Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਲੋਕਾਂ ਦੀਆਂ ਸ਼ਿਕਾਇਤਾਂ ਕਾਰਨ ਐੱਸਡੀਐੱਮ ਵੱਲੋਂ ਸੇਵਾ ਕੇਂਦਰ ਦੀ ਚੈਕਿੰਗ

ਸ਼ਾਹਕੋਟ : ਮੋਗਾ ਰੋਡ ਸਥਿਤ ਸੇਵਾ ਕੇਂਦਰ ‘ਚ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਦੀਆਂ ਸ਼ਿਕਾਇਤਾਂ ਮਿਲਣ ਉਪਰੰਤ ਐੱਸਡੀਐੱਮ ਸ਼ਾਹਕੋਟ ਲਾਲ ਵਿਸ਼ਵਾਸ ਬੈਂਸ ਵੱਲੋਂ ਸ਼ੁਕੱਰਵਾਰ ਨੂੰ ਸੇਵਾ ਕੇਂਦਰ ਤੇ ਪਟਵਾਰਖਾਨੇ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਹੈਪੀ ਬਜਾਜ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਡੀਐੱਮ ਲਾਲ ਵਿਸ਼ਵਾਸ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਦਿਨਾਂ ਤੋਂ ਸੇਵਾ ਕੇਂਦਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਲੋਕ ਸਵੇਰੇ 6 ਵਜੇ ਲਾਈਨਾਂ ‘ਚ ਲੱਗ ਕੇ ਟੋਕਨ ਪ੍ਰਰਾਪਤ ਕਰਦੇ ਹਨ ਤੇ ਸ਼ਾਮ ਤਕ ਵਾਰੀ ਨਾ ਆਉਣ ਕਰ ਕੇ ਖੱਜਲ ਖੁਆਰ ਹੋ ਕੇ ਘਰ ਵਾਪਸ ਚਲੇ ਜਾਂਦੇ ਹਨ ਤੇ ਅਗਲੇ ਦਿਨ ਸੇਵਾ ਕੇਂਦਰ ਵਾਲੇ ਮੁਲਾਜ਼ਮ ਉਨ੍ਹਾ ਨੂੰ ਨਵਾਂ ਟੋਕਨ ਲੈਣ ਲਈ ਕਹਿੰਦੇ ਹਨ। ਇਸ ਮੁਸ਼ਕਲ ਨੂੰ ਦੇਖਦਿਆਂ ਐੱਸਡੀਐੱਮ ਨੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਉਨੇ ਹੀ ਟੋਕਨ ਜਾਰੀ ਕਰਨ ਜਿਸ ਨਾਲ ਲੋਕ ਖੱਜਲ ਖੁਆਰ ਨਾ ਹੋਣਾ ਪਵੇ। ਸੇਵਾ ਕੇਂਦਰ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ 120 ਟੋਕਨ ਹੀ ਕੱਢੇ ਜਾਂਦੇ ਹਨ ਪਰ ਕਈ ਵਾਰ ਮਸ਼ੀਨ ਖਰਾਬ ਹੋ ਜਾਣ ਕਰ ਕੇ ਮੁਸ਼ਕਲ ਆ ਜਾਂਦੀ ਹੈ। ਇਸ ਮੌਕੇ ਐੱਸਡੀਐੱਮ ਵੱਲੋਂ ਪਟਵਾਰਖਾਨੇ ਦਾ ਦੌਰਾ ਵੀ ਕੀਤਾ ਗਿਆ ਜਿੱਥੇ ਰਵਿੰਦਰ ਸ਼ਰਮਾ ਕਾਨੂੰਗੋ, ਗੁਰਵੀਰ ਸਿੰਘ ਪਟਵਾਰੀ, ਗੁਰਪ੍ਰਰੀਤ ਸਿੰਘ ਪਟਵਾਰੀ ਲੋਹੀਆਂ, ਗੁਰਪ੍ਰਰੀਤ ਜਾਫਰਵਾਲ, ਭੁਪਿੰਦਰ ਸਿੰਘ ਪਟਵਾਰੀ, ਅਮਿਤ ਵਿੱਗ, ਸੌਰਵ ਸੱਗੂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Vinkmag ad
Share Our Daily Posts

News Desk

Read Previous

ਕੰਟਰੈਕਟ ਕਾਮਿਆਂ ਨੇ 2 ਘੰਟੇ ਬੱਸਾਂ ਬੰਦ ਕਰ ਕੇ ਪ੍ਰਗਟਾਇਆ ਰੋਸ

Read Next

ਪਨਬੱਸ ਕਾਮਿਆਂ ਨੇ ਬੱਸ ਅੱਡਾ ਕੀਤਾ ਬੰਦ