Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

Captain Amarinder Singh ਦੇ ਅਗਲੇ ਕਦਮ ‘ਤੇ ਸਭ ਦੀਆਂ ਨਜ਼ਰਾਂ, Punjab BJP ਨੇ ਕਿਹਾ- ਪਾਰਟੀ ਨੀਤੀਆਂ ‘ਚ ਵਿਸ਼ਵਾਸ ਕਰਨ ਵਾਲਿਆਂ ਦਾ ਸਵਾਗਤ

ਚੰਡੀਗੜ੍ਹ : ਕਾਂਗਰਸ ਦੇ ਕੱਦਾਵਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਜਾਣਗੇ ਜਾਂ ਨਹੀਂ, ਇਸ ਸਬੰਧੀ ਸਿਆਸੀ ਚਰਚੇ ਤੇਜ਼ ਹਨ। ਸਭ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ‘ਤੇ ਟਿਕੀਆਂ ਹਨ। ਉੱਥੇ ਹੀ ਭਾਜਪਾ ਦੇ ਸੂਬਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਜਿਸ ਦਾ ਵੀ ਭਾਜਪਾ ਦੀਆਂ ਨੀਤੀਆਂ ‘ਚ ਵਿਸ਼ਵਾਸ ਹੈ, ਉਸ ਦਾ ਪਾਰਟੀ ‘ਚ ਸਵਾਗਤ ਹੈ। ਹਾਲਾਂਕਿ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਕੁਝ ਵੀ ਨਹੀਂ ਕਿਹਾ।

ਕਾਂਗਰਸ ਵੱਲੋਂ ਐੱਸਸੀ ਵਰਗ ਦੇ ਵਿਅਕਤੀ ਨੂੰ ਮੁੱਖ ਮੰਤਰੀ ਬਣਾਉਣ ‘ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਜਿਹਾ ਨਹੀਂ ਹੈ ਕਿ ਕਾਂਗਰਸ ਪਾਰਟੀ ‘ਚ ਐੱਸਸੀ ਵਰਗ ਲਈ ਕੋਈ ਪ੍ਰੇਮ ਜਾਗ ਪਿਆ ਹੈ। ਇਕ ਇਕ ਮਜਬੂਰੀ ‘ਚ ਲਿਆ ਗਿਆ ਹੈ। ਕਾਂਗਰਸ ਨੇ ਆਪਣੀ ਪਾਰਟੀ ਨੂੰ ਟੁੱਟਣ ਤੋਂ ਬਚਾਉਣ ਲਈ ਐੱਸਸੀ ਵਰਗ ਦੇ ਵਿਅਕਤੀ ਨੂੰ ਮੁੱਖ ਮੰਤਰੀ ਬਣਾਇਆ ਹੈ। ਇਸ ਦਾ ਅੰਦਾਜ਼ਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਵੀ ਚੁੱਕ ਲਈ ਸੀ ਕਿ ਕਾਂਗਰਸ ਦੇ ਪੰਜਾਬ ਸੂਬਾ ਇੰਚਾਰਜ ਹਰੀਸ਼ ਰਾਵਤ ਦਾ ਬਿਆਨ ਆ ਗਿਆ ਕਿ 2022 ਦੀਆਂ ਚੋਣਾਂ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਲੜੀਆਂ ਜਾਣਗੀਆਂ। ਚੰਨੀ ਤਾਂ ਸਿਰਫ਼ ਨਾਈਟ ਵਾਚਮੈਨ ਹਨ।

ਮੁੱਖ ਮੰਤਰੀ ਬਣਨ ਤੋਂ ਪਹਿਲਾਂ ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਵੱਲੋਂ ਇਹ ਕਿਹਾ ਜਾਣਾ ਕਿ ਪੰਜਾਬ ‘ਚ ਪਗੜੀਧਾਰੀ ਨੂੰ ਹੀ ਮੁੱਖ ਮੰਤਰੀ ਬਣਾਉਣਾ ਚਾਹੀਦੈ, ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੇ ਇਕ ਨਵੀਂ ਰਾਜਨੀਤੀ ਨੂੰ ਜਨਮ ਦਿੱਤਾ ਹੈ। ਕਾਂਗਰਸ ਨੇ ਪੰਜਾਬ ‘ਚਸ ਸਿੱਖਾਂ ਅਤੇ ਹਿੰਦੂਆਂ ਨੂੰ ਲੜਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਪੰਜਾਬ ‘ਚ ਰਹਿਣ ਅਤੇ ਗੁਰੂ ਪਰੰਪਰਾ ‘ਚ ਵਿਸ਼ਵਾਸ ਰੱਖਣ ਵਾਲਾ ਪੰਜਾਬੀ ਹੈ।

ਦੱਸ ਦੇਈਏ ਕਿ ਪੰਜਾਬ ਸੀਐੱਮ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਹਮਲਾਵਰ ਹਨ। ਕੈਪਟਨ ਨੂੰ ਜਿਸ ਤਰ੍ਹਾਂ ਨਾਲ ਪਾਰਟੀ ਨੇ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ, ਉਸ ਤੋਂ ਉਹ ਦੁਖੀ ਹਨ। ਕੈਪਟਨ ਦਾ ਕਹਿਣਾ ਹੈ ਕਿ ਉਹ ਫ਼ੌਜੀ ਹਨ ਤੇ ਚੁੱਪ ਬੈਠਣ ਵਾਲੇ ਨਹੀਂ ਹਨ। ਹੁਣ ਉਨ੍ਹਾਂ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ ਜਿਸ ਤਰ੍ਹਾਂ ਨਾਲ ਚਰਨਜੀਤ ਸਿੰਘ ਚੰਨੀ ਕੈਪਟਨ ਦੇ ਨਜ਼ਦੀਕੀ ਅਫ਼ਸਰਾਂ ਤੇ ਆਗੂਆਂ ਨੂੰ ਕਿਨਾਰੇ ਕਰ ਰਹੇ ਹਨ ਉਸ ਨਾਲ ਕੈਪਟਨ ਹੋਰ ਹਮਲਾਵਰ ਨਜ਼ਰ ਆ ਰਹੇ ਹਨ।

Vinkmag ad
Share Our Daily Posts

News Desk

Read Previous

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਲਾਏ ਦੋਸ਼, ਕਿਹਾ- ਪੁਲਿਸ ਦੇ ਉੱਚ ਅਧਿਕਾਰੀਆਂ ਦੀ ਨਵੀਂ ਨਿਯੁਕਤੀ ਲਈ ਰੱਖੀ ਜਾ ਰਹੀ ਹੈ ਇਹ ਸ਼ਰਤ

Read Next

ਮੁੱਖ ਮੰਤਰੀ ਚੰਨੀ ਚੰਡੀਗੜ੍ਹ ਪਹੁੰਚੇ, ਅੱਜ ਕਰ ਸਕਦੇ ਹਨ ਨਵੇਂ ਮੰਤਰੀ ਮੰਡਲ ਦਾ ਐਲਾਨ, ਇਹ ਹੋਣਗੇ ਨਵੇਂ ਚਿਹਰੇ ਤੇ ਇਨ੍ਹਾਂ ਦੀ ਹੋਵੇਗੀ ਛੁੱਟੀ