Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਹੁਣ ਰਾਤ ਤਿੰਨ ਵਜੇ ਤਕ ਖੁੱਲ੍ਹਾ ਰਹੇਗਾ ਮੁੱਖ ਮੰਤਰੀ ਦਫ਼ਤਰ, ਹਰ ਬੁੱਧਵਾਰ ਨੂੰ 11 ਵਜੇ ਹੋਇਆ ਕਰੇਗੀ ਕੈਬਨਿਟ ਮੀਟਿੰਗ

ਚੰਡੀਗੜ੍ਹ : ਮੁੱਖ ਮੰਤਰੀ ਬਦਲਦੇ ਹੀ ਮੁੱਖ ਮੰਤਰੀ ਦਫ਼ਤਰ ਦਾ ਮਾਹੌਲ ਇਸ ਤਰ੍ਹਾਂ ਬਦਲ ਜਾਵੇਗਾ, ਇਹ ਸ਼ਾਇਦ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਤ ਨੂੰ ਤਿੰਨ ਵਜੇ ਤਕ ਆਪਣੇ ਅਫ਼ਸਰਾਂ ਦੇ ਨਾਲ ਮੁੱਖ ਮੰਤਰੀ ਦਫ਼ਤਰ ’ਚ ਕੰਮ ਕਰਦੇ ਰਹੇ।

ਸ਼ਾਇਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਇੰਨੀ ਦੇਰ ਰਾਤ ਤਕ ਸੀਐੱਮਓ ਖੁੱਲ੍ਹਿਆ ਰਹੇਗਾ ਜੋ ਪਿਛਲੇ ਸਾਢੇ ਚਾਰ ਸਾਲਾਂ ’ਚ ਉਂਗਲੀਆਂ ’ਤੇ ਗਿਣੇ ਜਾ ਸਕਣ ਵਾਲੇ ਦਿਨਾਂ ਵਿਚ ਖੁੱਲ੍ਹਦਾ ਸੀ। ਵੈਸੇ ਤਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਕੱਲ੍ਹ ਕਿਹਾ ਸੀ ਕਿ ਪਹਿਲਾਂ ਜੋ ਮੰਤਰੀ ਤਿੰਨ-ਚਾਰ ਘੰਟੇ ਕੰਮ ਕਰਦੇ ਸਨ, ਹੁਣ ਉਨ੍ਹਾਂ ਨੂੰ 15 ਘੰਟੇ ਕੰਮ ਕਰਨਾ ਪਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਾਂ ਇਸ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਜਦੋਂ ਸ਼ਨਿਚਰਵਾਰ ਨੂੰ ਉਨ੍ਹਾਂ ਦੀ ਮੁੱਖ ਮੰਤਰੀ ਵਜੋਂ ਚੋਣ ਕੀਤੀ ਗਈ ਤਾਂ ਉਹ ਦੇਰ ਰਾਤ ਡੇਢ ਵਜੇ ਤਕ ਵਿਧਾਇਕਾਂ, ਸਾਬਕਾ ਮੰਤਰੀਆਂ ਦੇ ਘਰ ਜਾ ਕੇ ਉਨ੍ਹਾਂ ਨੂੰ ਮਿਲਦੇ ਰਹੇ। ਤੜਕੇ ਉੱਠਦੇ ਹੀ ਗੱਡੀ ਚਲਾ ਕੇ ਉਹ ਚਮਕੌਰ ਸਾਹਿਬ ’ਚ ਗੁਰਦੁਆਰਾ ਕਤਲਗੜ੍ਹ ਸਾਹਿਬ ’ਚ ਨਤਮਸਤਕ ਹੋਣ ਚਲੇ ਗਏ। ਸਹੁੰ ਚੁੱਕਣ ਲਈ ਚੰਡੀਗੜ੍ਹ ਆਏ ਅਤੇ ਫਿਰ ਆਪਣੇ ਵਿਧਾਨ ਸਭਾ ਹਲਕੇ ’ਚ ਜਾ ਕੇ ਉਨ੍ਹਾਂ ਲੋਕਾਂ ਨੂੰ ਮਿਲੇ ਜਿਨ੍ਹਾਂ ਨੇ ਉਨ੍ਹਾਂ ਨੂੰ ਸੱਤਾ ਦੀਆਂ ਪੌੜੀਆਂ ’ਤੇ ਚੜ੍ਹਾਇਆ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੰਮ ਕਰਨ ਦੀ ਜੋ ਰਵਾਇਤ ਬਣਾਈ ਸੀ, ਚੰਨੀ ਦੇ ਆਉਣ ਤੋਂ ਉਹ ਉਲਟ ਰਹੀ ਹੈ। ਕੈਪਟਨ ਦੇ ਕਾਰਜਕਾਲ ਵਿਚ ਜ਼ਿਆਦਾਤਰ ਮੰਤਰੀਆਂ ਨੇ ਆਪਣੇ ਘਰੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਪਰ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਸਾਰੇ ਮੰਤਰੀ ਸਕੱਤਰੇਤ ਵਿਚ ਆਪਣੇ ਦਫਤਰਾਂ ਵਿਚ ਬੈਠ ਕੇ ਕੰਮ ਕਰਨਗੇ।

ਇਹੀ ਨਹੀਂ, ਜੋ ਮੰਤਰੀ ਪਿਛਲੇ ਕਈ ਮਹੀਨਿਆਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਆਫਲਾਈਨ ਕੈਬਨਿਟ ਦੀ ਮੀਟਿੰਗ ਕਰਨ ਦੀ ਮੰਗ ਕਰ ਰਹੇ ਸਨ, ਹੁਣ ਉਨ੍ਹਾਂ ਨੂੰ ਇਹ ਮੰਗ ਕਰਨ ਦੀ ਲੋੜ ਨਹੀਂ ਰਹੇਗੀ। ਸਿਵਲ ਸਕੱਤਰੇਤ ਵਿਚ ਹਰ ਬੁੱਧਵਾਰ ਨੂੰ 11 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮਹੀਨੇ ਤੋਂ ਵੱਧ ਸਮੇਂ ਤਕ ਕੈਬਨਿਟ ਨਾ ਹੋਵੇ ਤਾਂ ਦਰਜਨਾਂ ਏਜੰਡੇ ਇਕੱਠੇ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਚਰਚਾ ਨਹੀਂ ਹੋ ਪਾਉਂਦੀ। ਇਸ ਲਈ ਹਰ ਬੁੱਧਵਾਰ ਨੂੰ ਕੈਬਨਿਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਪਹਿਲੇ ਦਿਨ ਹੀ CM ਦੇ ਹੁਕਮਾਂ ਦੀਆਂ ਉੱਡੀਆਂ ਧੱਜੀਆਂ, ਚਿਤਾਵਨੀ ਨੋਟਿਸ

Read Next

11 ਸਾਲ ਬਾਅਦ ਸਤੰਬਰ ‘ਚ ਧਰਤੀ ਨੂੰ ਮਿਲਿਆ ‘ਜਲਦਾਨ’, ਫ਼ਸਲਾਂ ਤੇ ਭੂਮੀ ਜਲ ਪੱਧਰ ਲਈ ਬਾਰਿਸ਼ ਲਾਹੇਵੰਦ