Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਲਾਏ ਦੋਸ਼, ਕਿਹਾ- ਪੁਲਿਸ ਦੇ ਉੱਚ ਅਧਿਕਾਰੀਆਂ ਦੀ ਨਵੀਂ ਨਿਯੁਕਤੀ ਲਈ ਰੱਖੀ ਜਾ ਰਹੀ ਹੈ ਇਹ ਸ਼ਰਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਸਰਕਾਰ ’ਤੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਦਾ ਇਕੋ ਮਕਸਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਹੈ ਅਤੇ ਅਫ਼ਸਰਾਂ ’ਤੇ ਗ੍ਰਿਫ਼ਤਾਰੀ ਲਈ ਦਬਾਅ ਬਣਾਇਆ ਜਾ ਰਿਹਾ ਹੈ। ਸੁਖਬੀਰ ਸੂਬੇ ਵਿਚ ਭਾਰਤ ਮਾਲਾ ਪ੍ਰੋਜੈਕਟ ਸਕੀਮ ਤਹਿਤ ਕਿਸਾਨਾਂ ਦੀ ਘੱਟ ਕੀਮਤ ’ਤੇ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਮਾਮਲੇ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਦੇਣ ਆਏ ਸਨ।

ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਅਕਾਲੀ ਜੇਲ੍ਹਾਂ ਜਾਣ ਤੋਂ ਡਰਦੇ ਨਹੀਂ ਹਨ, ਇਸ ਲਈ ਅਫ਼ਸਰਾਂ ’ਤੇ ਦਬਾਅ ਬਣਾਉਣ ਦੀ ਜ਼ਰੂਰਤ ਨਹੀਂ ਹੈ, ਜਿੱਥੋ ਕਹੋਗੇ ਉਹ ਗ੍ਰਿਫ਼ਤਾਰੀ ਦੇਣ ਆ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਆਸੀ ਬਦਲਾਖੋਰੀ ਦੀ ਬਜਾਏ ਸੂਬੇ ਦੇ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ।ਸੁਖਬੀਰ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਦੋਸ਼ ਲਾਇਆ ਕਿ ਉਹ ਅਫ਼ਸਰਾਂ ਨੂੰ ਅਕਾਲੀਆਂ ਨੂੰ ਵੀਹ ਦਿਨਾਂ ’ਚ ਗ੍ਰਿਫ਼ਤਾਰ ਕਰਨ ਦੀ ਸ਼ਰਤ ’ਤੇ ਨਿਯੁਕਤ ਕਰ ਰਹੇ ਹਨ। ਉਨ੍ਹਾਂ ਰੰਧਾਵਾ ਨੂੰ ਕਿਹਾ ਕਿ ਅਜਿਹਾ ਕੰਮ ਨਾ ਕਰੋ ਜਿਸ ਨਾਲ ਸੂਬੇ ਦਾ ਮਾਹੌਲ ਖਰਾਬ ਹੋਵੇ। ਉਨ੍ਹਾਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਲਾਹ ਦਿੱਤੀ ਕਿ ਮੁੱਖ ਮੰਤਰੀ ਦੀ ਕੁਰਸੀ ਦੀ ਮਰਿਆਦਾ ਦੇ ਖਿਆਲ ਰੱਖਿਆ ਜਾਵੇ ਤੇ ਸਿੱਧੂ ਅਤੇ ਰੰਧਾਵਾ ਨੂੰ ਸਪਸ਼ਟ ਕਿਹਾ ਜਾਵੇ ਕਿ ਉਹ ਮੁੱਖ ਮੰਤਰੀ ਹਨ ਨਾ ਕਿ ਤੁਸੀਂ।

ਸਵਾਲ ਦੇ ਜਵਾਬ ਵਿਚ ਸੁਖਬੀਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਕਾਂਗਰਸ ਦੀ ਪਹਿਲੀ ਪਸੰਦ ਨਹੀਂ ਸਨ। ਪਹਿਲੀ ਪਸੰਦ ਸੁਨੀਲ ਜਾਖੜ ਸਨ ਪਰ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਹਿੰਦੂ ਨਹੀਂ ਸਿੱਖ ਨੂੰ ਬਣਾਇਆ ਜਾਵੇ ਤਾਂ ਸੁਖਜਿੰਦਰ ਰੰਧਾਵਾ ਦਾ ਨਾਮ ਅੱਗੇ ਆਇਆ। ਉਨ੍ਹਾਂ ਦੀ ਲੜਾਈ ਵਿਚ ਹੀ ਚਰਨਜੀਤ ਚੰਨੀ ਦਾ ਨਾਮ ਸਾਹਮਣੇ ਆਇਆ ਹੈ। ਉਨਾਂ ਕਿਹਾ ਕਿ ਕਾਂਗਰਸ ਦਾ ਅਨੁਸੂਚਿਤ ਜਾਤੀ ਵਰਗ ਨਾਲ ਮੋਹ ਨਹੀਂ ਹੈ ਅਗਰ ਅਜਿਹਾ ਹੈ ਤਾਂ 2022 ਦੀਆਂ ਚੋਣਾਂ ਵਿਚ ਵੀ ਚੰਨੀ ਨੂੰ ਮੁੱਖ ਮੰਤਰੀ ਦੇ ਰੂਪ ਵਿਚ ਅੱਗੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਉਪ ਮੁੱਖ ਮੰਤਰੀ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਬਣਾਉਣ ਦਾ ਐਲਾਨ ਕੀਤਾ ਸੀ ਇਸ ਤਰ੍ਹਾਂ ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਹੈ। ਉਨ੍ਹਾਂ ਨੇ ਭਾਰਤ ਮਾਲਾ ਸਕੀਮ ਤਹਿਤ ਕਿਸਾਨਾਂ ਨੂੰ ਐਕਵਾਇਰ ਕੀਤੀ ਜ਼ਮੀਨ ਦਾ ਪੂਰਾ ਮੁਆਵਜ਼ਾ ਨਾ ਦੇਣ ’ਤੇ ਕੇਂਦਰ ਤੇ ਪੰਜਾਬ ਸਰਕਾਰ ਦੀ ਨਿੰਦਾਂ ਕਰਦਿਆ ਕਿਹਾ ਕਿ 29 ਸਤੰਬਰ ਨੂੰ ਮੁੱਖ ਮੰਤਰੀ ਦੇ ਘਰ ਤੱਕ ਰੋਸ ਮਾਰਚ ਕਰਨ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਜਾਖੜ ਪਾਰਟੀ ’ਚ ਹੀ ਹੋਣਗੇ ਸਰਗਰਮ, ਨਹੀਂ ਬਣਨਗੇ ਸਰਕਾਰ ਦਾ ਹਿੱਸਾ, ਰਾਹੁਲ ਨਾਲ ਇਕ ਘੰਟੇ ਤਕ ਕੀਤੀ ਮੀਟਿੰਗ

Read Next

ਸਿੱਧੂ ਦੇ ਹੱਕ ‘ਚ ਆਈ ਪੀਏਯੂ ਐੱਸਸੀ/ਬੀਸੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸਨ