Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਪਨਬੱਸ ਕਾਮਿਆਂ ਨੇ ਬੱਸ ਅੱਡਾ ਕੀਤਾ ਬੰਦ

 ਜਗਰਾਓਂ :ਪੰਜਾਬ ਦੀ ਨਵੀਂ ਸਰਕਾਰ ਖ਼ਿਲਾਫ਼ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੋਰਚਾ ਖੋਲ੍ਹਦਿਆਂ ਸ਼ੁੱਕਰਵਾਰ ਨੂੰ ਦੋ ਘੰਟੇ ਬੱਸ ਅੱਡੇ ਬੰਦ ਕਰ ਕੇ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ 12 ਅਕਤੂਬਰ ਨੂੰ ਸੀਐੱਮ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਵੀ ਕੀਤਾ। ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਸਕੱਤਰ ਜਲੌਰ ਸਿੰਘ ਗਿੱਲ, ਡੀਪੂ ਪ੍ਰਧਾਨ ਸੋਹਣ ਸਿੰਘ, ਸੈਕਟਰੀ ਅਵਤਾਰ ਸਿੰਘ ਤਿਹਾੜਾ, ਚੇਅਰਮੈਨ ਜਸਪਾਲ ਸਿੰਘ ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਵਾਲੀ ਮੰਗ ‘ਤੇ ਸਰਕਾਰ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ‘ਤੇ ਚੱਲਣਾ ਪੈ ਰਿਹਾ ਹੈ। ਉਨਾਂ੍ਹ ਕਿਹਾ ਕਿ ਨਵੇਂ ਮੁੱਖ ਮੰਤਰੀ ਵੱਲੋਂ ਵੀ ਟਰਾਂਸਪੋਰਟ ਦੀ ਹੜਤਾਲ ਦੇ ਅਲਟੀਮੇਟਮ ਦੇਣ ਦੇ ਬਾਵਜੂਦ ਕੋਈ ਮੀਟਿੰਗ ਨਹੀਂ ਸੱਦੀ ਗਈ। ਉਨਾਂ੍ਹ ਕਿਹਾ ਕਿ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਨਾਲ ਹੋਏ ਫ਼ੈਸਲੇ ਨੂੰ ਲਾਗੂ ਕਰਨ ਦੀ ਥਾਂ ਹੁਣ ਨਵੇਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲਮਟੋਲ ਕੀਤੀ ਜਾ ਰਹੀ ਹੈ। ਉਨਾਂ੍ਹ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਸਬੰਧੀ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲ੍ਹਾ ਪੱਧਰ ‘ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆਂ ਕਰ ਕੇ 11, 12 ਤੇ 13 ਅਕਤੂਬਰ ਨੂੰ ਤਿੰਨ ਰੋਜ਼ਾ ਹੜਤਾਲ ਕਰ ਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕਰਨਗੇ। ਇਸ ਮੌਕੇ ਕੈਸ਼ੀਅਰ ਮੁਹੰਮਦ ਰਫ਼ੀ, ਦਵਿੰਦਰ ਸਿੰਘ ਭੀਮ, ਗੁਰਨੈਬ ਸਿੰਘ, ਜਰਨੈਲ ਸਿੰਘ, ਸੁਖਵੀਰ ਸਿੰਘ, ਜੱਜ ਸਿੰਘ, ਰਾਜ ਖ਼ਾਨ, ਕਮਲਜੀਤ, ਗੁਰਦੀਪ ਮੱਲ੍ਹੀ, ਮਨਜੀਤ ਸਿੰਘ, ਇੰਦਰਜੀਤ ਸਿੰਘ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ।

 

 

Vinkmag ad
Share Our Daily Posts

News Desk

Read Previous

ਲੋਕਾਂ ਦੀਆਂ ਸ਼ਿਕਾਇਤਾਂ ਕਾਰਨ ਐੱਸਡੀਐੱਮ ਵੱਲੋਂ ਸੇਵਾ ਕੇਂਦਰ ਦੀ ਚੈਕਿੰਗ

Read Next

ਗੈਂਗਸਟਰ ਗੌਰਵ ਪਟਿਆਲ ਲੱਕੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਲਈ ਜਲੰਧਰ ਪੁਲਿਸ ਕਰੇਗੀ ਯਤਨ