Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਨੈਸ਼ਨਲ ਹਾਈਵੇ 54 ‘ਤੇ ਲਾਇਆ ਜਾਵੇਗਾ ਧਰਨਾ

ਮਖੂ : ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋ ਰਿਲਾਇੰਸ ਪੈਟਰੋਲ ਪੰਪ ਮਖੂ ‘ਤੇ ਲੰਮੇ ਸਮੇਂ ਤੋਂ ਲਗਾਏ ਹੋਏ ਪੱਕੇ ਧਰਨੇ ਵਿਚ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਵਿਸ਼ੇਸ ਤੌਰ ‘ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ ਨੌ ਮਹੀਨਿਆਂ ਤੋ ਕਿਸਾਨਾਂ ਵੱਲੋਂ ਕਿਸਾਨ ਵਿਰੋਧੀ ਖ਼ੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਕਿਸਾਨ ਅੰਦੋਲਨ ਦੌਰਾਨ 600 ਤੋ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ‘ਤੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦੇ ਸੱਦੇ ‘ਤੇ 27 ਸਤੰਬਰ ਨੂੰ ਮਖੂ ਵਿਖੇ ਨੈਸ਼ਨਲ ਹਾਈਵੇ 54 ‘ਤੇ ਧਰਨਾ ਲਗਾ ਕੇ ਸੜਕੀ ਆਵਾਜਾਈ ਨੂੰ ਪੂਰੀ ਤਰਾਂ੍ਹ ਬੰਦ ਕੀਤਾ ਜਾਵੇਗਾ। ਫੁਰਮਾਨ ਸਿੰਘ ਸੰਧੂ ਨੇ ਹਰੇਕ ਵਰਗ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਕਾਰੋਬਾਰ ਬੰਦ ਕਰਕੇ ਭਾਰਤ ਬੰਦ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਤਾਂ ਜੋ ਕੁੰਭਕਰਨ ਦੀ ਨੀਂਦ ਸੁਤੀ ਪਈ ਮੋਦੀ ਸਰਕਾਰ ਨੂੰ ਜਗਾਇਆ ਜਾ ਸਕੇ। ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਕਿਸਾਨ ਤਦ ਤੱਕ ਸੰਘਰਸ਼ ਕਰਦੇ ਰਹਿਣਗੇ ਜਦ ਤੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਖ਼ੇਤੀ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ। ਇਸ ਮੀਟਿੰਗ ਵਿਚ ਗੁਰਦੇਵ ਸਿੰਘ ਵਾਰਸਵਾਲਾ ਮੀਤ ਪ੍ਰਧਾਨ ਪੰਜਾਬ, ਜੋਗਿੰਦਰ ਸਿੰਘ ਸਭਰਾ ਮੀਤ ਪ੍ਰਧਾਨ ਪੰਜਾਬ, ਜਸਵੰਤ ਸਿੰਘ ਗੱਟਾ ਸਕੱਤਰ ਪੰਜਾਬ, ਰਛਪਾਲ ਸਿੰਘ ਸੰਧੂ ਪ੍ਰਰੈਸ ਸਕੱਤਰ ਪੰਜਾਬ, ਗੁਰਵਿੰਦਰ ਸਿੰਘ ਬਾਹਰਵਾਲੀ ਪ੍ਰਧਾਨ ਬਲਾਕ ਮਖੂ, ਜੋਗਾ ਸਿੰਘ ਸਕੱਤਰ ਬਲਾਕ ਮਖੂ, ਪ੍ਰਗਟ ਸਿੰਘ ਲਹਿਰਾ ਬੇਟ, ਧਰਮ ਸਿੰਘ ਸਭਰਾ, ਨਿਰਮਲ ਸਿੰਘ ਵਸਤੀ ਵਸਾਵਾ ਸਿੰਘ, ਗੁਰਪਾਲ ਸਿੰਘ ਸਭਰਾਂ, ਦਰਸ਼ਨ ਸਿੰਘ ਚੂਰੀਆਂ, ਜਰਨੈਲ ਸਿੰਘ ਵਰਿ੍ਹਆਂ, ਕਰਮ ਸਿੰਘ ਅਰਾਈਆਂਵਾਲਾ, ਬਗੀਚਾ ਸਿੰਘ ਲਹਿਰਾ ਬੇਟ, ਸੂਰਤ ਸਿੰਘ ਤਲਵੰਡੀ ਨਿਪਾਲਾਂ, ਬਲਵੀਰ ਸਿੰਘ ਵਸਤੀ ਵਸਾਵਾ ਸਿੰਘ ਆਦਿ ਹਾਜ਼ਰ ਸਨ।

 

Vinkmag ad
Share Our Daily Posts

News Desk

Read Previous

ਪੰਜਾਬ ’ਚ ਵਪਾਰੀਆਂ ਨੂੰ ਵੱਡੀ ਰਾਹਤ, ਰੱਦ ਹੋ ਚੁੱਕਾ GST ਨੰਬਰ ਬਹਾਲ ਕਰਾਉਣ ਲਈ ਕਰ ਸਕਦੇ ਹਨ ਅਪਲਾਈ

Read Next

ਪੰਜਾਬ ’ਚ ਨਵੇਂ CM ਬਣਨ ਤੋਂ ਬਾਅਦ ਸ਼ਿਮਲਾ ਪਹੁੰਚੀ ਸੋਨੀਆ ਗਾਂਧੀ,ਰਾਹੁਲ ਵੀ ਪਹੁੰਚਣਗੇ