Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਪੰਜਾਬ ਦੇ ਮੁੱਖ ਮੰਤਰੀ ਲਈ ਸਿੰਘੂ ਬਾਰਡਰ ਤੋਂ ਆਈ ਬੁਰੀ ਖ਼ਬਰ, ਨਵਜੋਤ ਸਿੰਘ ਸਿੱਧੂ ਨੂੰ ਸਤਾ ਰਿਹਾ ਨਵਾਂ ਡਰ

ਨਵੀਂ ਦਿੱਲੀ/ਸੋਨੀਪਤ : ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ‘ਤੇ 27 ਨਵੰਬਰ, 2021 ਤੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ-ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਵੀ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਤੋਂ ਬੁਰੀ ਖ਼ਬਰ ਆਈ ਹੈ। ਅਸਲ ਵਿਚ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਮਿਲਣ ਦੀ ਇੱਛਾ ਜ਼ਾਹਿਰ ਕੀਤੀ ਸੀ। ਇਸ ਦੌਰਾਨ ਸਿੰਘੂ ਬਾਰਡਰ ‘ਤੇ ਬੈਠੇ ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਸੀਐੱਮ ਨੂੰ ਇੱਥੇ ਮੰਚ ਨਹੀਂ ਮਿਲੇਗਾ, ਬਲਕਿ ਪੰਡਾਲ ‘ਚ ਬੈਠ ਕੇ ਬਾਕੀ ਕਿਸਾਨਾਂ ਤੋਂ ਗੱਲਾਂ ਸੁਣਨੀਆਂ ਪੈਣਗੀਆਂ। ਉਨ੍ਹਾਂ ਨੂੰ ਭਾਸ਼ਣ ਦੇਣ ਦੀ ਵੀ ਇਜਾਜ਼ਤ ਨਹੀਂ ਮਿਲੇਗੀ।

ਇਸ ਗੱਲ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਘ ਸਿੱਧੂ ਵੀ ਸਹਿਮ ਗਏ ਹਨ। ਅਸਲ ਵਿਚ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਦੌਰਾਨ ਇੱਛਾ ਪ੍ਰਗਟਾਈ ਸੀ ਕਿ ਉਹ ਪ੍ਰਦਰਸ਼ਨਕਾਰੀ ਕਿਸਾਨਾਂ ਕੋਲ ਜਾਣਾ ਚਾਹੁੰਦੇ ਹਨ। ਇਸ ਦੌਰਾਨ ਉਨ੍ਹਾਂ ਸ਼ਾਇਰਾਨਾ ਅੰਦਾਜ਼ ‘ਚ ਇਹ ਵੀ ਕਿਹਾ ਸੀ ਕਿ ਉਹ ਪਿਆਸੇ ਹਨ ਤੇ ਕਿਸਾਨ ਖੂਹ। ਕਈ ਮਹੀਨੇ ਬੀਤ ਜਾਣ ਦੌਰਾਨ ਕਿਤੇ ਉਹ ਅਪਮਾਨਤ ਨਾ ਹੋ ਜਾਣ। ਦੱਸਿਆ ਜਾ ਰਿਹਾ ਹੈ ਕਿ ਵਾਕਪੁੱਟ ਤੇ ਚੱਪਲ ਨਵਜੋਤ ਸਿੰਘ ਕਿਸੇ ਮੰਚ ‘ਤੇ ਜਾਣ ਅਤੇ ਬਿਨਾਂ ਬੋਲੇ ਵਾਪਸ ਆ ਜਾਣ, ਇਹ ਮੁਮਕਿਨ ਨਹੀਂ। ਅਜਿਹੇ ਵਿਚ ਨਵਜੋਤ ਸਿੰਘ ਸਿੱਧੂ ਇਹ ਤੈਅ ਨਹੀਂ ਕਰ ਪਾ ਰਹੇ ਹਨ ਕਿ ਉਹ ਕਿਸਾਨਾਂ ਦੇ ਵਿਚਕਾਰ ਜਾਣ ਤਾਂ ਜਾਣ ਕਿਵੇਂ? ਉਨ੍ਹਾਂ ਦੇ ਕਰੀਬੀਆਂ ਦੀ ਮੰਨੀਏ ਤਾਂ ਸੰਯੁਕਤ ਕਿਸਾਨ ਮੋਰਚਾ ਆਪਣੇ ਮੰਚ ਦਾ ਇਸਤੇਮਾਲ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਨਹੀਂ ਕਰਨ ਦੇ ਰਿਹਾ ਹੈ, ਅਜਿਹੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਇਹ ਡਰ ਸਤਾ ਰਿਹਾ ਹੈ ਕਿ ਕਿਤੇ ਉਹ ਕਿਸਾਨਾਂ ਦੇ ਅਪਮਾਨ ਦਾ ਸ਼ਿਕਾਰ ਨਾ ਹੋ ਜਾਣ।

ਕਾਬਿਲੇਗ਼ੌਰ ਹੈ ਕਿ ਸੀਐੱਮ ਅਹੁਦੇ ਦਾ ਐਲਾਨ ਹੋਣ ‘ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਲੋੜ ਪਈ ਤਾਂ ਉਹ ਆਪਣਾ ਸੀਸ ਕੱਟ ਕੇ ਕਿਸਾਨਾਂ ਨੂੰ ਦੇਣਗੇ। ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਉਹ ਕਿਸਾਨਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਜੇਕਰ ਲੋੜ ਪਈ ਤਾਂ ਉਹ ਆਪਣਾ ਸੀਸ ਕੱਟਕੇ ਵੀ ਉਨ੍ਹਾਂ ਨੂੰ ਦੇ ਦੇਣਗੇ। ਇਸ ਤੋਂ ਬਾਅਦ ਆਪਣੀ ਵਿਧਾਨ ਸਭਾ ਚਮਕੌਰ ਸਾਹਿਬ ਪਹੁੰਚੇ ਚਰਨਜੀਤ ਸਿੰਘ ਚੰਨੀ ਨੇ ਅਨਾਜ ਮੰਡੀ ‘ਚ ਇਕ ਰੈਲੀ ‘ਚ ਕਿਹਾ ਸੀ ਕਿ ਉਹ ਇਕ ਵਾਰ ਸਿੰਘੂ ਬਾਰਡਰ ਜਾਣਾ ਚਾਹੁੰਦੇ ਹਨ। ਜਿੱਥੋਂ ਖੇਤੀ ਕਾਨੂੰਨਾਂ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਮੈਂ ਉਸ ਜਗ੍ਹਾ ਨਤਮਸਤਕ ਹੋਣਾ ਚਾਹੁੰਦਾ ਹਾਂ।

Vinkmag ad
Share Our Daily Posts

News Desk

Read Previous

ਡੇਰਾ ਸਚਖੰਡ ਬੱਲਾਂ ਨਤਮਸਤਕ ਹੋਏ ਨਵੇਂ CM ਚੰਨੀ, ਸ੍ਰੀ ਗੁਰੂ ਰਵਿਦਾਸ ਮਹਾਰਾਜ ਚੇਅਰ ਸਥਾਪਤ ਕਰਨ ਸਮੇਤ ਕੀਤੇ ਕਈ ਵੱਡੇ ਐਲਾਨ, ਜਾਣੋ

Read Next

800 ਗ੍ਰਾਮ ਹੈਰੋਇਨ ਤੇ 80,000 ਰੁਪਏ ਡਰੱਗ ਮਨੀ ਸਣੇ ਤਿੰਨ ਕਾਬੂ