਜ ਸਿਤਾਰਾ ਹੋਟਲ ‘ਚ ਰੁਕੇ ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਰਾਵਤ ਤੇ ਨਿਗਰਾਨ ਹਰੀਸ਼ ਚੌਧਰੀ ਤੇ ਅਜੈ ਮਾਕਨ ਨੇ ਆਪੋ-ਆਪਣੇ ਪੱਧਰ ‘ਤੇ ਫੀਡਬੈਕ ਲੈਣੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਤਿੰਨੋਂ ਹੀ ਲੀਡਰਾਂ ਵੱਲੋਂ ਪੰਜਾਬ ਦੇ ਵਿਧਾਇਕਾਂ ਨੂੰ ਫੋਨ ਕਰ ਕੇ ਉਨ੍ਹਾਂ ਦੀ ਫੀਡਬੈਕ ਲਈ ਜਾ ਰਹੀ ਹੈ ਕਿ ਉਹ ਨਵੇਂ ਮੁੱਖ ਮੰਤਰੀ ਦੇ ਰੂਪ ‘ਚ ਕਿਸ ਨੂੰ ਦੇਖਣਾ ਪਸੰਦ ਕਰਨਗੇ। ਇਸ ਸਾਰੀ ਕਵਾਇਦ ‘ਚ ਪਾਰਟੀ ਹਾਈ ਕਮਾਨ ਨੇ ਚੁੱਪ ਧਾਰ ਲਈ ਹੈ। ਇਕ ਦਿਨ ਪਹਿਲਾਂ ਤਕ ਇਹ ਤੈਅ ਸੀ ਕਿ ਕੈਪਟਨ ਅਮਰਿੰਦਰਸਿੰਘ ਦੇ ਮੁੱਖਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੋਣ ਵਾਲੀ ਕਾਂਗਰਸ ਵਿਧਾਇਕ ਦਲ ਦੀ ਬੈਠਕ ‘ਚ ਵਿਧਾਇਕਾਂ ਵੱਲੋਂ ਨਵੇਂ ਮੁੱਖ ਮੰਤਰੀ ਬਣਾਉਣ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪਣ ਦੇ ਕੁਝ ਦੇਰ ਬਾਅਦ ਹੀ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਹੀ ਕਾਰਨ ਹੈ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਸਾਰੇ ਵਿਧਾਇਕਾਂ ਨੂੰ ਅੱਧਾ ਘੰਟਾ ਰੁਕਣ ਲਈ ਕਿਹਾ ਗਿਆ ਪਰ ਇਸ ਬੈਠਕ ਦੇ ਖ਼ਤਮ ਹੋਣ ‘ਤੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਮਾਮਲਾ ਉਲਝਣ ਲੱਗਾ। ਕਿਉੰਕਿ ਪਾਰਟੀ ਹਾਈ ਕਮਾਨ ਸੁਨੀਲ ਜਾਖਡ਼ ਨੂੰ ਪੰਜਾਬ ਦਾ ਪਹਿਲਾ ਹਿੰਦੂ ਮੁੱਖ ਮੰਤਰੀ ਬਣਾਉਣਾ ਚਾਹੁੰਦੀ ਸੀ ਪਰ ਸੁਖਜਿੰਦਰ ਸਿੰਘ ਰੰਧਾਵਾ ਨੇ ਨਾ ਸਿਰਫ਼ ਖ਼ੁਦ ਮੁੱਖ ਮੰਤਰੀ ਬਮਨ ਦੀ ਦਾਅਵੇਦਾਰੀ ਠੋਕੀ ਬਲਕਿ ਉਨ੍ਹਾਂ ਸੁਨੀਲ ਜਾਖਡ਼ ਦਾ ਵਿਰੋਧ ਵੀ ਕੀਤਾ। ਇਸ ਤੋਂ ਬਾਅਦ ਮਾਮਲਾ ਲਗਾਤਾਰ ਉਲਝਦਾ ਜਾ ਰਿਹਾ ਹੈ। ਕਾਂਗਰਸ ਦੇ ਉੱਚ ਪੱਧਰੀ ਸੂਤਰ ਦੱਸਦੇ ਹਨ ਕਿ ਜੇਕਰ ਇਹ ਮਾਮਲੇ ਇੰਝ ਹੀ ਉਲਝਦਾ ਰਿਹਾ ਤਾਂ ਐਤਵਾਰ ਨੂੰ ਵੀ ਨਵੇਂ ਮੁੱਖ ਮੰਤਰੀ ਦੀ ਚੋਣ ਨਹੀਂ ਹੋ ਸਕੇਗੀ।

Vinkmag ad
Share Our Daily Posts

News Desk

Read Previous

ਕੋਰੋਨਾ ਦੀਆਂ ਪਾਬੰਦੀਆਂ ਦੇ ਮੱਦੇਨਜ਼ਰ ਸੋਢਲ ਮੇਲਾ ਅੱਜ

Read Next

ਸ੍ਰੀ ਸਿੱਧ ਬਾਬਾ ਸੋਢਲ ਮੇਲਾ ਸ਼ੁਰੂ, ਵੱਡੀ ਗਿਣਤੀ ‘ਚ ਨਤਮਸਤਕ ਹੋਣ ਪਹੁੰਚ ਰਹੇ ਸ਼ਰਧਾਲੂ, ਜਾਣੋ ਟ੍ਰੈਫਿਕ ਰੂਟ