Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜਾਖੜ ਪਾਰਟੀ ’ਚ ਹੀ ਹੋਣਗੇ ਸਰਗਰਮ, ਨਹੀਂ ਬਣਨਗੇ ਸਰਕਾਰ ਦਾ ਹਿੱਸਾ, ਰਾਹੁਲ ਨਾਲ ਇਕ ਘੰਟੇ ਤਕ ਕੀਤੀ ਮੀਟਿੰਗ

ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਪੰਜਾਬ ਸਰਕਾਰ ਦਾ ਹਿੱਸਾ ਨਹੀਂ ਬਣਨਗੇ। ਉਹ ਪਾਰਟੀ ਵਿਚ ਹੀ ਸਰਗਰਮ ਹੋਣਗੇ। ਜਾਖੜ ਨੇ ਇਕ ਵਾਰ ਫਿਰ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੀ ਉਸ ਤਜਵੀਜ਼ ਨੂੰ ਨਾ-ਮਨਜ਼ੂਰ ਕਰ ਦਿੱਤਾ, ਜਿਸ ਵਿਚ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਅਤੇ ਇੱਛਾ ਮੁਤਾਬਕ ਵਿਭਾਗ ਲੈਣ ਦਾ ਬਦਲ ਦਿੱਤਾ ਸੀ।

ਸਿੱਖ ਨਾ ਹੋਣ ਕਾਰਨ ਮੁੱਖ ਮੰਤਰੀ ਦੇ ਅਹੁਦੇ ਤੋਂ ਵਾਂਝੇ ਰਹਿਣ ਵਾਲੇ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਦੇ ਨਾਲ ਲਗਪਗ ਇਕ ਘੰਟੇ ਤਕ ਉਨ੍ਹਾਂ ਦੇ ਘਰ ਮੀਟਿੰਗ ਕੀਤੀ। ਇਸ ਦੌਰਾਨ ਰਾਹੁਲ ਨੇ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾਉਣ ਦੀ ਤਜਵੀਜ਼ ਰੱਖੀ, ਜਿਸ ਨੂੰ ਉਨ੍ਹਾਂ ਨੇ ਇਹ ਕਹਿੰਦੇ ਹੋਏ ਨਾਮਨਜ਼ੂਰ ਕਰ ਦਿੱਤਾ ਕਿ ਅਹੁਦੇ ਦੀ ਉਨ੍ਹਾਂ ਨੂੰ ਲਾਲਸਾ ਨਹੀਂ ਹੈ। ਉਪ ਮੁੱਖ ਮੰਤਰੀ ਬਣ ਕੇ ਉਹ ਆਪਣੀ ਅੰਤਰ-ਆਤਮਾ ਨੂੰ ਨਹੀਂ ਮਾਰ ਸਕਦੇ ਹਨ।

ਜਾਖੜ ਨੇ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਹਰੇਕ ਬਿੰਦੂ ਨੂੰ ਛੂਹਿਆ ਅਤੇ ਖੁੱਲ੍ਹ ਕੇ ਆਪਣੇ ਵਿਚਾਰ ਰਾਹੁਲ ਗਾਂਧੀ ਦੇ ਸਾਹਮਣੇ ਰੱਖੇ। ਜਾਖੜ ਵੱਲੋਂ ਚੁੱਕੇ ਗਏ ਮੁੱਦਿਆਂ ਤੋਂ ਬਾਅਦ ਰਾਹੁਲ ਨੇ ਇਸੇ ਮੀਟਿੰਗ ਵਿਚਾਲੇ ਹੀ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੂੰ ਵੀ ਬੁਲਾ ਲਿਆ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਵੀ ਵੇਣੂਗੋਪਾਲ ਜਾਖੜ ਨੂੰ ਸਰਕਾਰ ਦਾ ਹਿੱਸਾ ਬਣਨ ਲਈ ਮਨਾਉਂਦੇ ਹੋਏ ਨਜ਼ਰ ਆਏ। ਪਾਰਟੀ ਸੂਤਰ ਦੱਸਦੇ ਹਨ ਕਿ ਜਾਖੜ ਜਦੋਂ ਆਪਣੀ ਗੱਡੀ ਵਿਚ ਬੈਠ ਰਹੇ ਸਨ ਉਦੋਂ ਵੀ ਵੇਣੂਗੋਪਾਲ ਉਨ੍ਹਾਂ ਕੋਲ ਆਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਪਰ ਜਾਖੜ ਨੇ ਉਨ੍ਹਾਂ ਨੂੰ ਕਹਿ ਦਿੱਤਾ ਉਨ੍ਹਾਂ ਜੋ ਕੁਝ ਵੀ ਕਹਿਣਾ ਸੀ, ਉਹ ਰਾਹੁਲ ਗਾਂਧੀ ਨੂੰ ਕਹਿ ਆਏ ਹਨ।

ਜਾਖੜ ਨੇ ਦੱਸਿਆ ਕਿ ਉਨ੍ਹਾਂ ਦੀ ਮੀਟਿੰਗ ਬੇਹੱਦ ਸ਼ਾਨਦਾਰ ਮਾਹੌਲ ਵਿਚ ਹੋਈ। ਉਨ੍ਹਾਂ ਰਾਹੁਲ ਗਾਂਧੀ ਦੇ ਸਾਹਮਣੇ ਆਪਣੀਆਂ ਸਾਰੀਆਂ ਗੱਲਾਂ ਰੱਖੀਆਂ ਅਤੇ ਉਨ੍ਹਾਂ ਨੇ ਵੀ ਪੂਰੇ ਧੀਰਜ ਨਾਲ ਸਾਰੀਆਂ ਗੱਲਾਂ ਨੂੰ ਸੁਣਿਆ। ਅਹਿਮ ਗੱਲ ਇਹ ਹੈ ਕਿ ਇਨ੍ਹਾਂ ਦੋਵਾਂ ਹੀ ਆਗੂਆਂ ਵਿਚਾਲੇ ਲਗਪਗ ਇਕ ਘੰਟੇ ਤਕ ਵਨ ਟੂ ਵਨ ਮੀਟਿੰਗ ਚੱਲਦੀ ਰਹੀ। ਮੀਟਿੰਗ ਦੇ ਅਖੀਰ ਵਿਚ ਵੇਣੂਗੋਪਾਲ ਪੁੱਜੇ ਸਨ।

ਜਾਖੜ ਨੇ ਰਾਹੁਲ ਨੂੰ ਇੱਥੋਂ ਤਕ ਕਹਿ ਦਿੱਤਾ ਉਹ ਕਾਂਗਰਸ ਛੱਡ ਕੇ ਕਿਤੇ ਨਹੀਂ ਜਾਣ ਵਾਲੇ ਹਨ। ਜੇਕਰ ਪਾਰਟੀ ਉਨ੍ਹਾਂ ਨੂੰ ਕੱਢਣਾ ਵੀ ਚਾਹੇ ਤਾਂ ਵੀ ਉਹ ਪਾਰਟੀ ਨੂੰ ਨਹੀਂ ਛੱਡਣਗੇ। ਜਾਖੜ ਨੇ ਪਾਰਟੀ ਵਿਚ ਹੀ ਕੰਮ ਕਰਨ ਦਾ ਮਨ ਬਣਾ ਲਿਆ ਹੈ। ਇਹੀ ਕਾਰਨ ਹੈ ਕਿ 2022 ਦੀਆਂ ਚੋਣਾਂ ਵਿਚ ਕਾਂਗਰਸ ਉਨ੍ਹਾਂ ਨੂੰ ਨਾ ਸਿਰਫ਼ ਕੰਪੇਨ ਕਮੇਟੀ ਦਾ ਚੇਅਰਮੈਨ ਬਲਕਿ ਟਿਕਟਾਂ ਲਈ ਬਣਨ ਵਾਲੀ ਸਕ੍ਰੀਨਿੰਗ ਕਮੇਟੀ ਦਾ ਵੀ ਮੈਂਬਰ ਬਣਾ ਸਕਦੀ ਹੈ ਜਦਕਿ ਜਾਖੜ ਕੋਲ ਰਾਜ ਸਭਾ ਵਿਚ ਜਾਣ ਦੀਆਂ ਵੀ ਸੰਭਾਵਨਾਵਾਂ ਹਨ।

Vinkmag ad
Share Our Daily Posts

News Desk

Read Previous

ਵਪਾਰੀਆਂ ਵੱਲੋਂ ਭਾਰਤ ਬੰਦ ਨੂੰ ਹਮਾਇਤ

Read Next

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਲਾਏ ਦੋਸ਼, ਕਿਹਾ- ਪੁਲਿਸ ਦੇ ਉੱਚ ਅਧਿਕਾਰੀਆਂ ਦੀ ਨਵੀਂ ਨਿਯੁਕਤੀ ਲਈ ਰੱਖੀ ਜਾ ਰਹੀ ਹੈ ਇਹ ਸ਼ਰਤ