Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸ਼੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਧੂ

ਅੰਮ੍ਰਿਤਸਰ: : ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼੍ਰੀ ਦੁਰਗਿਆਣਾ ਤੀਰਥ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ। ਸ਼੍ਰੀ ਦੁਰਗਿਆਣਾ ਮੰਦਰ ਕਮੇਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਵਾਗਤ ਕੀਤਾ ਗਿਆ ਤੇ ਚਰਨਜੀਤ ਸਿੰਘ ਚੰਨੀ ਨੇ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ‘ਚ ਮੱਥਾ ਟੇਕਿਆ ਤੇ ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸ਼੍ਰੀ ਠਾਕੁਰ ਜੀ ਦਾ ਸਿਰੋਪਾਓ ਤੇ ਪ੍ਰਸ਼ਾਦ ਭੇਂਟ ਕੀਤਾ।

ਸ਼੍ਰੀ ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਚੰਦਰ ਸ਼ਰਮਾ ਤੇ ਜਨਰਲ ਸਕੱਤਰ ਅਰੁਣ ਖੰਨਾ ਨੇ ਮੰਦਰ ਕਮੇਟੀ ਦਫਤਰ ਵਿਚ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼੍ਰੀ ਦੁਰਗਿਆਣਾ ਮੰਦਰ ਦੀ ਸੁੰਦਰ ਤਸਵੀਰ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸੇ ਦੌਰਾਨ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼੍ਰੀ ਰਾਮ ਤੀਰਥ ਵੀ ਨਤਮਸਤਕ ਹੋਏ ਤੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਕੈਨੇਡਾ ਦੀਆਂ ਫੈਡਰਲ ਚੋਣਾਂ ’ਚ 16 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ, ਜਸਟਿਨ ਟਰੂਡੋ ਮੁੜ ਕਰਨਗੇ ਘੱਟ ਗਿਣਤੀ ਸਰਕਾਰ ਦੀ ਅਗਵਾਈ

Read Next

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਪਿਆ ਦਿਲ ਦਾ ਦੌਰਾ, ਜਲੰਧਰ ਦੇ ਨਿੱਜੀ ਹਸਪਤਾਲ ‘ਚ ਦਾਖ਼ਲ