Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਦੋਸਤ ਨੇ ਹੀ ਕੀਤੀ ਆਪਣੇ ਦੋਸਤ ਦੀ ਕੁੱਟਮਾਰ ਤੇ ਢਾਈ ਲੱਖ ਰੁਪਏ ਤੇ ਮੋਬਾਇਲ ਫੋਨ ਖੋਹ ਕੇ ਹੋਇਆ ਫਰਾਰ

ਫਿਰੋਜ਼ਪੁਰ: ਸੈਕਿੰਡ ਹੈਂਡ ਕਾਰ ਦੁਆਉਣ ਦੀ ਜਾਅਲਸਾਜ਼ੀ ਕਰਕੇ ਇਕ ਲੁਟੇਰੇ ਵੱਲੋਂ ਆਪਣੇ ਹੀ ਦੋਸਤ ਤੋਂ ਢਾਈ ਲੱਖ ਰੁਪਏ ਅਤੇ ਇੱਕ ਮੋਬਾਇਲ ਲੁੱਟ ਲੈਣ ਦੀ ਖਬਰ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ 1 ਬਾਏ ਨੇਮ ਵਿਅਕਤੀ ਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਬੀਤ ਰਾਓਕੇ ਥਾਣਾ ਨਿਹਾਲ ਸਿੰਘ ਵਾਲਾ ਹਾਲ ਅਬਾਦ ਵਾਰਡ ਨੰਬਰ 12 ਬਸਤੀ ਬਲਾਸ਼ ਨੇੜੇ ਕਾਹਨ ਸਿੰਘ ਵਾਲਾ ਫਾਟਕ ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ ਨੇ ਦੱਸਿਆ ਕਿ ਉਸ ਨੇ ਸੈਕੰਡ ਹੈਂਡ ਕਾਰ ਖਰਦੀਣੀ ਸੀ ਤੇ ਉਸ ਨੂੰ ਉਸ ਦੇ ਦੋਸਤ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਸਵਰਨ ਸਿੰਘ ਵਾਸੀ ਨਥਾਣਾ ਜ਼ਿਲ੍ਹਾ ਬਠਿੰਡਾ ਨੇ ਪਿੰਡ ਮੁੱਦਕੀ ਵਿਖੇ ਪੁਰਾਣੀ ਕਾਰ ਵਿਕਾਓ ਖੜੀ ਹੋਣ ਬਾਰੇ ਦੱਸਿਆ। ਜਿਸ ਤੇ ਉਹ ਆਪਣੇ ਭਰਾ ਲਵਪ੍ਰੀਤ ਸਿੰਘ ਤੇ ਮਾਮਲੇ ਸੁਖਪਾਲ ਸਿੰਘ ਨਾਲ ਦੋਸ਼ੀ ਅਮਨਦੀਪ ਸਿੰਘ ਉਰਫ ਅਮਨਾ ਤੇ ਇਕ ਅਣਪਛਾਤਾ ਆਦਮੀ ਕਾਰ ਵਰਨਾ ਰੰਗ ਫਿੱਕਾ ਅਸਮਾਨੀ ਦਿੱਲੀ ਨੰਬਰੀ ਤੇ ਸਵਾਰ ਹੋ ਕੇ ਗੱਡੀ ਵੇਖਣ ਲਈ ਚੱਲ ਪਏ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਕੁੱਲਗੜ੍ਹੀ ਪਾਸ ਪਹੁੰਚੇ ਤਾਂ ਅਮਨਦੀਪ ਸਿੰਘ ਨੇ ਗੱਡੀ ਰੋਕ ਲਈ ਤੇ ਉਸ ਦੇ ਭਰਾ ਤੇ ਮਾਮਾ ਸੁਖਪਾਲ ਸਿੰਘ ਨੂੰ ਕੋਲਡ ਡਿ੍ਰੰਕ ਲੈ ਕੇ ਆਉਣ ਲਈ ਭੇਜ ਦਿੱਤਾ ਤੇ ਦੋਸ਼ੀ ਅਮਨਦੀਪ ਸਿੰਘ ਕਾਰ ਭਜਾ ਕੇ ਨੇੜੇ ਦਾਣਾ ਮੰਡੀ ਪੁਲ ਸੂਆ ਕੁੱਲਗੜ੍ਹੀ ਪਾਸ ਲੈ ਗਿਆ ਤੇ ਜਿਥੇ ਦੋਸ਼ੀਅਨ ਨੇ ਉਸ ਨੂੰ ਡਰਾ ਧਮਕਾ ਕੇ ਉਸ ਦੀ ਕੁੱਟਮਾਰ ਕਰਕੇ ਉਸ ਦੀ ਪਹਿਨੀ ਹੋਈ ਲੋਅਰ ਦੀਆਂ ਜੇਬਾਂ ਵਿਚੋਂ ਢਾਈ ਲੱਖ ਰੁਪਏ ਤੇ ਮੋਬਾਇਲ ਫੋਨ ਟੱਚ ਸਕਰੀਨ ਖੋਹ ਲਿਆ ਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਕਰਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਅਮਨਦੀਪ ਸਿੰਘ ਉਰਫ ਅਮਨਾ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

CM ਦੇ ਹੁਕਮਾਂ ‘ਤੇ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

Read Next

27 ਨੂੰ ਬੰਦ ਦਾ ਕੁੱਲ ਹਿੰਦ ਕਿਸਾਨ ਸਭਾ ਨੇ ਕੀਤਾ ਸਮਰਥਨ