Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪੀਪੀਐੱਸਸੀ ਚੇਅਰਮੈਨ ਦਾ ਖ਼ਾਲੀ ਅਹੁਦਾ ਭਰਨ ਦੀ ਮੰਗ

ਚੰਡੀਗਡ਼੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੇ ਦੋ ਮਹੀਨਿਆਂ ਤੋਂ ਪੀਪੀਐੱਸਸੀ ਚੇਅਰਮੈਨ ਦੇ ਖ਼ਾਲੀ ਪਏ ਅਹੁਦੇ ਨੂੰ ਨਾ ਭਰਨ ’ਤੇ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਲੱਖਾਂ ਪ੍ਰਤਿਭਾਸ਼ਾਲੀ ਨੌਜਵਾਨਾਂ ਨਾਲ ਧੋਖਾ ਕਰ ਰਹੀ ਹੈ ਜੋ ਹਰ ਰੋਜ਼ ਨੌਕਰੀ ਪਾਉਣ ਦੀ ਉਮਰ ਸੀਮਾ (ਓਵਰਏਜ) ਪਾਰ ਕਰ ਰਹੇ ਹਨ। ਮੀਤ ਹੇਅਰ ਨੇ ਕਿਹਾ ਕਿ ਚੇਅਰਮੈਨ ਦੀ ਨਿਯੁਕਤੀ ਨਾ ਹੋਣ ਕਾਰਨ ਪੀਪੀਐੱਸਸੀ ਦਾ ਕੰਮ-ਕਾਮ ਠੱਪ ਹੋ ਕੇ ਰਹਿ ਗਿਆ ਹੈ ਜਿਸ ਕਾਰਨ ਪੰਜਾਬ ਸਿਵਲ ਸੇਵਾਵਾਂ ਵਿਚ ਸਫ਼ਲ ਉਮੀਦਵਾਰਾਂ ਤੋਂ ਇਲਾਵਾ ਵੱਖ-ਵੱਖ ਅਹੁਦਿਆਂ ਲਈ ਇਕ ਲੱਖ ਤੋਂ ਜ਼ਿਆਦਾ ਬਿਨੈਕਾਰਾਂ ਦਾ ਭਵਿੱਖ ਧੁੰਦਲਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਅਹੁਦਾ 16 ਜੁਲਾਈ ਤੋਂ ਖ਼ਾਲੀ ਪਿਆ ਹੈ, ਜਦੋਂ ਤੋਂ ਪੀਪੀਐੱਸਸੀ ਦੇ ਪਿਛਲੇ ਚੇਅਰਮੈਨ ਨੇ ਆਪਣਾ ਕਾਰਜਕਾਲ ਪੂਰਾ ਕਰਕੇ ਅਹੁਦਾ ਛੱਡ ਦਿੱਤਾ ਸੀ।

ਮੀਤ ਹੇਅਰ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨੇ ਲੰਮੇ ਸਮੇਂ ਤੋਂ ਯੋਗਤਾ ਦੇ ਆਧਾਰ ’ਤੇ ਨਿਯੁਕਤੀਆਂ ਨਹੀਂ ਕੀਤੀਆਂ ਜਿਸ ਕਾਰਨ ਸੂਬੇ ਦੇ ਹਜ਼ਾਰਾਂ ਯੋਗ ਨੌਜਵਾਨ ਹਰ ਦਿਨ ਨੌਕਰੀਆਂ ਲਈ ਨਿਰਧਾਰਤ ਉਮਰ ਸੀਮਾ ਪਾਰ ਕਰ ਰਹੇ ਹਨ। ਤਿੰਨ ਮਹੀਨੇ ਤੋਂ ਜ਼ਿਆਦਾ ਸਮਾਂ ਹੋਣ ਦੇ ਬਾਵਜੂਦ ਸਫ਼ਲ ਪੀਪੀਐੱਸਸੀ ਉਮੀਦਵਾਰ ਨੌਕਰੀਆਂ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ ਜਿਸ ਕਾਰਨ ਉਹ ਨਿਰਾਸ਼ ਹੋ ਰਹੇ ਹਨ। ਉਥੇ ਹੀ ਦੂਜੇ ਪਾਸੇ ਲੱਖਾਂ ਬਿਨੈਕਾਰ ਜੂਨੀਅਰ ਇੰਜੀਨੀਅਰ, ਪਸ਼ੂ ਪਾਲਣ ਅਧਿਕਾਰੀ, ਸਕੂਲ ਪ੍ਰਿੰਸੀਪਲ, ਸਹਾਇਕ ਪੋ੍ਰਫੈਸਰ ਅਤੇ ਹੋਰ ਅਹੁਦਿਆਂ ਲਈ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਇੰਤਜ਼ਾਰ ਕਰ ਰਹੇ ਹਨ ਜਿਨ੍ਹਾਂ ਲਈ ਪੀਪੀਐੱਸਸੀ ਨੇ ਭਰਤੀ ਇਸ਼ਤਿਹਾਰ ਜਾਰੀ ਕੀਤਾ ਸੀ। ਐਨਾ ਹੀ ਨਹੀਂ ਉਪ ਮੰਡਲ ਅਧਿਕਾਰੀ (ਐੱਸਡੀਓ) ਦੇ ਅਹੁਦਿਆਂ ਲਈ ਲਿਖਤੀ ਪ੍ਰੀਖਿਆ ਪਹਿਲਾਂ ਹੋ ਚੁੱਕੀ ਹੈ ਪਰ ਇੰਟਰਵਿਊ ਅੱਜ ਤਕ ਨਹੀਂ ਹੋਈ। ਇਸ ਦੇ ਨਾਲ ਹੀ ਨਾਇਬ ਤਹਿਸੀਲਦਾਰ ਦੇ ਅਹੁਦਿਆਂ ਲਈ ਕਰੀਬ 80 ਹਜ਼ਾਰ ਬਿਨੈਕਾਰਾਂ ਨੇ ਦਰਖ਼ਾਸਤਾਂ ਦਿੱਤੀਆਂ ਹਨ।

 

 

Vinkmag ad
Share Our Daily Posts

News Desk

Read Previous

ਹਵਾਈ ਫ਼ੌਜ ਲਈ 56 ਫ਼ੌਜੀ ਟਰਾਂਸਪੋਰਟ ਜਹਾਜ਼ ਖ਼ਰੀਦੇਗਾ ਭਾਰਤ,ਕੈਬਨਿਟ ਨੇ ਇਸੇ ਮਹੀਨੇ ਖ਼ਰੀਦ ਮਤੇ ਨੂੰ ਦਿੱਤੀ ਸੀ ਮਨਜ਼ੂਰੀ

Read Next

27 ਸਤੰਬਰ ਨੂੰ ਦੇਸ਼ ਭਰ ‘ਚ ਕਿਸਾਨਾਂ ਦਾ ‘ਭਾਰਤ ਬੰਦ’, ਜਾਣੋ ਕੀ ਰਹੇਗਾ ਖੁੱਲ੍ਹਾ-ਕੀ ਰਹੇਗਾ ਬੰਦ