Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਨਰਮਾ ਚੁਗਣ ਲਈ ਜਾ ਰਹੇ ਮਜ਼ਦੂਰਾਂ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਤੇ ਟੈਂਪੂ ਦੀ ਟੱਕਰ ’ਚ ਚਾਰ ਮਜ਼ਦੂਰਾਂ ਦੀ ਮੌਤ, ਦਰਜਨ ਤੋਂ ਵੱਧ ਜ਼ਖ਼ਮੀ

ਅਬੋਹਰ : ਅਬੋਹਰ-ਸੀਤੋ ਰੋਡ ਸਥਿਤ ਮੈਰਿਜ ਪੈਲੇਸ ਲਾਗੇ ਬਾਅਦ ਦੁਪਹਿਰ ਕਾਰ ਤੇ ਇਕ ਤਿੰਨ-ਪਹੀਆ ਵਾਹਨ ਦੀ ਆਹਮੋ-ਸਾਹਮਣੇ ਦੀ ਟੱਕਰ ਵਿਚ ਕਾਰ ਸਵਾਰ ਨੌਜਵਾਨ ਤੇ ਛੋਟੇ ਹਾਥੀ ਵਿਚ ਸਵਾਰ 2 ਔਰਤਾਂ ਤੇ ਪੁਰਸ਼ ਦੀ ਦਰਦਨਾਕ ਮੌਤ ਹੋ ਗਈ ਹੈ। ਇਸੇ ਦੌਰਾਨ ਛੋਟੇ ਹਾਥੀ (ਟੈਂਪੂ) ਵਿਚ ਸਵਾਰ ਦਰਜਨ ਭਰ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਮ੍ਰਿਤਕਾਂ ਦੀਆਂ ਦੇਹਾਂ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਾ ਕੇ ਪੁਲਿਸ ਨੇ ਜਾਂਚ ਅਰੰਭ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੁੱਤਿਆਂਵਾਲੀ ਤੇ ਫ਼ਤਹਿਵਾਲੀ ਪਿੰਡਾਂ ਤੋਂ ਛੋਟਾ ਹਾਥੀ ਚਾਲਕ ਦਰਜ਼ਨ ਮਜ਼ਦੂਰਾਂ ਨੂੰ ਨਰਮਾ ਚੁਗਾਈ ਲਈ ਸ੍ਰੀ ਗੰਗਾਨਗਰ ਲੈ ਕੇ ਜਾ ਰਿਹਾ ਸੀ। ਜਦ ਇਨ੍ਹਾਂ ਦਾ ਵਾਹਨ ਅਬੋਹਰ ਸੀਤੋ ਰੋਡ ਸਥਿਤ ਸੈਲੀਬਰੇਸ਼ਨ ਪੈਲੇਸ ਕੋਲ ਪੁੱਜਾ ਤਾਂ ਸੰਗਰੀਆਂ (ਰਾਜਸਥਾਨ) ਤੋਂ ਸਥਾਨਕ ਅਜ਼ੀਮਗੜ੍ਹ ਵਾਸੀ ਸੰਜੂ (22 ਸਾਲ) ਦੀ ਕਾਰ ਨਾਲ ਇਨ੍ਹਾਂ ਦੇ ਵਾਹਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਅਤੇ ਸੰਜੂ ਦੀ ਮੌਕੇ ’ਤੇ ਦਰਦਨਾਕ ਮੌਤ ਹੋ ਗਈ। ਛੋਟੇ ਹਾਥੀ ਵਿਚ ਸਵਾਰ ਰਾਮ ਸਿੰਘ (45 ਸਾਲ), ਕੁਲਦੀਪ ਕੌਰ (60 ਸਾਲ) ਤੇ ਛਿੰਦਰ ਕੌਰ (65 ਸਾਲ) ਦੀ ਹਾਦਸੇ ਦੌਰਾਨ ਮੌਕੇ ’ਤੇ ਮੌਤ ਹੋ ਗਈ।

ਇਸ ਤੋਂ ਇਲਾਵਾ ਦਰਜਨ ਭਰ ਹੋਰ ਮਜ਼ਦੂਰ ਜਸ਼ਨਪ੍ਰੀਤ, ਕਿਰਨ, ਨਿਸ਼ਾ, ਗੁਰਪਿੰਦਰ ਸਿੰਘ, ਜਸਵਿੰਦਰ ਕੌਰ, ਪਰਮਿੰਦਰ ਕੌਰ, ਰਜਿੰਦਰ ਸਿੰਘ, ਕੁਲਦੀਪ ਸਿੰਘ, ਬਖ਼ਸ਼ੀਸ਼ ਸਿੰਘ, ਸੁਖਪ੍ਰੀਤ, ਸੋਨੂੰ, ਨੂਰ, ਪਰਮਜੀਤ ਕੌਰ, ਲਵਪ੍ਰੀਤ, ਕਾਰਤਿਕ ਤੇ ਏਕਮ ਆਦਿ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ 108 ਐਬੂਲੈਂਸ ਦੀ ਮਦਦ ਨਾਲ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਹਸਪਤਾਲ ਦਾ ਅਮਲਾ ਜ਼ਖ਼ਮੀਆਂ ਦੇ ਇਲਾਜ ਲਈ ਲੱਗ ਗਿਆ ਜਦਕਿ ਦੂਜੇ ਪਾਸੇ ਪੁਲਿਸ ਨੇ ਨੁਕਸਾਨੇ ਵਾਹਨ ਸਾਈਡ ’ਤੇ ਕਰਵਾ ਕੇ ਟਰੈਫਿਕ ਨੂੰ ਬਹਾਲ ਕਰਵਾਇਆ।

Vinkmag ad
Share Our Daily Posts

News Desk

Read Previous

ਕੁੱਟਮਾਰ ਕਰ ਕੇ ਲੁੱਟ-ਖੋਹ ਕਰਨ ਦੇ ਮਾਮਲੇ ‘ਚ ਇਕ ਨਾਮਜ਼ਦ, ਦੋ ਕਾਬੂ

Read Next

ਕੰਟਰੈਕਟ ਕਾਮਿਆਂ ਨੇ 2 ਘੰਟੇ ਬੱਸਾਂ ਬੰਦ ਕਰ ਕੇ ਪ੍ਰਗਟਾਇਆ ਰੋਸ