Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪੀਯੂ ’ਚ ਕਰੋੜਾਂ ਦਾ ਹੋਇਆ ਘਪਲਾ : ਪਰਚੇ ’ਚ 10 ਹੋਰ ਨਾਂ ਵੀ ਹੋਣਗੇ ਸ਼ਾਮਲ, ਮੁਲਜ਼ਮਾਂ ਦੀਆਂ ਜਾਇਦਾਦਾਂ ਦੀ ਪਡ਼ਤਾਲ ’ਚ ਲੱਗੀ ਪੁਲਿਸ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਫੰਡਾਂ ’ਚ ਹੇਰਫੇਰ ਕਰਕੇ ਕਰੋਡ਼ਾਂ ਦਾ ਘਪਲਾ ਕੀਤਾ ਗਿਆ ਹੈ। ਪੁਲਿਸ ਵੱਲੋਂ ਦਰਜ ਪਰਚੇ ਸਬੰਧੀ ਤਫਤੀਸ਼ ਅੱਗੇ ਵਧਣ ਦੇ ਨਾਲ ਮੁਲਜ਼ਮਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਪੁਲਿਸ ਵੱਲੋਂ ਨਾਮਜ਼ਦ ਨੌੰ ਮੁਲਜ਼ਮਾਂ ਵਿੱਚੋਂ ਹੁਣ ਤੱਕ ਛੇ ਦੀ ਗ੍ਰਿਫ਼ਤਾਰੀ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਦੀਆਂ ਜਾਇਦਾਦਾਂ ਦੀ ਪਡ਼ਤਾਲ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦਸ ਹੋਰ ਨਾਮ ਇਸ ਪਰਚੇ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਐੱਸਪੀਡੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਕੋਲੋਂ ਦੋ ਗੱਡੀਆਂ ਅਤੇ ਤਿੰਨ ਬੁਲਟ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ, ਇਨ੍ਹਾਂ ਦੀ ਬੇਨਾਮੀ ਜਾਇਦਾਦਾਂ ਦੀ ਪਡ਼ਤਾਲ ਵੀ ਕੀਤੀ ਜਾ ਰਹੀ ਹੈ। ਡਾ. ਮਹਿਤਾਬ ਨੇ ਦੱਸਿਆ ਕਿ ਘਪਲਾ ਬਹੁਤ ਵੱਡਾ ਹੈ ਇਸ ਦੀ ਰਾਸ਼ੀ ਦੱਸਣਾ ਸੰਭਵ ਨਹੀਂ ਹੈ ਅਤੇ ਮਾਮਲੇ ਵਿਚ ਹੋਰ ਨਾਮ ਵੀ ਸਾਹਮਣੇ ਆਉਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਇਸ ਘਪਲਾ ਦਾ ਖੁਲਾਸਾ ਪੰਜਾਬੀ ਜਾਗਰਣ ਵਲੋਂ ਕੀਤਾ ਗਿਆ, ਜਿਸ ਦੀਆਂ ਤੰਦਾਂ ਲਗਾਤਾਰ ਖੁੱਲ੍ਹ ਰਹੀਆਂ ਹਨ।

 

ਐੱਸਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਥਾਣਾ ਅਰਬਨ ਅਸਟੇਟ ਵਿਖੇ ਪੰਜਾਬੀ ਯੂਨੀਵਰਸਿਟੀ ਰਜਿਸਟਰਾਰ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਸ਼ਿਕਾਇਤ ’ਤੇ ਸੱਤ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਿਨ੍ਹਾਂ ਵਿੱਚੋਂ ਵਿਨੈ ਕੁਮਾਰ ਨੂੰ 12 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਇਸ ਤੋਂ ਛੇ ਦਿਨਾਂ ਬਾਅਦ ਮੁਲਜ਼ਮ ਜਤਿੰਦਰ ਜੀਤੂ ਦੀ ਗ੍ਰਿਫ਼ਤਾਰੀ ਹੋਈ ਹੈ। ਇਨ੍ਹਾਂ ਮੁਲਜ਼ਮਾਂ ਤੋਂ ਕੀਤੀ ਪੁੱਛ ਪਡ਼ਤਾਲ ਦੌਰਾਨ ਭੁਪਿੰਦਰ ਭੂਪੀ ਅਤੇ ਆਸ਼ੂ ਚੌਧਰੀ ਦੋ ਨਵੇਂ ਨਾਮ ਸਾਹਮਣੇ ਆਏ ਜਿਨ੍ਹਾਂ ਨੂੰ ਪਰਚੇ ਵਿੱਚ ਸ਼ਾਮਲ ਕੀਤਾ ਗਿਆ। ਇਸੇ ਦੌਰਾਨ ਹੀ ਨਿਸ਼ੂ ਚੌਧਰੀ, ਆਸ਼ੂ ਚੌਧਰੀ ਅਤੇ ਸੋਨੂੰ ਨੂੰ ਕਾਂਗਡ਼ਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜਦੋਂਕਿ ਇਨ੍ਹਾਂ ਦਾ ਸਾਥੀ ਭੁਪਿੰਦਰ ਭੂਪੀ 21 ਸਤੰਬਰ ਨੂੰ ਵਰਨਾ ਕਾਰ ਸਮੇਤ ਕਾਬੂ ਕੀਤਾ ਗਿਆ। ਅਗਲੇ ਹੀ ਦਿਨ ਨਿਸ਼ੂ ਚੌਧਰੀ ਦੀ ਨਿਸ਼ਾਨਦੇਹੀ ’ਤੇ ਇਕ ਐੱਸਯੂਵੀ ਗੱਡੀ ਅਤੇ ਤਿੰਨ ਬੁਲਟ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਜਦੋਂਕਿ ਜਤਿੰਦਰ ਜੀਤੂ ਦੀ ਨਿਸ਼ਾਨਦੇਹੀ ’ਤੇ ਇਕ ਹੋਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਕ ਸਵਾਲ ਦੇ ਜਵਾਬ ਵਿੱਚ ਐੱਸਪੀਡੀ ਨੇ ਕਿਹਾ ਕਿ ਮਾਮਲਾ ਬਹੁਤ ਵੱਡਾ ਹੈ, ਇਸ ਵਿੱਚ ਹੋਰ ਨਾਮ ਵੀ ਸਾਹਮਣੇ ਆ ਰਹੇ ਹਨ। ਜਿਸਦੀ ਜਾਂਚ ਵੱਖ ਤੌਰ ’ਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਵੀ ਕੀਤੀ ਜਾ ਰਹੀ ਹੈ। ਘਪਲੇ ਦੀ ਰਾਸ਼ੀ ਸਬੰਧੀ ਸਵਾਲ ਦੇ ਜਵਾਬ ਵਿੱਚ ਡਾ. ਮਹਿਤਾਬ ਨੇ ਕਿਹਾ ਕਿ ਰਾਸ਼ੀ ਬਹੁਤ ਜ਼ਿਆਦਾ ਹੈ, ਦੱਸੀ ਨਹੀਂ ਜਾ ਸਕਦੀ, ਫਿਲਹਾਲ ਜਾਂਚ ਜਾਰੀ ਹੈ।

ਪੁਲਿਸ ਨੂੰ ਹੋਰ ਸੂਚੀ ਵੀ ਭੇਜਾਂਗੇ : ਵੀਸੀ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਅਦਾਰੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਇਹ ਵੱਡੀ ਸਫ਼ਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਪੁਲਿਸ ਦਾ ਅਹਿਮ ਯੋਗਦਾਨ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਉਮੀਦ ਕਰਦੇ ਹਨ। ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਮਾਮਲੇ ਵਿਚ ਜਲਦ ਹੀ ਹੋਰ ਨਾਵਾਂ ਦੀ ਸੂਚੀ ਪੁਲਿਸ ਨੂੰ ਭੇਜੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਚੰਨੀ ਰਾਹੁਲ ਤੇ ਰਾਵਤ ਨਾਲ ਮੀਟੰਗ ਤੋਂ ਬਾਅਦ ਦਿੱਲੀ ਤੋਂ ਪੰਜਾਬ ਲਈ ਹੋਏ ਰਵਾਨਾ, ਨਵੀਂ ਕੈਬਨਿਟ ਤੈਅ, ਜਾਣੋ ਕਿਨ੍ਹਾਂ ਚਿਹਰਿਆਂ ਨੂੰ ਮਿਲ ਰਿਹੈ ਮੌਕਾ

Read Next

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਲਾਏ ਦੋਸ਼, ਕਿਹਾ- ਪੁਲਿਸ ਦੇ ਉੱਚ ਅਧਿਕਾਰੀਆਂ ਦੀ ਨਵੀਂ ਨਿਯੁਕਤੀ ਲਈ ਰੱਖੀ ਜਾ ਰਹੀ ਹੈ ਇਹ ਸ਼ਰਤ