Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਕੰਟਰੈਕਟ ਕਾਮਿਆਂ ਨੇ 2 ਘੰਟੇ ਬੱਸਾਂ ਬੰਦ ਕਰ ਕੇ ਪ੍ਰਗਟਾਇਆ ਰੋਸ

ਜਲੰਧਰ : ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਾਰੇ ਪੰਜਾਬ ਦੇ ਬੱਸ ਅੱਡਿਆਂ ‘ਤੇ 2 ਘੰਟੇ ਲਈ ਬੱਸਾਂ ਬੰਦ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਲੰਧਰ ਬੱਸ ਸਟੈਂਡ ਵਿਖੇ ਸੂਬਾ ਉੱਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਡਿਪੂ ਪ੍ਰਧਾਨ ਗੁਰਪ੍ਰਰੀਤ ਸਿੰਘ ਭੁੱਲਰ, ਜਨਰਲ ਸਕੱਤਰ ਚਾਨਣ ਸਿੰਘ ਅਤੇ ਦਲਜੀਤ ਸਿੰਘ ਨੇ ਕਿਹਾ ਕਿ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਵਾਲੀ ਮੰਗ ਤੇ ਸਰਕਾਰ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ‘ਤੇ ਚੱਲਣਾ ਪੈ ਰਿਹਾ ਹੈ ਅਤੇ ਪੰਜਾਬ ਸਰਕਾਰ ਦਾ ਸਰਕਾਰੀ ਟਰਾਂਸਪੋਰਟ ਬਚਾਉਣ ਵੱਲ ਧਿਆਨ ਨਹੀਂ ਹੈ। ਕਮਾਈ ਵਾਲੇ ਮਹਿਕਮੇ ਨੂੰ ਬਚਾਉਣ ਅਤੇ ਇਸ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾਂ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਵੱਲ ਧਿਆਨ ਨਾ ਦੇਣਾ, ਇਹ ਸਾਬਤ ਕਰਦਾ ਹੈ ਕਿ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਵੱਲੋਂ ਵੀ ਟਰਾਂਸਪੋਰਟ ਦੀ ਹੜਤਾਲ ਦੇ ਅਲਟੀਮੇਟਮ ਦੇਣ ਦੇ ਬਾਵਜੂਦ ਕੋਈ ਮੀਟਿੰਗ ਨਹੀਂ ਬੁਲਾਈ ਗਈ। ਉਨ੍ਹਾਂ ਸਰਕਾਰ ਅਤੇ ਅਧਿਕਾਰੀਆਂ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਦੇ ਸਮੇਂ 14 ਸਤੰਬਰ ਨੂੰ ਮੀਟਿੰਗ ਵਿਚ ਕੀਤੇ ਫੈਸਲੇ ਨੂੰ ਲਾਗੂ ਕਰਨ ਦੀ ਥਾਂ ਹੁਣ ਨਵੇਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲਮਟੋਲ ਕੀਤਾ ਜਾ ਰਿਹਾ ਹੈ, ਜਦੋਂ ਕਿ ਅਧਿਕਾਰੀ ਪਹਿਲਾਂ ਵਾਲੇ ਹਨ ਅਤੇ ਕੁਝ ਫੈਸਲੇ ਮਹਿਕਮੇ ਪੱਧਰ ਦੇ ਹਨ। ਪੱਕਾ ਕਰਨ ਦੀ ਮੰਗ ਨੂੰ ਛੱਡ ਕੇ ਬਾਕੀ 14 ਸਤੰਬਰ ਦੀ ਮੀਟਿੰਗ ਵਿਚ ਕੀਤੇ ਫੈਸਲੇ ਜਿਵੇਂ 30 ਫ਼ੀਸਦੀ ਤਨਖਾਹ ਦਾ ਵਾਧਾ ਅਤੇ ਹਰ ਸਾਲ 5 ਫ਼ੀਸਦੀ ਵਾਧਾ, 525 ਦੀ ਕਟੌਤੀ ਬੰਦ ਕਰਨ ਸਮੇਤ ਫਾਰਗ ਕਰਮਚਾਰੀ ਨੂੰ ਤੁਰੰਤ ਬਹਾਲ ਕਰਨ ਆਦਿ ਵਰਗੇ ਫ਼ੈਸਲਿਆਂ ‘ਤੇ ਸਹਿਮਤੀ ਹੋਈ ਸੀ। ਇਨ੍ਹਾਂ ਨੂੰ ਤੁਰੰਤ ਲਾਗੂ ਕਰਨ ਦੀ ਥਾਂ ‘ਤੇ ਟਾਲਮਟੋਲ ਕਰਨ ਦੀ ਨੀਤੀ ਜਾਰੀ ਹੈ। ਪਿਛਲੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਵਿਚ 8 ਦਿਨ ਦਾ ਸਮਾਂ ਮੰਗਿਆ ਗਿਆ ਸੀ। ਯੂਨੀਅਨ ਵੱਲੋਂ ਹੜਤਾਲ ਨੂੰ 28 ਤਕ ਟਾਲਿਆ ਗਿਆ ਸੀ। ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ, ਗੁਰਜੀਤ ਸਿੰਘ, ਬਿਕਰਮਜੀਤ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਰਾਮ ਚੰਦ ਰਾਮੂ ਨੇ ਕਿਹਾ ਕਿ 24 ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰ ਕੇ ਜਨਤਾ ਅਤੇ ਸਰਕਾਰ ਤਕ ਆਵਾਜ਼ ਪਹੁੰਚਾਈ ਗਈ ਹੈ। ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆਂ ਕਰ ਕੇ 11 ਅਕਤੂਬਰ ਨੂੰ ਤਿੰਨ ਰੋਜ਼ਾ ਹੜਤਾਲ ਕਰ ਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਜੇਕਰ ਫਿਰ ਵੀ ਸਰਕਾਰ ਨੇ ਮਸਲੇ ਹੱਲ ਨਾ ਕੀਤੇ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਜਾਵੇਗਾ।

 

 

Vinkmag ad
Share Our Daily Posts

News Desk

Read Previous

ਨਰਮਾ ਚੁਗਣ ਲਈ ਜਾ ਰਹੇ ਮਜ਼ਦੂਰਾਂ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਤੇ ਟੈਂਪੂ ਦੀ ਟੱਕਰ ’ਚ ਚਾਰ ਮਜ਼ਦੂਰਾਂ ਦੀ ਮੌਤ, ਦਰਜਨ ਤੋਂ ਵੱਧ ਜ਼ਖ਼ਮੀ

Read Next

ਲੋਕਾਂ ਦੀਆਂ ਸ਼ਿਕਾਇਤਾਂ ਕਾਰਨ ਐੱਸਡੀਐੱਮ ਵੱਲੋਂ ਸੇਵਾ ਕੇਂਦਰ ਦੀ ਚੈਕਿੰਗ