Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਓਵਰਲੋਡ ਟਰੈਕਟਰ ਟਰਾਲੀ ਨੇ ਫਿਰ ਲਈ ਇੱਕ ਜਾਨ, ਟ੍ਰੈਫਿਕ ਪੁਲਸ ਦੀ ਲਾਪ੍ਰਵਾਹੀ ਕਾਰਨ ਹੋ ਰਹੇ ਹਨ ਹਾਦਸੇ

ਜਲੰਧਰ : ਸ਼ਹਿਰ ਵਿਚ ਮੌਤ ਬਣ ਕੇ ਦੌੜ ਰਹੀਆਂ ਟਰੈਕਟਰ ਟਰਾਲੀਆਂ ‘ਤੇ ਟ੍ਰੈਫਿਕ ਪੁਲਿਸ ਵੱਲੋਂ ਸ਼ਿਕੰਜਾ ਨਾ ਕਸੇ ਜਾਣ ਕਾਰਨ ਆਏ ਦਿਨ ਹਾਦਸੇ ਹੋ ਰਹੇ ਹਨ। ਪਰ ਫਿਰ ਵੀ ਕਮਿਸ਼ਨਰੇਟ ਪੁਲਿਸ ਅੱਖਾਂ ਬੰਦ ਕਰਕੇ ਪਈ ਹੋਈ ਹੈ ਅਤੇ ਇਹ ਟਰੈਕਟਰ ਟਰਾਲੀਆਂ ਚਲਾਉਣ ਵਾਲੇ ਪਰਵਾਸੀ ਮਜ਼ਦੂਰ ਬਿਨਾਂ ਕਿਸੇ ਡਰ ਤੋਂ ਟਰੈਕਟਰ ਟਰਾਲੀਆਂ ਇੰਨੀ ਤੇਜ਼ ਰਫ਼ਤਾਰ ਨਾਲ ਚਲਾ ਰਹੇ ਹਨ ਕਿ ਉਨ੍ਹਾਂ ਨੂੰ ਆਦਮੀ ਦੇ ਜੀਵਨ ਦੀ ਕੋਈ ਵੀ ਪਰਵਾਹ ਨਹੀਂ। ਇਨ੍ਹਾਂ ਟਰੈਕਟਰ ਟਰਾਲੀਆਂ ਕਾਰਨ ਆਏ ਦਿਨ ਵੱਡੇ ਹਾਦਸੇ ਵਾਪਰ ਰਹੇ ਹਨ ਅਤੇ ਕਈ ਬੰਦਿਆਂ ਦੀ ਜਾਨ ਵੀ ਜਾ ਚੁੱਕੀ ਹੈ, ਪਰ ਫਿਰ ਵੀ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ। ਅਜਿਹਾ ਹੀ ਇਕ ਹਾਦਸਾ ਬੁੱਧਵਾਰ ਸਵੇਰੇ ਉਸ ਵੇਲੇ ਵਾਪਰਿਆ ਜਦ ਇਕ ਓਵਰਲੋਡਿਡ ਟਰੈਕਟਰ ਟਰਾਲੀ ਨੇ ਪੈਦਲ ਆ ਰਹੇ ਇਕ ਵਿਅਕਤੀ ਨੂੰ ਕੁਚਲ ਦਿੱਤਾ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਵਾਸੀ ਖੁਰਲਾ ਕਿੰਗਰਾ ਜੋ ਕਿ ਅੱਜ ਸਵੇਰੇ ਚਰਚ ਤੋਂ ਪੈਦਲ ਆ ਰਿਹਾ ਸੀ, ਨੂੰ ਇਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਜਿਸ ਵਿਚ ਇੱਟਾਂ ਲੱਦੀਆਂ ਹੋਈਆਂ ਸਨ ਨੇ ਕੁਚਲ ਦਿੱਤਾ। ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਲਜਿੰਦਰ ਨੂੰ ਕੁਚਲਣ ਤੋਂ ਬਾਅਦ ਟ੍ਰੈਕਟਰ ਚਲਾ ਰਹੇ ਪਰਵਾਸੀ ਮਜ਼ਦੂਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਕਾਬੂ ਕਰਕੇ ਇਸ ਦੀ ਸੂਚਨਾ ਥਾਣਾ ਭਾਰਗੋ ਕੈਂਪ ਦੀ ਪੁਲਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਇੰਸਪੈਕਟਰ ਗੁਰਦੇਵ ਸਿੰਘ ਨੇ ਟਰੈਕਟਰ ਟਰਾਲੀ ਸਮੇਤ ਡਰਾਈਵਰ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਡਰਾਈਵਰ ਅਤੇ ਉਸ ਦੇ ਮਾਲਕ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ। ਫਿਲਹਾਲ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤੀ ਗਈ ਹੈ।

 

Vinkmag ad
Share Our Daily Posts

News Desk

Read Previous

11 ਸਾਲ ਬਾਅਦ ਸਤੰਬਰ ‘ਚ ਧਰਤੀ ਨੂੰ ਮਿਲਿਆ ‘ਜਲਦਾਨ’, ਫ਼ਸਲਾਂ ਤੇ ਭੂਮੀ ਜਲ ਪੱਧਰ ਲਈ ਬਾਰਿਸ਼ ਲਾਹੇਵੰਦ

Read Next

ਆਪਣੇ ਹੀ ਬਣੇ ਆਪਣਿਆਂ ਦੇ ਦੁਸ਼ਮਣ, ਭੇਡਾਂ ਦੀ ਵੰਡ ਨੂੰ ਲੈ ਕੇ ਭਰਾ ਨੇ ਕਰ ਦਿੱਤਾ ਭਰਾ ਦਾ ਕਤਲ