Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

Punjab Cabinet: CM ਚੰਨੀ ਅੱਜ ਦੇਰ ਸ਼ਾਮ ਕਰਨਗੇ ਪਹਿਲੀ ਕੈਬਨਿਟ ਮੀਟਿੰਗ, ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ

ਚੰਡੀਗਡ਼੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ ਦੇਰ ਸ਼ਾਮ ਅੱਠ ਵਜੇ ਕਰਨਗੇ। ਇਸ ਵਿਚ ਨੌਕਰਸ਼ਾਹੀ ਵਿਚ ਬਦਲਾਅ ਸਣੇ ਕਈ ਫੈਸਲੇ ਹੋਣ ਦੀ ਸੰਭਾਵਨਾ ਹੈ। ਕਾਂਗਰਸ ਦੇ ਕੱਦਵਾਰ ਦਲਿਤ ਨੇਤਾ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦਫ਼ਤਰ ਵਿਚ ਆਪਣਾ ਕਾਰਜਭਾਰ ਸੰਭਾਲਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸ ਦੇ ਆਗੂੁ ਮੌਜੂੁਦ ਸਨ। ਪੰਜਾਬ ਦੇ ਮੁੱਖ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਵਿਚ ਪਹਿਲੀ ਕੈਬਨਿਟ ਮੀਟਿੰਗ ਸ਼ਾਮ 8 ਵਜੇ ਹੋਵੇਗੀ। ਇਸ ਕੈਬਨਿਟ ਮੀਟਿੰਗ ਵਿਚ ਦੋਵੇਂ ਉਪਮੁੱਖ ਮੰਤਰੀ ਹਨ। ਫਿਲਹਾਲ ਇਹ ਇਨ੍ਹਾਂ ਤਿੰਨਾਂ ਦੀ ਹੀ ਮੀਟਿੰਗ ਹੈ। ਉਨ੍ਹਾਂ ਵੱਲੋਂ ਇਸ ਕੈਬਨਿਟ ਮੀਟਿੰਗ ਵਿਚ ਵੱਡੇ ਐਲਾਨ ਹੋਣ ਦੀ ਸੰਭਾਵਨਾ ਹੈ ਕਿਉਂਕਿ ਉਨ੍ਹਾਂ ਨੇ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਵਿਚ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਵੱਲੋਂ ਰੇਤ ਮਾਫੀਆ ’ਤੇ ਵੱਡੇ ਐਕਸ਼ਨ ਦੀ ਉਮੀਦ ਕੀਤੀ ਜਾ ਰਹੀ ਹੈ।

ਬਿਜਲੀ ਦੇ ਸਮਝੌਤਿਆਂ ’ਤੇ ਵੀ ਐਲਾਨ ਹੋ ਸਕਦਾ ਹੈ। ਮੁਲਾਜ਼ਮਾਂ ਨੂੰ ਉਨ੍ਹਾਂ ਪ੍ਰੈਸ ਕਾਨਫਰੰਸ ਵਿਚ ਹਡ਼ਤਾਲ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੇ ਮਸਲੇ ਹੱਲ ਕਰਨਗੇ।

ਇਸ ਤੋਂ ਪਹਿਲਾਂ ਪੰਜਾਬ ਰਾਜਭਵਨ ਵਿਚ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ । ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਉਨ੍ਹਾਂ ਨਾਲ ਉਪਮੁੱਖਮੰਤਰੀ ਵਜੋਂ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ। ਕਾਰਜਭਾਰ ਸੰਭਾਲਣ ਤੋਂ ਬਾਅਦ ਸੀਐਮ ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਭਵਨ ਪਹੁੰਚੇ।

Vinkmag ad
Share Our Daily Posts

News Desk

Read Previous

ਖੇਤੀ ਕਾਨੂੰਨ ਰੱਦ ਨਹੀਂ ਕੀਤੇ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੇ ਕੇਂਦਰ ਸਰਕਾਰ

Read Next

ਜਲੰਧਰ ‘ਚ ਤੇਜ਼ ਬਾਰਿਸ਼ ਨਾਲ ਬਦਲਿਆ ਮੌਸਮ ਦਾ ਮਿਜਾਜ਼, ਕਈ ਇਲਾਕੇ ਜਲਥਲ