Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪਚਰੰਗਾ ਨੇੜੇ ਵਾਪਰੇ ਦਰਦਨਾਕ ਹਾਦਸੇ ‘ਚ ਪਿਤਾ, ਪੁੱਤਰ ਤੇ ਪੁੱਤਰੀ ਦੀ ਮੌਤ, 2 ਗੰਭੀਰ ਜ਼ਖ਼ਮੀ

ਭੋਗਪੁਰ : ਅੱਜ ਸਵੇਰ ਸਮੇਂ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਐਕਟਿਵਾ ਸਵਾਰ ਪਿਤਾ, ਪੁੱਤਰ ਅਤੇ ਪੁੱਤਰੀ ਦੀ ਮੌਤ ਹੋ ਜਾਣ ਅਤੇ ਇਕ ਔਰਤ ਅਤੇ ਬੱਚੇ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਣ ਦੀ ਖਬਰ ਹੈ। ਹਾਦਸੇ ਵਾਲੀ ਥਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਕਟਿਵਾ ‘ਤੇ ਇਕੋ ਪਰਿਵਾਰ ਦੇ 5 ਜੀਅ ਪਤੀ, ਪਤਨੀ ਅਤੇ ਤਿੰਨ ਛੋਟੇ ਬੱਚੇ ਸਵਾਰ ਸਨ । ਐਕਟਿਵਾ ਤੇ ਸਵਾਰ ਪਰਿਵਾਰ ਜਦੋਂ ਹਾਈਵੇ ’ਤੇ ਪਚਰੰਗਾ ਨੇੜਲੇ ਇਕ ਪੁਲ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਇਨਡੈਵਰ ਗੱਡੀ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ । ਟੱਕਰ ਏਨੀ ਜ਼ਿਆਦਾ ਭਿਆਨਕ ਸੀ ਕਿ ਐਕਟਿਵਾ ਦੇ ਪਰਖੱਚੇ ਉੱਡ ਗਏ ਅਤੇ ਐਕਟਿਵਾ ਸਵਾਰ ਪੁਲੀ ਨਾਲ ਬਣੇ ਟੋਇਆ ਵਿਚ ਜਾ ਡਿੱਗੇ। ਹਾਦਸੇ ਦੀ ਸੂਚਨਾ ਮਿਲਣ ਤੇ ਪਿੰਡ ਪਚਰੰਗਾ ਬਜ਼ਾਰ ਦੇ ਦੁਕਾਨਦਾਰ ਹਾਦਸੇ ਵਾਲੀ ਥਾਂ ਤੇ ਪੁੱਜੇ ਤਾਂ ਜ਼ਖਮੀਆਂ ਨੂੰ ਬਾਹਰ ਲਿਆ ਕੇ ਨੇੜਲੇ ਢਾਬੇ ਤੇ ਲਿਜਾਇਆ ਗਿਆ। ਉਦੋ ਤੱਕ ਐਕਟਿਵਾ ਚਾਲਕ ਨੌਜਵਾਨ (35), ਉਸਦੀ ਪੁੱਤਰੀ (4) ਪੁੱਤਰ (2) ਦੀ ਮੌਤ ਹੋ ਚੁੱਕੀ ਸੀ। ਐਕਟਿਵਾ ਸਵਾਰ ਔਰਤ ਗੰਭੀਰ ਰੂਪ ਵਿਚ ਜ਼ਖਮੀ ਅਤੇ ਉਸ ਦੇ ਇਕ ਪੁੱਤਰ (5) ਦੀ ਇਕ ਲੱਤ ਹਾਦਸੇ ਕਾਰਨ ਕੱਟੀ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਹਾਈਵੇਅ ਪੈਟਰੋਲਿੰਗ ਗੱਡੀ 16 ਦੀ ਟੀਮ ਵੱਲੋਂ ਦੋਨਾਂ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਚੌਂਕੀ ਪਚਰੰਗਾ ਵੱਲੋਂ ਮੌਕੇ ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਟਾਂਡਾ ਨੇੜਲੇ ਪਿੰਡ ਜੌੜਾ ਦਾ ਦੱਸਿਆ ਜਾ ਰਿਹਾ ਹੈ ਐਕਟਿਵਾ ਸਵਾਰ ਪਰਿਵਾਰ

ਸੜਕ ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ ਹੁਸ਼ਿਆਰਪੁਰ ਦੇ ਟਾਂਡਾ ਨੇੜਲੇ ਪਿੰਡ ਜੌੜਾ ਦਾ ਦੱਸਿਆ ਜਾ ਰਿਹਾ ਹੈ। ਚਾਲਕ ਆਪਣੇ ਪਰਿਵਾਰ ਨਾਲ ਆਪਣੇ ਸਹੁਰਾ ਪਿੰਡ ਸ਼ਕਰਪੁਰ ਜਾ ਰਿਹਾ ਸੀ। ਹਾਦਸੇ ਸਮੇਂ ਐਕਟਿਵਾ ’ਤੇ ਪਤਨੀ ਪਤਨੀ ਅਤੇ ਉਨ੍ਹਾਂ ਦੇ ਤਿੰਨ ਮਾਸੂਮ ਬੱਚੇ ਸਵਾਰ ਸਨ। ਥਾਣਾ ਮੁਖੀ ਹਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਨਡੈਵਰ ਸਵਾਰ ਚਾਲਕ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Vinkmag ad
Share Our Daily Posts

News Desk

Read Previous

ਤਰਨਤਾਰਨ ਜ਼ਿਲ੍ਹੇ ਚ ਫਿਰ ਮਿਲਿਆ ਹੈਂਡ ਗਰਨੇਡ, ਤਿੰਨ ਨੌਜਵਾਨ ਕਾਬੂ, ਤਿੰਨ 30 ਬੋਰ ਦੇ ਪਿਸਟਲ ਵੀ ਮਿਲੇ

Read Next

ਛਾਜਲੀ- ਸੁਨਾਮ ਰੋਡ ‘ਤੇ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟੀ,ਅੱਧੀ ਦਰਜਨ ਗੰਭੀਰ ਜ਼ਖਮੀ