Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

800 ਗ੍ਰਾਮ ਹੈਰੋਇਨ ਤੇ 80,000 ਰੁਪਏ ਡਰੱਗ ਮਨੀ ਸਣੇ ਤਿੰਨ ਕਾਬੂ

ਕਪੂਰਥਲਾ :ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਆਪਣੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਇਕ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ, ਜਿਸ ‘ਚ ਤਿੰਨ ਸਮੱਗਲਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 800 ਗ੍ਰਾਮ ਹੈਰੋਇਨ ਤੇ 80,000 ਰੁਪਏ ਡਰੱਗ ਮਨੀ ਜ਼ਬਤ ਕੀਤੀ।

ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਿਉਣ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਤੋਤੀ ਸੁਲਤਾਨਪੁਰ ਲੋਧੀ, ਨਿੰਦਰ ਕੌਰ ਪੁੱਤਰੀ ਜਿਉਣ ਸਿੰਘ ਵਾਸੀ ਤੋਤੀ ਸੁਲਤਾਨਪੁਰ ਲੋਧੀ ਤੇ ਬਿਜਾਇਆ ਬਧਰਾ ਪਤਨੀ ਰਾਜਾ ਬਧਰਾ ਵਾਸੀ 5/235 ਗਾਂਧੀ ਕਾਲੋਨੀ ਰੀਜੈਂਟ ਸਟੇਟ ਕਲਕੱਤਾ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐੱਸਐੱਸਪੀ) ਹਰਕਮਲਪ੍ਰਰੀਤ ਸਿੰਘ ਖੱਖ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀਆਂ ਪੁਲਿਸ ਟੀਮਾਂ ਐੱਸਪੀ ਡੀ ਵਿਸ਼ਾਲਜੀਤ ਸਿੰਘ ਤੇ ਡੀਐੱਸਪੀ/ਡੀ ਸਰਬਜੀਤ ਰਾਏ ਦੀ ਨਿਗਰਾਨੀ ਹੇਠ ਗਠਿਤ ਕੀਤੀਆਂ ਗਈਆਂ ਹਨ, ਜੋ ਕਿ ਦੇਸ ਵਿਰੋਧੀ ਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਦੀਆਂ ਹਨ। ਚੈਕਿੰਗ ਦੌਰਾਨ ਸੀਆਈਏ ਸਟਾਫ ਦੇ ਐੱਸਆਈ ਨਿਰਮਲ ਸਿੰਘ ਪੁਲਿਸ ਪਾਰਟੀ ਨਾਲ ਸਰਦਾਰ ਸਵਰਨ ਸਿੰਘ ਨੈਸ਼ਨਲ ਇੰਸਟੀਚਿਊਟ ਦੇ ਮੁੱਖ ਗੇਟ, ਜੀਟੀ ਰੋਡ ਜਲੰਧਰ-ਕਪੂਰਥਲਾ ਕੋਲ ਗਸ਼ਤ ਕਰ ਰਹੇ ਸਨ, ਤਾਂ ਉਨ੍ਹਾਂ ਇਕ ਸ਼ੱਕੀ ਚਿੱਟੇ ਸਕੂਟੀ, ਜਿਸ ਨੂੰ ਇਕ ਮੋਨਾ ਮੁੰਡਾ ਚਲਾ ਰਿਹਾ ਸੀ ਤੇ ਜਿਸ ਉਪਰ ਦੋ ਅੌਰਤਾਂ ਸਵਾਰ ਸਨ। ਪੁਲਿਸ ਪਾਰਟੀ ਨੂੰ ਵੇਖਣ ਤੋਂ ਬਾਅਦ ਉਸ ਨੇ ਅਚਾਨਕ ਯੂ-ਟਰਨ ਲੈ ਲਿਆ ਅਤੇ ਜਗ੍ਹਾ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਹੇਠਾਂ ਡਿੱਗ ਪਿਆ ਅਤੇ ਉਨ੍ਹਾਂ ਆਪਣੀਆਂ ਜੇਬਾਂ ‘ਚੋਂ ਪੋਲੀਥੀਨ ਦੇ ਲਿਫਾਫੇ ਕੱਢ ਕੇ ਜ਼ਮੀਨ ‘ਤੇ ਸੁੱਟ ਦਿੱਤੇ। ਪੁਲਿਸ ਪਾਰਟੀ ਉਨ੍ਹਾਂ ਵੱਲ ਭੱਜੀ ਤੇ ਚੈਕਿੰਗ ਦੌਰਾਨ ਇਨ੍ਹਾਂ ਲਿਫਾਫਿਆਂ ‘ਚ ਹੈਰੋਇਨ ਬਰਾਮਦ ਹੋਈ। ਫਿਰ ਪੁਲਿਸ ਪਾਰਟੀ ਨੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਤਲਾਸ਼ੀ ਦੌਰਾਨ ਸਕੂਟੀ ਤੋਂ 80000 ਰੁਪਏ ਡਰੱਗ ਮਨੀ ਬਰਾਮਦ ਕੀਤੀ। ਪੁਲਿਸ ਟੀਮ ਨੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਕਪੂਰਥਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ। ਪੁੱਛਗਿੱਛ ਦੌਰਾਨ ਬਿਜਾਇਆ ਬਧਰਾ ਨੇ ਦੱਸਿਆ ਕਿ ਉਹ 400 ਗ੍ਰਾਮ ਹੈਰੋਇਨ ਬਰਾਮਦ ਹੋਣ ‘ਤੇ ਮੁਕੱਦਮਾ ਨੰਬਰ 146 ਮਿਤੀ 17-10-2019 ਅ/ਧ 21-61-85 ਐੱਨਡੀਪੀਐੱਸ ਐਕਟ ਥਾਣਾ ਮਕਸੂਦਾਂ ਜ਼ਿਲ੍ਹਾ ਜਲੰਧਰ ‘ਚ ਜੇਲ੍ਹ ਗਈ ਸੀ ਤੇ ਮਿਤੀ 01-09-2021 ਨੂੰ ਜੇਲ੍ਹ ਤੋਂ ਬਾਹਰ ਆਈ ਹੈ। ਜੇਲ੍ਹ ਅੰਦਰ ਉਸ ਦੀ ਮੁਲਾਕਾਤ ਜਿਊਣ ਸਿੰਘ ਦੀ ਲੜਕੀ ਸਮਿੱਤਰ ਕੌਰ, ਜੋ ਕਿ ਐੱਨਡੀਪੀਐੱਸ ਐਕਟ ਦੇ ਕੇਸ ਵਿਚ 10 ਸਾਲ ਦੀ ਸਜ਼ਾ ਕੱਟ ਰਹੀ ਹੈ, ਨਾਲ ਹੋਈ ਸੀ, ਜਿਸ ਨੇ ਆਪਣੇ ਪਿਤਾ ਜਿਊਣ ਸਿੰਘ ਤੇ ਭੈਣ ਨਿੰਦਰ ਕੌਰ ਨਾਲ ਸੰਪਰਕ ਕਰਾਇਆ ਸੀ। ਐੱਸਐੱਸਪੀ ਨੇ ਦੱਸਿਆ ਕਿ ਫੜੇ ਗਏ ਤਸਕਰਾਂ ਨੂੰ ਪੁਲਿਸ ਵੱਲੋਂ ਮੈਜਿਸਟੇ੍ਟ ਸਾਹਮਣੇ ਪੇਸ਼ ਕੀਤਾ ਜਾਵੇਗਾ ਤੇ ਮਾਮਲੇ ਦੀ ਹੋਰ ਜਾਂਚ ਲਈ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਪੰਜਾਬ ਦੇ ਮੁੱਖ ਮੰਤਰੀ ਲਈ ਸਿੰਘੂ ਬਾਰਡਰ ਤੋਂ ਆਈ ਬੁਰੀ ਖ਼ਬਰ, ਨਵਜੋਤ ਸਿੰਘ ਸਿੱਧੂ ਨੂੰ ਸਤਾ ਰਿਹਾ ਨਵਾਂ ਡਰ

Read Next

ਫ਼ੈਕਟਰੀ ਤੋਂ ਛੁੱਟੀ ਕਰ ਕੇ ਜਾਂਦੇ ਕਾਮੇ ਨੂੰ ਘੇਰ ਕੇ ਕੀਤਾ ਹਮਲਾ