Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਕੈਨੇਡਾ ਦੀਆਂ ਫੈਡਰਲ ਚੋਣਾਂ ’ਚ 16 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ, ਜਸਟਿਨ ਟਰੂਡੋ ਮੁੜ ਕਰਨਗੇ ਘੱਟ ਗਿਣਤੀ ਸਰਕਾਰ ਦੀ ਅਗਵਾਈ

ਟੋਰਾਂਟੋ : ਕੈਨੇਡਾ ਦੀਆਂ ਫੈਡਰਲ ਚੋਣਾਂ ਦੇ ਦੇਰ ਰਾਤ ਆਏ ਨਤੀਜਿਆਂ ਮੁਤਾਬਿਕ ਭਾਵੇਂ ਕਿ ਲਿਬਰਲ ਆਗੂ ਜਸਟਿਨ ਟਰੂਡੋ ਮੁੜ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ ਪਰ ਪਿਛਲੀਆਂ ਚੋਣਾਂ ਵਾਂਗ ਇਸ ਵਾਰ ਵੀ ਉਹ ਘੱਟ ਗਿਣਤੀ ਸਰਕਾਰ ਦੀ ਹੀ ਅਗਵਾਈ ਕਰਨਗੇ। ਜਿਸ ਮਕਸਦ ਨੁੂੰ ਲੈ ਕੇ ਉਨ੍ਹਾਂ ਨੇ ਸਮੇਂ ਤੋ ਪਹਿਲਾਂ ਚੋਣਾਂ ਕਰਵਾਈਆਂ, ਉਨ੍ਹਾਂ ਦਾ ਉਹ ਮਕਸਦ ਪੂਰਾ ਨਹੀ ਹੋਇਆ। ਲਿਬਰਲ ਪਾਰਟੀ ਬਹੁਮਤ ਲਈ ਲੋੜੀਦੀਆਂ 170 ਸੀਟਾਂ ਜਿੱਤਣ ’ਚ ਸਫਲ ਨਹੀ ਹੋਈ ਬਲਕਿ ਪਿਛਲੀ ਵਾਰ ਨਾਲੋਂ ਕੇਵਲ ਇਕ ਸੀਟ ਵਧਾ ਕੇ 158 ਸੀਟਾਂ ਹੀ ਲਿਜਾਣ ਵਿਚ ਸਫਲ ਰਹੀ। ਕੰਜ਼ਰਵੇਟਿਵ ਪਾਰਟੀ ਨੂੰ 119 ਸੀਟਾਂ ਮਿਲੀਆਂ। ਪਿਛਲੀ ਵਾਰ ਉਸ ਦੀਆਂ 121 ਸੀਟਾਂ ਸਨ। ਬਲਾਕ ਕਿਊਬੈਕਾਂ 2 ਸੀਟਾਂ ਵਧਾਉਣ ’ਚ ਕਾਮਯਾਬ ਰਹੀ। ਉਸ ਨੂੰ ਇਸ ਵਾਰ 34 ਸੀਟਾਂ ਮਿਲੀਆਂ ਜਦੋਂਕਿ ਐੱਨਡੀਪੀ ਨੂੰ 25 ਸੀਟਾਂ ਮਿਲੀਆਂ। ਪਿਛਲੀ ਵਾਰ ਉਸ ਦੀਆਂ 24 ਸੀਟਾਂ ਸਨ। ਗਰੀਨ ਪਾਰਟੀ ਨੂੰ 2 ਸੀਟਾਂ ਮਿਲੀਆਂ ਜਦੋਂ ਕਿ ਉਸ ਦੀ ਪਾਰਟੀ ਆਗੂ ਅਨੈਮੀ ਪਾਲ ਆਪਣੀ ਸੀਟ ਹਾਰ ਗਈ। ਪੀਪਲਜ਼ ਪਾਰਟੀ ਆਫ ਕੈਨੇਡਾ ਨੂੰ ਕੋਈ ਸੀਟ ਨਹੀ ਮਿਲੀ ਤੇ ਉਸ ਦੇ ਆਗੂ ਮੈਕਸਿਮ ਬਰਨੀਅਰ ਵੀ ਚੋਣ ਹਾਰ ਗਏ।

ਇਹ ਜਿੱਤੇ ਪੰਜਾਬੀ ਉਮੀਦਵਾਰ

ਬੀਸੀ ’ਚ ਪੰਜਾਬੀ ਉਮੀਦਵਾਰਾਂ ’ਚੋਂ ਸਰੀ ਨਿਊਟਨ ਤੋਂ ਸੁੱਖ ਧਾਲੀਵਾਲ, ਸਰੀ ਸੈਂਟਰ ਤੋਂ ਰਣਦੀਪ ਸਿੰਘ ਸਰਾਏ, ਵੈਨਕੂਵਰ ਸਾਊਥ ਤੋਂ ਹਰਜੀਤ ਸਿੰਘ ਸੱਜਣ, ਬਰਨਬੀ ਸਾਊਥ ਤੋਂ ਐੱਨਡੀਪੀ ਆਗੂ ਜਗਮੀਤ ਸਿੰਘ ਤੋਂ ਜੇਤੂ ਰਹੇ। ਰਿਚਮੰਡ ਈਸਟ ਤੋਂ ਲਿਬਰਲ ਉਮੀਦਵਾਰ ਪਰਮ ਬੈਂਸ ਪਹਿਲੀ ਵਾਰ ਐੱਮਪੀ ਬਣਨ ’ਚ ਸਫਲ ਰਹੇ। ਕਲੋਵਰਡੇਲ ਲੈਂਗਲੀ ਸਿਟੀ ਤੋਂ ਲਿਬਰਲ ਜੌਨ ਐਲਡੈਗ ਤੇ ਫਲੀਟਵੁੱਡ ਤੇ ਕੈਨ ਹਾਰਡੀ ਚੋਣ ਜਿਤੇ। ਇਸੇ ਤਰ੍ਹਾਂ ਅਲਬਰਟਾ ਵਿਚ ਕੈਲਗਰੀ ਫਾਰੈਸਟ ਲਾਅਨ ਤੋ ਕੰਸਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਤੇ ਕੈਲਗਰੀ ਸਕਾਈਵਿਊ ਤੋ ਲਿਬਰਲ ਉਮੀਦਵਾਰ ਜੌਰਜ ਚਾਹਲ ਜੇਤੂ ਰਹੇ। ਐਡਮਿੰਟਨ ਮਿਲਵੁੱਡਜ਼ ਤੋ ਟਿਮ ਉੱਪਲ ਮੁੜ ਚੋਣ ਜਿੱਤ ਗਏ। ਉਹ ਜਲੰਧਰ ਛਾਉਣੀ ਤੋਂ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਦੇ ਰਿਸ਼ਤੇਦਾਰ ਹਨ। ਓਨਟਾਰੀਓ ਵਿਚ ਬਰੈਂਪਟਨ ਈਸਟ ਤੋ ਮਨਿੰਦਰ ਸਿੱਧੂ, ਬਰੈਂਪਟਨ ਨਾਰਥ ਤੋ ਰੂਬੀ ਸਹੋਤਾ, ਬਰੈਂਪਟਨ ਸਾਊਥ ਤੋ ਸੋਨੀਆ ਸਿੱਧੂ, ਬਰੈਂਪਟਨ ਵੈਸਟ ਤੋਂ ਕਮਲ ਖੇੜਾ ਤੇ ਮਿਸੀਸਾਗਾ ਤੋ ਇਕਵਿੰਦਰ ਸਿੰਘ ਗਹੀਰ ਮੁੜ ਚੋਣ ਜਿੱਤਣ ਵੀ ਕਾਮਯਾਬ ਰਹੇ।

Vinkmag ad
Share Our Daily Posts

News Desk

Read Previous

ਪਿੰਡ ਉੱਗੀ ‘ਚ ਮਜ਼ਦੂਰਾਂ ਦੇ ਘਰਾਂ ਦੇ ਕੱਟੇ ਬਿਜਲੀ ਕੁਨੈਕਸ਼ਨ ਜੋੜੇ

Read Next

ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸ਼੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਧੂ