Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 5, 2026

ਪਿੰਡ ਉੱਗੀ ‘ਚ ਮਜ਼ਦੂਰਾਂ ਦੇ ਘਰਾਂ ਦੇ ਕੱਟੇ ਬਿਜਲੀ ਕੁਨੈਕਸ਼ਨ ਜੋੜੇ

ਮੱਲ੍ਹੀਆਂ ਕਲਾਂ : ਨਜ਼ਦੀਕੀ ਪਿੰਡ ਉੱਗੀ ਵਿਖੇ ਮਜ਼ਦੂਰ ਜਥੇਬੰਦੀਆਂ ਦੇ ਵਿਰੋਧ ਕਰਨ ‘ਤੇ ਬਿਜਲੀ ਮੁਲਾਜ਼ਮਾਂ ਨੂੰ ਮਜ਼ਦੂਰਾਂ ਦੇ ਘਰਾਂ ਦੇ ਕੱਟੇ ਬਿਜਲੀ ਕੁਨੈਕਸ਼ਨ ਤੁਰੰਤ ਜੋੜਨੇ ਪਏ। ਜ਼ਿਕਰਯੋਗ ਹੈ ਕਿ ਕਾਲਾOk ਸੰਿਘਆਂ ਸਬ-ਡਵੀਜ਼ਨ ਦੇ ਬਿਜਲੀ ਮੁਲਾਜ਼ਮਾਂ ਨੇ ਮਜ਼ਦੂਰਾਂ ਦੇ ਘਰਾਂ ਦੇ ਬਕਾਇਆ ਬਿੱਲਾਂ ਦੀ ਰਾਸ਼ੀ ਨਾ ਭਰਨ ਕਾਰਨ ਜਿਉਂ ਹੀ ਕੁਨੈਕਸ਼ਨ ਕੱਟਣੇ ਸ਼ੁਰੂ ਕੀਤੇ ਤਾਂ ਮਜ਼ਦੂਰਾਂ ‘ਚ ਹਾਹਾਕਾਰ ਮੱਚ ਗਈ। ਇਕੱਠੇ ਹੋਏ ਮਜ਼ਦੂਰਾਂ ਨੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਸਤਨਾਮ ਉੱਗੀ ਦੀ ਅਗਵਾਈ ਵਿਚ ਮੁਲਾਜ਼ਮਾਂ ਦਾ ਿਘਰਾਓ ਕਰਦਿਆਂ ਮਜ਼ਦੂਰਾਂ ਨੇ ਪੰਜਾਬ ਰਾਜ ਪਾਵਰਕਾਮ ਤੇ ਮੌਜੂਦਾ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਜ਼ਦੂਰ ਆਗੂ ਸਤਨਾਮ ਉੱਗੀ ਨੇ ਪ੍ਰਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੰਘਰਸ਼ ਦੀ ਬਦੌਲਤ ਪੰਜਾਬ ਸਰਕਾਰ ਨਾਲ ਹੋਏ ਸਮਝੌਤੇ ਤਹਿਤ ਮੁੱਖ ਇੰਜੀਨੀਅਰ ਵਣਜ ਪੀਐੱਸਪੀਸੀਐੱਲ ਪਟਿਆਲਾ ਵੱਲੋਂ ਕੁਨੈਕਸ਼ਨ ਨਾ ਕੱਟਣ ਸਬੰਧੀ ਇਕ ਚਿੱਠੀ ਜਾਰੀ ਕੀਤੀ ਗਈ ਹੈ ਪਰ ਬਿਜਲੀ ਵਿਭਾਗ ਦੇ ਮੁਲਾਜ਼ਮ ਫਿਰ ਵੀ ਜਬਰੀ ਧੜਾਧੜ ਮਜ਼ਦੂਰਾਂ ਦੇ ਕੁਨੈਕਸ਼ਨ ਕੱਟ ਰਹੇ ਹਨ। ਮਜ਼ਦੂਰ ਆਗੂ ਨੇ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਮੌਜੂਦਾ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਮਜ਼ਦੂਰਾਂ ਦੇ ਘਰਾਂ ਦੇ ਸਮੁੱਚੇ ਬਿਜਲੀ ਦੇ ਬਿੱਲ ਮਾਫ਼ ਕੀਤੇ ਜਾਣ ਅਤੇ ਜਾਤ, ਧਰਮ ਦੀ ਸ਼ਰਤ ਖਤਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਮੁਲਾਜ਼ਮ ਮਜ਼ਦੂਰ ਪਰਿਵਾਰਾਂ ਦੇ ਘਰਾਂ ਦੇ ਬਿਜਲੀ ਕੁਨੈਕਸ਼ਨ ਕੱਟੇਗਾ ਤਾਂ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿਚ ਇਸ ਦਾ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਬਿਜਲੀ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਿਘਰਾਓ ਖਤਮ ਕੀਤਾ ਗਿਆ ਅਤੇ ਮਜ਼ਦੂਰ ਪਰਿਵਾਰਾਂ ਦੇ ਘਰਾਂ ਦੇ ਕੱਟੇ ਕੁਨੈਕਸ਼ਨ ਦੁਬਾਰਾ ਜੋੜੇ ਗਏ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਜੇਤੂ ਰੈਲੀ ਵੀ ਕੀਤੀ ਗਈ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸਥਾਨਕ ਪ੍ਰਧਾਨ ਬਲਵਿੰਦਰ ਸਿੰਘ ਉੱਗੀ , ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਤੇ ਅਵਤਾਰ ਗਿੱਲ ਨੇ ਵੀ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ।

Vinkmag ad
Share Our Daily Posts

News Desk

Read Previous

ਕੇਪੀ ਨੇ 2 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Read Next

ਕੈਨੇਡਾ ਦੀਆਂ ਫੈਡਰਲ ਚੋਣਾਂ ’ਚ 16 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ, ਜਸਟਿਨ ਟਰੂਡੋ ਮੁੜ ਕਰਨਗੇ ਘੱਟ ਗਿਣਤੀ ਸਰਕਾਰ ਦੀ ਅਗਵਾਈ