Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਡੇਰਾ ਸਚਖੰਡ ਬੱਲਾਂ ਨਤਮਸਤਕ ਹੋਏ ਨਵੇਂ CM ਚੰਨੀ, ਸ੍ਰੀ ਗੁਰੂ ਰਵਿਦਾਸ ਮਹਾਰਾਜ ਚੇਅਰ ਸਥਾਪਤ ਕਰਨ ਸਮੇਤ ਕੀਤੇ ਕਈ ਵੱਡੇ ਐਲਾਨ, ਜਾਣੋ

ਜਲੰਧਰ/ ਕਿਸ਼ਨਗੜ੍ਹ : ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਕਰੀਬ 1.00 ਵਜੇ ਦੁਪਹਿਰੇ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ। ਸਭ ਤੋਂ ਪਹਿਲਾਂ ਡੇਰੇ ਪਹੁੰਚ ਕੇ ਉਨ੍ਹਾਂ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਵਿਸ਼ੇਸ਼ ਤੌਰ ‘ਤੇ ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਪਹਿਲੇ ਰਵਿਦਾਸੀਆ ਭਾਈਚਾਰੇ ਨਾਲ ਸਬੰਧਤ ਮੁੱਖ ਮੰਤਰੀ ਬਣੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲਾਂ ਅੱਜ ਸਵੇਰੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ, ਫਿਰ ਕਈ ਹੋਰ ਵੀ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਏ। ਉਪਰੰਤ ਰਵਿਦਾਸੀਆ ਕੌਮ ਦੇ ਮਹਾਨ ਤੀਰਥ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਪੁੱਜੇ। ਇਸ ਤੋਂ ਇਲਾਵਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਚੌਧਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

ਮੁੱਖ ਮੰਤਰੀ ਨੇ 101 ਏਕੜ ਜ਼ਮੀਨ ਉੱਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਚੇਅਰ ਸਥਾਪਤ ਕੀਤੀ ਜਾਵੇਗੀ। ਇਹ ਚੇਅਰ ਡੇਰਾ ਸੱਚ ਖੰਡ ਬੱਲਾਂ ਦੀ ਸਰਪ੍ਰਸਤੀ ਹੇਠ ਚੱਲੇਗੀ। ਚੇਅਰ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਲਈ ਪੰਜਾਬ ਸਰਕਾਰ (Punjab Government) ਵੱਲੋਂ 10 ਸਾਲ ਦਾ ਬਜਟ ਇਕ ਵਾਰ ਹੀ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਦੇ ਅਸ਼ੀਰਵਾਦ ਸਦਕਾ ਅੱਜ ਇਹ ਅਹੁਦਾ ਮਿਲਿਆ ਹੈ। ਪੀਟੀਯੂ ‘ਚ 100 ਕਰੇੜ ਰੁਪਏ ਦੀ ਲਾਗਤ ਨਾਲ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਮਿਊਜ਼ੀਅਮ ਉਸਾਰਿਆ ਜਾਵੇਗਾ। ਇਸ ਤੋਂ ਇਲਾਵਾ ਡਾ. ਬੀਆਰ ਅੰਬੇਡਕਰ ਦੇ ਨਾਂ ਉੱਤੇ ਮੈਨੇਜਮੈਂਟ ਕਾਲਜ ਖੋਲ੍ਹਿਆ ਜਾਵੇਗਾ।

Vinkmag ad
Share Our Daily Posts

News Desk

Read Previous

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਨ-ਰਾਤ ਧਰਨਾ ਜਾਰੀ

Read Next

ਪੰਜਾਬ ਦੇ ਮੁੱਖ ਮੰਤਰੀ ਲਈ ਸਿੰਘੂ ਬਾਰਡਰ ਤੋਂ ਆਈ ਬੁਰੀ ਖ਼ਬਰ, ਨਵਜੋਤ ਸਿੰਘ ਸਿੱਧੂ ਨੂੰ ਸਤਾ ਰਿਹਾ ਨਵਾਂ ਡਰ