Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

CM ਚੰਨੀ ਦਾ ਅਨੋਖਾ ਅੰਦਾਜ਼ : ਬਿਨਾਂ ਸਿਕਿਓਰਿਟੀ ਸਟੂਡੈਂਟਸ ਨਾਲ ਮਿਲੇ, ਬੋਲੇ-ਮੈਨੂੰ ਆਪਣੀ ਸੁਰੱਖਿਆ ਦੀ ਨਹੀਂ ਨੌਜਵਾਨਾਂ ਦੇ ਭਵਿੱਖ ਦੀ ਚਿੰਤਾ

ਜਲੰਧਰ : ਪੰਜਾਬ ਦੇ ਨਵੇਂ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਉਸ ਸਮੇਂ ਲੋਕਾਂ ਦਾ ਦਿਲ ਜਿੱਤ ਲਿਆ ਜਦੋਂ ਉਹ ਆਪਣੇ ਸੁਰੱਖਿਆ ਘੇਰੇ ਨੂੰ ਤੋੜ ਕੇ ਡੀਏਵੀ ਯੂਨੀਵਰਸਿਟੀ ਦੇ ਸਟੂਡੈਂਟਸ ਨੂੰ ਮਿਲੇ। ਸੀਐਮ ਚੰਨੀ ਦਾ ਬੁੱਧਵਾਰ ਨੂੰ ਡੇਰਾ ਸਚਖੰਡ ਬੱਲਾਂ ‘ਚ ਨਤਮਸਤਕ ਹੋਣ ਦਾ ਪ੍ਰੋਗਰਾਮ ਸੀ। ਇਸ ਲਈ ਉਨ੍ਹਾਂ ਦੇ ਹੈਲੀਕਾਪਟਰ ਨੇ ਅਲਾਵਲਪੁਰ ਸਥਿਤ ਡੀਏਵੀ ਯੂਨੀਵਰਸਿਟੀ ‘ਚ ਲੈਂਡਿੰਗ ਕੀਤੀ ਸੀ। ਮੁੱਖ ਮੰਤਰੀ ਇੱਥੋਂ ਸਿੱਧੇ ਡੇਰਾ ਸਚਖੰਡ ਬੱਲਾਂ ਗਏ ਤੇ ਪ੍ਰੋਗਰਾਮ ‘ਚ ਸ਼ਾਮਲ ਹੋਏ। ਹਾਲਾਂਕਿ ਜਿਵੇਂ ਹੀ ਉਹ ਵਾਪਸ ਆਏ ਤਾਂ ਉੱਥੇ ਖੜ੍ਹੇ ਸਟੂਡੈਂਟਸ ਉਨ੍ਹਾਂ ਨੂੰ ਦੇਖ ਕੇ ਹੱਥ ਹਿਲਾ ਕੇ ਉਨ੍ਹਾਂ ਦਾ ਸੁਵਾਗਤ ਕਰਨ ਲੱਗੇ। ਇਹ ਦੇਖ ਕੇ ਸੀਐਮ ਆਪਣਾ ਸੁਰੱਖਿਆ ਘੇਰਾ ਤੋੜਦੇ ਹੋਏ ਵਿਦਿਆਰਥੀਆਂ ‘ਚ ਪਹੁੰਚ ਗਏ ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਆਪਣੀ ਸੁਰੱਖਿਆ ਟੀਮ ਨੂੰ ਹੈਲੀਪੇਡ ‘ਤੇ ਰੋਕ ਦਿੱਤਾ ਤੇ ਇਕ-ਇਕ ਕਰ ਕੇ ਵਿਦਿਆਰਥੀ ਨਾਲ ਹੱਥ ਮਿਲਾਇਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਸੁਰੱਖਿਆ ਦਾ ਨਹੀਂ ਬਲਕਿ ਨੌਜਵਾਨ ਵਰਗ ਦੇ ਭਵਿੱਖ ਦੀ ਚਿੰਤਾ ਹੈ। ਇਸ ਦੌਰਾਨ ਨੌਜਵਾਨਾਂ ਨੇ ਉਨ੍ਹਾਂ ਲਈ ਨਾਅਰੇ ਵੀ ਲਾਏ ਤੇ ਉਨ੍ਹਾਂ ‘ਤੇ ਫੁੱਲ ਵੀ ਵਰ੍ਹਾਏ।

Vinkmag ad
Share Our Daily Posts

News Desk

Read Previous

ਆਪਣੇ ਹੀ ਬਣੇ ਆਪਣਿਆਂ ਦੇ ਦੁਸ਼ਮਣ, ਭੇਡਾਂ ਦੀ ਵੰਡ ਨੂੰ ਲੈ ਕੇ ਭਰਾ ਨੇ ਕਰ ਦਿੱਤਾ ਭਰਾ ਦਾ ਕਤਲ

Read Next

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਨ-ਰਾਤ ਧਰਨਾ ਜਾਰੀ