Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਖੇਤੀ ਕਾਨੂੰਨ ਰੱਦ ਨਹੀਂ ਕੀਤੇ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੇ ਕੇਂਦਰ ਸਰਕਾਰ

ਗੜ੍ਹਦੀਵਾਲਾ

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਮੈਂਬਰ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 348ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਲਿਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਸੁਖਦੇਵ ਸਿੰਘ ਮਾਗਾ, ਜਤਿੰਦਰ ਸਿੰਘ ਸੱਗਲਾ, ਮਾਸਟਰ ਗੁਰਚਰਨ ਸਿੰਘ ਕਾਲਰਾ, ਮਨਦੀਪ ਸਿੰਘ ਭਾਨਾ ਸਮੇਤ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣੇ ਅਤੇ ਪੂੰਜੀਪਤੀਆਂ ਨੂੰ ਲਾਭ ਦੇਣ ਲਈ ਕਿਸਾਨੀ ਤੇ ਹਰ ਵਰਗ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਅੱਜ ਦੇਸ਼ ਆਰਥਿਕ ਪੱਖੋਂ ਹੋਰ ਕਮਜ਼ੋਰ ਹੁੰਦਾ ਜਾ ਰਿਹਾ ਹੈ ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਹੈ ਕਿਉਂਕਿ ਕੇਂਦਰ ਸਰਕਾਰ ਆਪਣੇ ਸਵਾਰਥ ਲਈ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਵੇਚ ਦੇਣਾ ਚਾਹੁੰਦੀ ਹੈ ਇਹੀ ਕਾਰਨ ਹੈ ਕਿ ਅੱਜ ਹਰ ਖੇਤਰ ਵਿੱਚ ਨਿੱਜੀਕਰਨ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਹੋਰ ਅਮੀਰ ਕੀਤਾ ਜਾ ਰਿਹਾ ਹੈ ਅਤੇ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਮੱਧ ਵਰਗੀ ਪਰਿਵਾਰ ਵੀ ਕਾਲੇ ਕਾਨੂੰਨਾਂ ਦੀ ਮਾਰ ਹੇਠ ਆ ਕੇ ਉਜੜਨ ਲਈ ਮਜਬੂਰ ਹਨ। ਉਨਾਂ੍ਹ ਕਿਹਾ ਕਿ ਦੇਸ਼ ਦਾ ਅੰਨਦਾਤਾ ਅੱਜ ਖੇਤੀ ਦੇ ਨਾਲ ਦੇਸ਼ ਨੂੰ ਬਚਾਉਣ ਲਈ ਦਿੱਲੀ ਵਿਖੇ ਜੋ ਸੰਘਰਸ਼ ਕਰ ਰਿਹਾ ਹੈ ਉਨ੍ਹਾਂ ਨਾਲ ਪੂਰਾ ਦੇਸ਼ ਇਕਜੁੱਟ ਹੋ ਕੇ ਕਿਸਾਨਾਂ ਨੂੰ ਪੂਰਨ ਸਮਰਥਨ ਦੇ ਰਿਹਾ ਹੈ। ਕਿਸਾਨਾਂ ਨੇ ਇੱਕ ਸੁਰ ‘ਚ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਹੀ ਪਵੇਗਾ ਅਤੇ ਕਿਸਾਨ ਆਪਣੇ ਹੱਕਾਂ ਹੱਕ ਲੈ ਕੇ ਹੀ ਵਾਪਸ ਪਰਤਣਗੇ। ਜੇਕਰ ਕੇਂਦਰ ਸਰਕਾਰ ਨੇ ਖੇਤੀ ਤੇ ਬਣਾਏ ਕਨੂੰਨ ਰੱਦ ਨਹੀਂ ਕੀਤੇ ਤਾਂ ਇਸਦਾ ਨਤੀਜਾ ਚੋਣਾਂ ਦੌਰਾਨ ਭੁਗਤਾਨ ਨੂੰ ਤਿਆਰ ਰਹੇ। ਇਸ ਮੌਕੇ ਪੰਜਾਬ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ, ਜਥੇਦਾਰ ਹਰਪਾਲ ਸਿੰਘ, ਮੁਖਤਿਆਰ ਸਿੰਘ, ਰਾਜਿੰਦਰ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ, ਨੰਬਰਦਾਰ ਸੁਖਵੀਰ ਸਿੰਘ, ਸੇਵਾ ਸਿੰਘ, ਰਣਜੀਤ ਸਿੰਘ,ਦਾਰਾ ਸਿੰਘ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਪੰਜਾਬ ’ਚ ਨਵੇਂ CM ਬਣਨ ਤੋਂ ਬਾਅਦ ਸ਼ਿਮਲਾ ਪਹੁੰਚੀ ਸੋਨੀਆ ਗਾਂਧੀ,ਰਾਹੁਲ ਵੀ ਪਹੁੰਚਣਗੇ

Read Next

Punjab Cabinet: CM ਚੰਨੀ ਅੱਜ ਦੇਰ ਸ਼ਾਮ ਕਰਨਗੇ ਪਹਿਲੀ ਕੈਬਨਿਟ ਮੀਟਿੰਗ, ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ