Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਤਰਨਤਾਰਨ ਜ਼ਿਲ੍ਹੇ ਚ ਫਿਰ ਮਿਲਿਆ ਹੈਂਡ ਗਰਨੇਡ, ਤਿੰਨ ਨੌਜਵਾਨ ਕਾਬੂ, ਤਿੰਨ 30 ਬੋਰ ਦੇ ਪਿਸਟਲ ਵੀ ਮਿਲੇ

ਭਿੱਖੀਵਿੰਡ : ਤਰਨਤਾਰਨ ਜ਼ਿਲ੍ਹੇ ਵਿਚ ਇਕ ਵਾਰ ਫਿਰ ਪੁਲਸ ਦੇ ਹੱਥ ਹੈਂਡ ਗ੍ਰਨੇਡ ਲੱਗਾ ਹੈ। ਇਹ ਬੰਬ ਪੁਲਿਸ ਨੇ ਬਰੀਜ਼ਾ ਕਾਰ ਵਿਚ ਸਵਾਰ ਤਿੰਨ ਨੌਜਵਾਨਾਂ ਕੋਲੋਂ ਬਰਾਮਦ ਕੀਤਾ ਹੈ, ਜਦੋਂਕਿ ਉਕਤ ਨੌਜਵਾਨਾਂ ਕੋਲੋਂ ਤਿਨ 30 ਬੋਰ ਦੇ ਪਿਸਟਲ ਵੀ ਬਰਾਮਦ ਕੀਤੇ ਗਏ ਹਨ। ਇਹ ਬਰਾਮਦਗੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕੀਤੀ ਹੈ। ਜਦੋਂ ਕਿ ਦੇਰ ਰਾਤ ਤਕ ਜ਼ਿਲ੍ਹੇ ਦੇ ਐੱਸਐੱਸਪੀ ਉਪਿੰਦਰਜੀਤ ਸਿੰਘ ਘੁੰਮਣ ਵੀ ਭਿੱਖੀਵਿੰਡ ਵਿਚ ਮੌਜੂਦ ਰਹੇ। ਹਾਲਾਂਕਿ ਦੇਰ ਰਾਤ ਤਕ ਚੱਲੀ ਇਸ ਕਾਰਵਾਈ ਸਬੰਧੀ ਪੁਲੀਸ ਨੇ ਅਧਿਕਾਰਤ ਤੌਰ ਤੇ ਕੋਈ ਪੁਸ਼ਟੀ ਨਹੀਂ ਕੀਤੀ।

ਸੂਤਰਾਂ ਮੁਤਾਬਿਕ ਮਿਲੀ ਜਾਣਕਾਰੀ ਅਨੁਸਾਰ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬਰੀਜ਼ਾ ਕਾਰ ਵਿਚ ਸਵਾਰ ਤਿੰਨ ਨੌਜਵਾਨਾਂ ਨੂੰ ਖੁਫੀਆ ਸੂਚਨਾ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਹੈ ਸੂਤਰਾਂ ਦੀ ਮੰਨੀਏ ਤਾਂ ਪੁਲਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ ਅਤੇ ਹੋਰ ਕਈ ਖੁਲਾਸੇ ਹੋ ਸਕਦੇ ਹਨ। ਕਾਬੂ ਕੀਤੇ ਗਏ ਤਿੰਨੇ ਮੁਲਜ਼ਮ ਮੋਗਾ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਨੌਜਵਾਨਾਂ ਕੋਲ ਹੈਂਡ ਗ੍ਰਨੇਡ ਅਤੇ 30 ਬੋਰ ਦੇ ਪਿਸਟਲ ਜੋ ਆਮ ਤੌਰ ਤੇ ਲਾਈਸੈਂਸੀ ਨਹੀਂ ਮਿਲਦੇ ਕਿੱਥੋਂ ਆਏ ਇਸ ਬਾਰੇ ਪੁਲਿਸ ਸੂਚਨਾ ਜੁਟਾਉਣ ਵਿਚ ਲੱਗੀ ਹੋਈ ਹੈ। ਰਾਤ ਕਰੀਬ ਸਾਢੇ ਦਸ ਵਜੇ ਤੱਕ ਜ਼ਿਲ੍ਹੇ ਦੇ ਐੱਸਐੱਸਪੀ ਉਪਿੰਦਰਜੀਤ ਸਿੰਘ ਘੁੰਮਣ ਭਿੱਖੀਵਿੰਡ ਵਿਚ ਮੌਜੂਦ ਰਹੇ ਅਤੇ ਮੁਲਜ਼ਮਾਂ ਕੋਲੋਂ ਲਗਾਤਾਰ ਪੁੱਛਗਿੱਛ ਜਾਰੀ ਰਹੀ। ਮੁਲਜਮਾਂ ਕੋਲੋਂ ਹੋਈ ਬਰਾਮਦਗੀ ਬਾਰੇ ਬੇਸ਼ੱਕ ਐੱਸਐੱਸਪੀ ਨੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਪਰ ਪੰਜਾਬ ਵਿਚ ਚੱਲ ਰਹੇ ਹਾਈ ਅਲਰਟ ਦੌਰਾਨ ਭਿੱਖੀਵਿੰਡ ਵਿੱਚੋਂ ਹਥਿਆਰਾਂ ਦੀ ਖੇਪ ਮਿਲਣ ਨਾਲ ਕਈ ਸਵਾਲ ਸਾਹਮਣੇ ਆ ਰਹੇ ਹਨ। ਇਥੇ ਦੱਸਣਾ ਬਣਦਾ ਹੈ ਕਿ ਤਰਨਤਾਰਨ ਜ਼ਿਲ੍ਹੇ ਵਿਚ ਪਿਛਲੇ ਦਿਨਾਂ ਦੌਰਾਨ ਕਈ ਵਾਰ ਪਾਕਿਸਤਾਨ ਵੱਲੋਂ ਡਰੋਨ ਭਾਰਤੀ ਸਰਹੱਦ ਵਿਚ ਦਾਖ਼ਲ ਹੋਇਆ ਹੈ। ਇਸ ਦੌਰਾਨ ਜਿੱਥੇ ਹਵੇਲੀਆਂ ਪੋਸਟ ਖੇਤਰ ਵਿਚੋਂ ਛੇ ਕਿਲੋ ਹੈਰੋਇਨ ਡਰੋਨ ਵੱਲੋਂ ਸੁੱਟੀ ਹੋਈ ਬਰਾਮਦ ਹੋਈ ਸੀ। ਉੱਥੇ ਹੀ ਖੇਮਕਰਨ ਅਤੇ ਖਾਲੜਾ ਸੈਕਟਰ ਦੇ ਕਈ ਇਲਾਕਿਆਂ ਵਿਚ ਡਰੋਨ ਦੀ ਆਮਦ ਹੁੰਦੀ ਰਹੀ ਹੈ, ਜਿਨ੍ਹਾਂ ਨੂੰ ਬੀਐਸਐਫ ਵੱਲੋਂ ਗੋਲੀਬਾਰੀ ਕਰਕੇ ਪਛਾੜ ਦਿੱਤਾ ਜਾਂਦਾ ਰਿਹਾ ਹੈ। ਡਰੋਨ ਰਾਹੀਂ ਸੂਬੇ ਵਿਚ ਹਥਿਆਰ ਅਤੇ ਹੈਰੋਇਨ ਦੀ ਹੋ ਰਹੀ ਲਗਾਤਾਰ ਆਮਦ ਦੇ ਚਲਦਿਆਂ ਸਰਕਾਰ ਵੱਲੋਂ ਪੰਜਾਬ ਵਿਚ ਹਾਈ ਅਲਰਟ ਕੀਤਾ ਹੋਇਆ ਹੈ ਅਤੇ ਇਸੇ ਦੌਰਾਨ ਹੀ ਸਰਹੱਦੀ ਕਸਬਾ ਭਿੱਖੀਵਿੰਡ ਵਿਚੋਂ ਪਿਸਟਲ ਅਤੇ ਹੈਂਡ ਗਰਨੇਡ ਦੀ ਬਰਾਮਦਗੀ ਨਾਲ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਦੱਸਣਾ ਬਣਦਾ ਹੈ ਕਿ ਥਾਣਾ ਭਿੱਖੀਵਿੰਡ ਅਤੇ ਡੀਐਸਪੀ ਭਿੱਖੀਵਿੰਡ ਦੇ ਦਫਤਰ ਵਿਚ ਦੇਰ ਰਾਤ ਤਕ ਹਲਚਲ ਹੁੰਦੀ ਰਹੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੀ ਭਿੱਖੀਵਿੰਡ ਵਿੱਚ ਮੌਜੂਦ ਰਹੇ।

Vinkmag ad
Share Our Daily Posts

News Desk

Read Previous

ਐਤਵਾਰ ਤਕ ਲਗਾਤਾਰ ਹੋ ਸਕਦੀ ਹੈ ਬਾਰਸ਼, ਬੰਗਾਲ ਦੀ ਖਾੜੀ ‘ਚ ਬਣ ਰਿਹਾ ਚੱਕਰਵਾਤ ਹੈ ਮੁੱਖ ਕਾਰਨ

Read Next

ਪਚਰੰਗਾ ਨੇੜੇ ਵਾਪਰੇ ਦਰਦਨਾਕ ਹਾਦਸੇ ‘ਚ ਪਿਤਾ, ਪੁੱਤਰ ਤੇ ਪੁੱਤਰੀ ਦੀ ਮੌਤ, 2 ਗੰਭੀਰ ਜ਼ਖ਼ਮੀ