Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਗੈਂਗਸਟਰ ਗੌਰਵ ਪਟਿਆਲ ਲੱਕੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਲਈ ਜਲੰਧਰ ਪੁਲਿਸ ਕਰੇਗੀ ਯਤਨ

ਜਲੰਧਰ : ਸ਼ਹਿਰ ਦੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲੇ ਅਰਮੀਨੀਆ ਜੇਲ੍ਹ ਵਿਚ ਬੰਦ ਬਦਨਾਮ ਸਮੱਗਲਰ ਗੌਰਵ ਪਟਿਆਲ ਲੱਕੀ ਨੂੰ ਜਲੰਧਰ ਲਿਆਉਣ ਲਈ ਪੁਲਿਸ ਨੇ ਯਤਨ ਤੇਜ਼ ਕਰ ਦਿੱਤੇ ਹਨ। ਬੀਤੇ ਦਿਨੀਂ ਮੋਹਾਲੀ ਵਿਚ ਅਕਾਲੀ ਆਗੂ ਵਿੱਕੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਸਾਜ਼ਿਸ਼ ਪਟਿਆਲ ਨੇ ਰਚੀ ਸੀ। ਇਹ ਪ੍ਰਗਟਾਵਾ ਮੋਹਾਲੀ ਪੁਲਿਸ ਨੇ ਕੀਤਾ ਹੈ। ਅਜਿਹੇ ਵਿਚ ਹੁਣ ਪੁਲਿਸ ਇਹ ਮੰਨ ਕੇ ਚੱਲ ਰਹੀ ਹੈ ਕਿ ਪਟਿਆਲ ਨੇ ਕਈ ਹੋਰ ਜਣਿਆਂ ਦੇ ਕਤਲ ਦੀ ਸਾਜ਼ਿਸ਼ ਰਚੀ ਹੋ ਸਕਦੀ ਹੈ।

ਜਲੰਧਰ ਗੋਪਾਲ ਨਗਰ ਵਿਚ ਡਿਪਟੀ ਨੂੰ ਕਤਲ ਕਰਨ ਦੀ ਸਾਜ਼ਿਸ਼ ਰਚਣ ਪਿੱਛੋਂ ਪਟਿਆਲ ਨੇ ਗੁੜਗਾਓਂ ਦੇ ਗੈਂਗਸਟਰ ਵਿਕਾਸ ਮਾਲੇ ਤੇ ਜਲੰਧਰ ਦੇ ਬਦਨਾਮ ਗੈਂਗਸਟਰ ਪੁਨੀਤ ਸ਼ਰਮਾ ਸਮੇਤ ਪੰਜਾਬ ਦੇ ਇਕ ਹੋਰ ਗਿਰੋਹਬਾਜ਼ ਨੂੰ ਇਸ ਵਿਚ ਸ਼ਾਮਲ ਕਰ ਕੇ ਉਨ੍ਹਾਂ ਤੋਂ ਕਤਲ ਕਰਵਾਇਆ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਇਸ ਬਾਰੇ ਖ਼ੁਲਾਸਾ ਕੀਤਾ ਸੀ ਤੇ ਬਾਅਦ ਵਿਚ ਜਲੰਧਰ ਦੇ ਨਵੇਂ ਆਏ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਇਸ ਕੰਮ ਨੂੰ ਅੱਗੇ ਵਧਾਉਂਦੇ ਹੋਏ ਅਰਮੀਨੀਆ ਪੁਲਿਸ ਨਾਲ ਸੰਪਰਕ ਕੀਤਾ ਸੀ। ਜਲੰਧਰ ਪੁਲਿਸ ਨੇ ਉਥੋਂ ਦੀ ਪੁਲਿਸ ਨੂੰ ਚਿੱਠੀ ਲਿਖ ਕੇ ਹਵਾਲਗੀ ਲਈ ਬਿਨੈ ਕੀਤੀ ਸੀ। ਪੁਲਿਸ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਸੀ ਕਿ ਇਹ ਕਤਲ ਕਾਂਡ ਵਿਚ ਸ਼ਹਿਰ ਦਾ ਸਫ਼ੇਦਪੋਸ਼ ਸ਼ਾਮਲ ਹੈ। ਹੁਣ ਡਾ. ਸੁਖਚੈਨ ਸਿੰਘ ਗਿੱਲ ਦੇ ਵਿਭਾਗੀ ਤਬਾਦਲੇ ਮਗਰੋਂ ਨਵੇਂ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਲਈ ਵੀ ਇਹ ਕਤਲ ਕਾਂਡ ਚੁਣੌਤੀ ਸਾਬਿਤ ਹੋਵੇਗਾ। ਯਾਦ ਰਹੇ ਲੰਘੀ 21 ਜੂਨ ਨੂੰ ਸਾਬਕਾ ਕੌਂਸਲਰ ਡਿਪਟੀ ਨੂੰ ਗੋਪਾਲ ਨਗਰ ਦਾਣਾ ਮੰਡੀ ਦੇ ਬਾਹਰ ਮੰਦਰ ਸਾਹਮਣੇ ਗੋਲੀਆਂ ਨਾਲ ਭੁੰਨਿਆ ਗਿਆ ਸੀ ਤੇ ਉਹ ਥਾਈਂ ਦਮ ਤੋੜ ਗਿਆ ਸੀ।

 

 

Vinkmag ad
Share Our Daily Posts

News Desk

Read Previous

ਪਨਬੱਸ ਕਾਮਿਆਂ ਨੇ ਬੱਸ ਅੱਡਾ ਕੀਤਾ ਬੰਦ

Read Next

ਹਵਾਈ ਫ਼ੌਜ ਲਈ 56 ਫ਼ੌਜੀ ਟਰਾਂਸਪੋਰਟ ਜਹਾਜ਼ ਖ਼ਰੀਦੇਗਾ ਭਾਰਤ,ਕੈਬਨਿਟ ਨੇ ਇਸੇ ਮਹੀਨੇ ਖ਼ਰੀਦ ਮਤੇ ਨੂੰ ਦਿੱਤੀ ਸੀ ਮਨਜ਼ੂਰੀ