ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਮੀਆਂਵਿੰਡ : ਪਿੰਡ ਬੋਦਲਕੀੜੀ ਵਿਖੇ ਭੇਡਾਂ ਦੀ ਵੰਡ ਨੂੰ ਲੈ ਕੇ ਭਰਾ ਨੇ ਆਪਣੀ ਪਤਨੀ ਨਾਲ ਮਿਲ ਕੇ ਸਕੇ ਭਰਾ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਨਿਰਵੈਰ ਪੁੱਤਰ ਰੌਣਕੀ ਰਾਮ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਸੁਰਜੀਤ ਕੌਰ, ਪੁੱਤਰੀ ਪਰਮਜੀਤ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨਿਰਵੈਰ ਸਿੰਘ ਦਾ ਭੇਡਾਂ ਦੀ ਸਾਂਭ-ਸੰਭਾਲ ਤੇ ਵੰਡ ਨੂੰ ਲੈ ਕੇ ਆਪਣੇ ਸਕੇ ਭਰਾ ਜਗਰੂਪ ਸਿੰਘ ਤੇ ਉਸ ਦੀ ਪਤਨੀ ਹਰਜੀਤ ਕੌਰ ਨਾਲ ਝਗੜਾ ਹੋ ਗਿਆ। ਜਿਸ ਦੌਰਾਨ ਨਿਰਵੈਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਤੇ ਕੁਝ ਘੰਟਿਆਂ ਬਾਅਦ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਨਿਰਵੈਰ ਸਿੰਘ ਨੂੰ ਮੌਤ ਦੇ ਘਾਟ ਉਤਾਰਣ ਵਾਲਿਆਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਥਾਣਾ ਵੈਰੋਂਵਾਲ ਦੇ ਮੁਖੀ ਪੀਪੀਐੱਸ ਅਧਿਕਾਰੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਜਗਰੂਪ ਸਿੰਘ ਅਤੇ ਉਸਦੀ ਪਤਨੀ ਹਰਜੀਤ ਕੌਰ ਖਿਲਾਫ ਕਤਲ ਦਾ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ।
