Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ, ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ

ਚੰਡੀਗਡ਼੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਸਰਬਸੰਮਤੀ ਨਾਲ ਮੁੱਖ ਮੰਤਰੀ ਬਣਾਇਆ ਗਿਆ ਹੈ। ਏਐੱਨਆਈ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਸਿੱਖ ਦਲਿਤ ਚਿਹਰਾ ਹਨ ਤੇ ਉਹ ਰੋਪੜ ਦੇ ਰਹਿਣ ਵਾਲੇ ਹਨ। ਪੰਜਾਬ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਰਾਜਪਾਲ ਨਾਲ 6.30 ਵਜੇ ਮੁਲਾਕਾਤ ਕਰਨ ਦੀ ਖਬਰ ਆਈ ਹੈ।

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨਾਲ ਚੰਡੀਗੜ੍ਹ ਦੇ ਇਕ ਹੋਟਲ ‘ਚ ਕਾਂਗਰਸੀ ਵਿਧਾਇਕਾਂ ਨਾਲ ਚੱਲ ਰਹੇ ਮੰਥਨ ‘ਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਂ ‘ਤੇ ਵਾਰ-ਵਾਰ ਪੇਚ ਫਸ ਰਿਹਾ ਸੀ ਪਰ ਹਾਈ ਕਮਾਨ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ‘ਤੇ ਸਹਿਮਤੀ ਦੀਆਂ ਖ਼ਬਰਾਂ ਤੋਂ ਬਾਅਦ ਅਚਾਨਕ ਚਰਨਜੀਤ ਸਿੰਘ ਚੰਨੀ ਦਾ ਨਾਂ ਅੱਗੇ ਆਉਣ ਦੀਆਂ ਖ਼ਬਰਾਂ ਆਉਣ ਲੱਗੀਆਂ ਹਨ ਤੇ ਅਖੀਰ ਉਨ੍ਹਾਂ ਦੇ ਹੀ ਨਾਂ ‘ਤੇ ਮੋਹਰ ਲੱਗੀ।

ਹਾਲਾਂਕਿ ਕਾਂਗਰਸ ਦੇ ਆਬਜ਼ਰਵਰਾਂ ਵੱਲੋਂ ਵਿਧਾਇਕਾਂ ਤੋਂ ਲਈ ਗਈ ਫੀਡਬੈਕ ‘ਚ 40 ਦੇ ਕਰੀਬ ਵਿਧਾਇਕਾਂ ਨੇ ਸੁਨੀਲ ਜਾਖੜ (Sunil Jakhar) ਦੇ ਹੱਕ ਵਿਚ ਸਲਾਹ ਦਿੱਤੀ। ਦੂਸਰੇ ਨੰਬਰ ‘ਤੇ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੇ ਹੱਕ ਵਿਚ 20 ਵਿਧਾਇਕਾਂ ਨੇ ਆਪਣੀ ਰਾਏ ਦਿੱਤੀ ਸੀ।

ਸੂਤਰ ਦੱਸਦੇ ਹਨ ਕਿ ਤੀਸਰੇ ਨੰਬਰ ‘ਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਹੱਕ ‘ਚ 12 ਲੋਕਾਂ ਨੇ ਸਲਾਹ ਦਿੱਤੀ। ਹੋਟਲ ਤੋਂ ਨਵਜੋਤ ਸਿੰਘ ਸਿੱਧੂ, ਰਾਜਾ ਵੜਿੰਗ ਤੇ ਪਰਗਟ ਸਿੰਘ ਬਾਹਰ ਨਿਕਲ ਚੁੱਕੇ ਹਨ। ਮੀਡੀਆ ਰਿਪੋਰਟ ਅਨੁਸਾਰ ਹਾਈ ਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ, ਉਹ ਪੰਜਾਬ ਦੇ ਨਵੇਂ ਸੀਐੱਮ ਹੋਣਗੇ ਜਿਸ ਦਾ ਰਸਮੀ ਐਲਾਨ ਕੁਝ ਹੀ ਦੇਰ ਵਿਚ ਹੋਵੇਗਾ। ਦੂਸਰੇ ਪਾਸੇ ਰੰਧਾਨਾ ਨੇ ਕਿਹਾ ਕਿ ਅਜੇ 2-3 ਘੰਟੇ ਹੋਰ ਇੰਤਜ਼ਾਰ ਕਰਨਾ ਪਵੇਗਾ।

ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੈਪਟਨ ਉਨ੍ਹਾਂ ਦੇ ਬਜ਼ੁਰਗ, ਉਨ੍ਹਾਂ ਦਾ ਪਰਿਵਾਰ ਹਨ। ਉਨ੍ਹਾਂ ਕਿਹਾ ਕਿ ਜਿਹੜਾ ਬਹੁਤਾ ਬੋਲਦਾ ਹੈ ਉਹ ਕੰਮ ਨਹੀਂ ਕਰਦਾ। ਰੰਧਾਵਾ ਨੇ ਕਿਹਾ ਕਿ ਉਹ ਕੈਪਟਨ ਦੇ ਨਾਲ 2020 ਤੋਂ ਹਨ। ਤ੍ਰਿਪਤ ਰਜਿੰਦਰ ਬਾਜਵਾ, ਪਰਗਟ ਸਿੰਘ ਤੇ ਮੁਹੰਮਦ ਮੁਸਤਫ਼ਾ ਰੰਧਾਵਾ ਦੇ ਘਰ ਪਹੁੰਚ ਗਏ ਹਨ। ਮੀਡੀਆ ਰਿਪੋਰਟਸ ਅਨੁਸਾਰ, ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਪਾਲ ਬੀਐੱਲ ਪੁਰੋਹਿਤ ਕੋਲੋਂ ਮਿਲਣ ਦਾ ਸਮਾਂ ਮੰਗਿਆ ਹੈ।

ਇਨ੍ਹਾਂ ਨੂੰ ਬਣਾਇਆ ਜਾ ਸਕਦੈ ਡਿਪਟੀ ਸੀਐੱਮ

ਅਰੁਣਾ ਚੌਧਰੀ ਤੇ ਭਾਰਤ ਭੂਸ਼ਣ ਆਸ਼ੂ ਨੂੰ ਡਿਪਟੀ ਸੀਐਮ ਲਾਉਣ ਬਾਰੇ ਚਰਚਾ ਹੈ। ਹਾਲਾਂਕਿ ਅਜੇ ਕੋਈ ਵੀ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਮੀਡੀਆ ਰਿਪੋਰਟਸ ਅਨੁਸਾਰ ਇਸ ਬਾਰੇ ਆਖਰੀ ਫੈਸਲਾ ਲੈ ਲਿਆ ਗਿਆ ਹੈ। ਸੂਤਰ ਦੱਸਦੇ ਹਨ ਕਿ ਕਾਂਗਰਸ, ਹਿੰਦੂ ਵੋਟ ਬੈਂਕ ਨੂੰ ਆਪਣੇ ਹੱਕ ਵਿਚ ਕਰਨ ਲਈ ਇਸ ਤਰ੍ਹਾਂ ਦੀ ਰਣਨੀਤੀ ਬਣਾ ਰਹੀ ਹੈ।

ਰਾਜ ਭਵਨ ਲਈ ਨਿਕਲੇ ਸੁਖਜਿੰਦਰ ਸਿੰਘ ਰੰਧਾਵਾ

ਸੁਖਜਿੰਦਰ ਸਿੰਘ ਰੰਧਾਵਾ ਦਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਲਗਪਗ ਤੈਅ ਹੈ। ਉਨ੍ਹਾਂ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ ਸੀ ਤੇ ਉਹ ਆਪਣੇ ਘਰੋਂ ਨਿਕਲ ਵੀ ਪਏ ਹਨ।

ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ ਹੁਣ ਨਹੀਂ ਹੋਵੇਗੀ। ਹਾਈ ਕਮਾਂਡ ਵੱਲੋਂ ਮੁੱਖ ਮੰਤਰੀ ਦੇ ਨਾਂ ਦਾ ਸਿੱਧਾ ਐਲਾਨ ਕੀਤਾ ਜਾਵੇਗਾ। ਅੱਜ ਪੰਜਾਬ ਕਾਂਗਰਸ ਵਿਧਾਇਕ ਦਲ ਦੀ 11 ਵਜੇ ਮੀਟਿੰਗ ਬੁਲਾਈ ਗਈ ਸੀ, ਪਰ ਹੁਣ ਇਹ ਮੀਟਿੰਗ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਵਿਧਾਇਕ ਦਲ ਦੀ ਮੀਟਿੰਗ ‘ਚ ਮੁੱਖ ਮੰਤਰੀ ਬਾਰੇ ਫ਼ੈਸਲਾ ਲੈਣ ਸਬੰਧੀ ਕਾਂਗਰਸ ਹਾਈ ਕਮਾਂਡ ਨੂੰ ਸਾਰੇ ਅਧਿਕਾਰ ਦੇ ਦਿੱਤੇ ਗਏ ਸਨ।

ਦੂਜੇ ਪਾਸੇ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਅੱਜ ਤੇ ਬਹੁਤ ਜਲਦ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਬਣਨ ਦੇ ਚਾਹਵਾਨ ਨਹੀਂ ਹਨ ਤੇ ਉਹ ਵਰਕਰ ਰਹਿ ਕੇ ਹੀ ਖੁਸ਼ ਹਨ। ਇਸ ਤੋਂ ਇਲਾਵਾ ਵਿਧਾਇਕ ਰਾਜਕੁਮਾਰ ਵੇਰਕਾ ਨੇ ਸੰਕੇਤ ਦਿੱਤਾ ਕਿ ਹਾਈ ਕਮਾਨ ਮੁੱਖ ਮੰਤਰੀ ਦੇ ਨਾਂ ਤੋਂ ਇਲਾਵਾ ਦਲਿਤ ਤੇ ਹਿੰਦੂ ਡਿਪਟੀ ਸੀਐੱਮ ਦਾ ਐਲਾਨ ਕਰ ਸਕਦੀ ਹੈ।

CM ਬਣਨ ਤੋਂ ਇਨਕਾਰ ਕਰ ਚੁੱਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦਾ ਕਹਿਣਾ ਹੈ ਕਿ ਅਗਲਾ ਸੀਐੱਮ ਕੋਈ ਸਿੱਖ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨਹੀਂ ਬਣਨਾ ਚਾਹੁੰਦੇ।

ਜ਼ਿਕਰਯੋਗ ਹੈ ਕਿ ਕੁਝ ਪਾਰਟੀ ਦੇ ਨੇਤਾਵਾਂ ਨੇ ਇੱਕ ਹਿੰਦੂ ਨੂੰ ਵਿਧਾਇਕ ਦਲ ਦਾ ਨੇਤਾ ਬਣਾਉਣ ‘ਤੇ ਇਤਰਾਜ਼ ਦਰਜ ਕਰਵਾਇਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਇਕ ਜੱਟ-ਸਿੱਖ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ। ਇਸੇ ਲਈ ਐਤਵਾਰ ਨੂੰ ਬੈਠਕ ਬੁਲਾਈ ਗਈ ਸੀ ਪਰ ਉਹ 78 ਵਿਧਾਇਕਾਂ ਦੇ ਦਸਤਖ਼ਤ ਲੈਣ ਤੋਂ ਬਾਅਦ ਟਾਲ ਦਿੱਤੀ ਗਈ।

Vinkmag ad
Share Our Daily Posts

News Desk

Read Previous

ਸੁਖਜਿੰਦਰ ਰੰਧਾਵਾ ਪੰਜਾਬ ਦੇ ਨਵੇਂ CM ! ਨਾਲ ਬਣਨਗੇ 2 ਡਿਪਟੀ ਸੀਐੱਮ, ਜਾਣੋ ਨਾਂ

Read Next

ਦੁਬਈ ਤੋਂ ਅੰਮ੍ਰਿਤਸਰ ਆਏ ਯਾਤਰੀ ਕੋਲੋਂ 39 ਲੱਖ ਦਾ ਸੋਨਾ ਬਰਾਮਦ