Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਘਰ ਦੀ ਨੀਂਹ ਪੁੱਟਦਿਆਂ ਬਰਾਮਦ ਹੋਇਆ ਵੱਡੀ ਮਾਤਰਾ ‘ਚ ਗੋਲੀ ਸਿੱਕਾ, ਪਲਾਸਟਿਕ ਦੀ ਕੈਨੀ ‘ਚ ਮਿਲੀਆਂ ਵੱਖ-ਵੱਖ ਤਰ੍ਹਾਂ ਦੀਆਂ 336 ਗੋਲੀਆਂ

ਤਰਨਤਾਰਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਾਸੂਵਾਲ ਮੰਡੀ ਵਿਖੇ ਘਰ ਦੀ ਨੀਂਹ ਪੁੱਟਦਿਆਂ ਪਲਾਸਟਿਕ ਦੀ ਕੈਨੀ ਵਿਚ ਪਏ 336 ਵੱਖ-ਵੱਖ ਕਿਸਮ ਦੇ ਕਾਰਤੂਸ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਉਕਤ ਗੋਲੀ ਸਿੱਕਾ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਤੂਸ ਅਤਵਾਦ ਵੇਲੇ ਦੇ ਹਨ।

ਸਤਨਾਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਦਾਸੂਵਾਲ ਮੰਡੀ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਨੀਂਹ ਦੀ ਪੁਟਾਈ ਕਰਵਾ ਰਿਹਾ ਸੀ, ਇਸੇ ਦੌਰਾਨ ਪਲਾਸਟਿਕ ਦੀ ਇਕ ਕੈਨੀ ਬਰਾਮਦ ਹੋਈ, ਜਿਸ ਵਿਚ ਵੱਖ-ਵੱਖ ਤਰ੍ਹਾਂ ਦੇ ਕਾਰਤੂਸ ਸਨ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੱਟੀ ਤੋਂ ਏਐੱਸਆਈ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਉਕਤ ਘਰ ਦੀ ਕੰਧ ਦੇ ਨਾਲ ਪੁਰਾਣਾ ਬੋਹੜ ਪੁੱਟਣ ਤੋਂ ਬਾਅਦ ਪਰਿਵਾਰ ਵੱਲੋਂ ਜਦੋ ਨੀਂਹ ਦੀ ਖੁਦਾਈ ਚੱਲ ਰਹੀ ਸੀ ਤਾਂ ਪਲਾਸਟਿਕ ਦੀ ਕੈਨੀ ਵਿਚ ਇਹ ਗੋਲੀ ਸਿੱਕਾ ਮਿਲਿਆ। ਉਨ੍ਹਾਂ ਦੱਸਿਆ ਕਿ ਉਕਤ ਗੋਲੀ ਸਿੱਕੇ ਵਿਚ 251 ਕਾਰਤੂਸ ਏਕੇ 47 ਰਾਈਫਲ ਦੇ ਹਨ, ਜਦਕਿ 80 ਗੋਲੀਆਂ ਐਸਐਲਆਰ ਅਤੇ 5 ਕਾਰਤੂਸ ਥ੍ਰੀ ਨਟ ਥ੍ਰੀ ਰਾਈਫਲ ਦੇ ਹਨ। ਉਨ੍ਹਾਂ ਦੱਸਿਆ ਕਿ ਕਾਰਤੂਸਾਂ ਦੀ ਹਾਲਤ ਕਾਫੀ ਪੁਰਾਣੀ ਹੈ ਅਤੇ ਇਹ ਕਾਰਤੂਸ ਅਤਵਾਦ ਵੇਲੇ ਦੇ ਲਗਦੇ ਹਨ। ਫਿਲਹਾਲ ਅਣਪਛਾਤੇ ਵਿਅਕਤੀ ਵਿਰੁੱਧ ਥਾਣਾ ਸਦਰ ‘ਚ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਸ਼ਰਾਰਤੀ ਅਨਸਰਾਂ ਨੇ ਫਿਲੌਰ ‘ਚ ਡਾ. ਅੰਬੇਡਕਰ ਦਾ ਬੁੱਤ ਨੁਕਸਾਨਿਆ

Read Next

CM ਦੇ ਹੁਕਮਾਂ ‘ਤੇ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ