Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

CM ਦੇ ਹੁਕਮਾਂ ‘ਤੇ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਫਿਲੌਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਅੱਧੀ ਰਾਤ ਨੂੰ ਜਲੰਧਰ ਜ਼ਿਲ੍ਹੇ ਦੇ ਫਿਲੌਰ ਕਸਬੇ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਮੱਧ ਪ੍ਰਦੇਸ਼ ਦੇ ਹੁਸਨ ਨਿਜਰਾ ਜ਼ਿਲ੍ਹੇ ਦੇ ਪਿੰਡ ਜਵਾਨੀਆ ਦੇ ਵਾਸੀ ਭੀਕੂ ਮੀਨਾ (25) ਵਜੋਂ ਹੋਈ ਹੈ। ਭੀਖੂ ਮੀਨਾ ਨੇ ਪੱਥਰ ਤੇ ਫੁੱਲਾਂ ਦਾ ਘੜਾ ਸੁੱਟ ਕੇ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।

ਘਟਨਾ ਬਾਰੇ ਪਤਾ ਲੱਗਦੇ ਹੀ ਮੁੱਖ ਮੰਤਰੀ ਨੇ ਇਸ ਨੂੰ ਬਹੁਤ ਹੀ ਮੰਦਭਾਗੀ ਤੇ ਦੁਖਦਾਈ ਘਟਨਾ ਦੱਸਿਆ ਜਿਸ ਨੇ ਉਨ੍ਹਾਂ ਲੋਕਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ ਜੋ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਕਿਸਮ ਦੇ ਘਿਨਾਉਣੇ ਕੰਮਾਂ ‘ਚ ਸ਼ਾਮਲ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸੀਐੱਮ ਚੰਨੀ ਨੇ ਬਿਨਾਂ ਸ਼ੱਕ ਕਿਹਾ ਕਿ ਕਿਸੇ ਨੂੰ ਵੀ ਸੂਬੇ ‘ਚ ਸਖਤ ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਕਿਹਾ ਕਿ ਉਹ ਪਹਿਲਾਂ ਹੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਹੁਕਮ ਦੇ ਚੁੱਕੇ ਹਨ ਕਿ ਉਹ ਸੂਬੇ ਦੇ ਹਰ ਕੋਨੇ ‘ਚ ਨਿਗਰਾਨੀ ਵਧਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਦੇ ਹਾਲਾਤ ਸਦਾ ਹੀ ਸੰਵੇਦਨਸ਼ੀਲ ਰਹਿੰਦੇ ਹਨ ਪਰ ਸੂਬਾ ਸਰਕਾਰ ਇਸ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿਚ ਬੇਚੈਨੀ ਪੈਦਾ ਕਰਨ ਦੀ ਕੋਸ਼ਿਸ਼ਾਂ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਦੇ ਨਾਪਾਕ ਇਰਾਦਿਆਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ। ਲੋਕਾਂ ਨੂੰ ਪੂਰਾ ਸਮਰਥਨ ਤੇ ਸਹਿਯੋਗ ਲਈ ਅਪੀਲ ਕਰਦਿਆਂ ਸ੍ਰੀ ਚੰਨੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਰੋਲ ਅਦਾ ਕੀਤਾ ਜਾਵੇ ਤਾਂ ਕਿ ਪੰਜਾਬ ਵਿਚ ਹੋਰ ਵੀ ਵਧੇਰੇ ਸ਼ਾਂਤੀਪਸੰਦ ਅਤੇ ਸਦਭਾਵਨਾ ਵਾਲੇ ਮਾਹੌਲ ਸਿਰਿਜਆ ਜਾ ਸਕੇ।

ਦੱਸਣਯੋਗ ਹੈ ਕਿ ਫਿਲੌਰ ਵਿਖੇ ਇੱਕ ਚੌਂਕ ‘ਚ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਸ਼ਸੋਭਿਤ ਡਾ. ਬੀਆਰ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਕਿਸੇ ਸ਼ਰਾਰਤੀ ਨੇ ਇਸ ‘ਤੇ ਹਮਲਾ ਕੀਤਾ ਹੈ। ਜਿਸ ਨਾਲ ਡਾ. ਅੰਬੇਡਕਰ ਦੇ ਪੈਰੋਕਾਰਾਂ ਵਿੱਚ ਰੋਸ ਪ੍ਰਗਟਾਇਆ ਜਾ ਰਿਹਾ ਹੈ। ਇਸ ਘਟਨਾ ਦੀ ਖ਼ਬਰ ਉਪਰੰਤ ਇਲਾਕੇ ਭਰ ਦੇ ਲੋਕ ਇਸ ਘਟਨਾ ਦੀ ਨਿੰਦਾ ਕਰ ਰਹੇ ਹਨ ਤੇ ਕਈ ਇਸ ਨੂੰ ਕਾਂਗਰਸ ਵਲੋਂ ਐੱਸਸੀ ਭਾਈਚਾਰੇ ਦੇ ਨਵੇਂ ਮੁੱਖ ਮੰਤਰੀ ਚਰਜਨਜੀਤ ਸਿੰਘ ਚੰਨੀ ਬਣਾਏ ਜਾਣ ਨਾਲ ਜੋੜ ਰਹੇ ਹਨ। ਫਿਲੌਰ ਪੁਲਿਸ ਮੁਸਤੈਦੀ ਨਾਲ ਇਸ ਦੀ ਜਾਂਚ ਚ ਜੁਟੀ ਹੋਈ ਹੈ।

Vinkmag ad
Share Our Daily Posts

News Desk

Read Previous

ਘਰ ਦੀ ਨੀਂਹ ਪੁੱਟਦਿਆਂ ਬਰਾਮਦ ਹੋਇਆ ਵੱਡੀ ਮਾਤਰਾ ‘ਚ ਗੋਲੀ ਸਿੱਕਾ, ਪਲਾਸਟਿਕ ਦੀ ਕੈਨੀ ‘ਚ ਮਿਲੀਆਂ ਵੱਖ-ਵੱਖ ਤਰ੍ਹਾਂ ਦੀਆਂ 336 ਗੋਲੀਆਂ

Read Next

ਦੋਸਤ ਨੇ ਹੀ ਕੀਤੀ ਆਪਣੇ ਦੋਸਤ ਦੀ ਕੁੱਟਮਾਰ ਤੇ ਢਾਈ ਲੱਖ ਰੁਪਏ ਤੇ ਮੋਬਾਇਲ ਫੋਨ ਖੋਹ ਕੇ ਹੋਇਆ ਫਰਾਰ