Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

27 ਸਤੰਬਰ ਨੂੰ ਦੇਸ਼ ਭਰ ‘ਚ ਕਿਸਾਨਾਂ ਦਾ ‘ਭਾਰਤ ਬੰਦ’, ਜਾਣੋ ਕੀ ਰਹੇਗਾ ਖੁੱਲ੍ਹਾ-ਕੀ ਰਹੇਗਾ ਬੰਦ

ਨਵੀਂ ਦਿੱਲੀ, Bharat Bandh Alert : ਦੇਸ਼ ਭਰ ਵਿਚ ਇਕ ਵਾਰ ਫਿਰ ਕਿਸਾਨਾਂਦਾ ਭਾਰਤ ਬੰਦ ਹੋਣ ਜਾ ਰਿਹਾ ਹੈ। 27 ਸਤੰਬਰ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਇਹ ਬਾਰਤ ਬੰਦ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਹੈ। ਤਿੰਨਾਂ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਤੋਂ ਉੱਪਰ ਹੋ ਗਿਆ ਹੈ। ਕਿਸਾਨ ਇਨ੍ਹਾਂ ਕਾਨੂੰਨਾਂ ਖਿਲਾਫ਼ ਦਿੱਲੀ ਨਾਲ ਲਗਦੀਆਂ ਹੱਦਾਂ ‘ਤੇਕ ਰੀਬ ਇਕ ਸਾਲ ਤੋਂ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ ਹੱਦਾਂ ‘ਤੇ ਦੇਸ਼ ਭਰ ਦੇ ਕਿਸਾਨਾਂ ਨੇ ਡੇਰਾ ਲਾਇਆ ਹੋਇਆ ਹੈ। ਉੱਥੇ ਹੀ ਦੇਸ਼ ਦੇ ਅਲੱਗ-ਅਲੱਗ ਸੂਬਿਆਂ ‘ਚ ਵੀ ਕਿਸਾਨ ਜਗ੍ਹਾ-ਜਗ੍ਹਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ ਨੂੰ ਦੇਸ਼ ਭਰ ਵਿਚ ਭਾਰਤ ਬੰਦ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਤੋਂ ਇਲਾਵਾ ਕਈ ਹੋਰ ਕਿਸਾਨ ਸੰਗਠਨ ਵੀ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ। ਕਿਸਾਨ ਸੰਗਠਨ ਨੇ ਕਿਹਾ ਕਿ ਭਾਰਤ ਬੰਦ ਸ਼ਾਂਤੀਪੂਰਨ ਹੋਵੇਗਾ।

27 ਸਤੰਬਰ ਨੂੰ ਭਾਰਤ ਬੰਦ ਸਵੇਰੇ 6 ਵਜੇ ਤੋਂ ਸ਼ੁਰੂ ਹੋਵੇਗਾ ਤੇ ਇਹ ਸ਼ਾਮ ਚਾਰ ਵਜੇ ਤਕ ਜਾਰੀ ਰਹੇਗਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਰਹੇਗੀ। ਕੇਂਦਰ ਅਤੇ ਸੂਬਾ ਸਰਕਾਰ ਦੇ ਦਫ਼ਤਰਾਂ, ਬਾਜ਼ਾਰਾਂ, ਦੁਕਾਨਾਂ, ਕਾਰਖਾਨਿਆਂ, ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਇਜਾਜ਼ਤ ਹੋਵੇਗੀ।

ਇਹ ਰਹਿਣਗੇ ਬੰਦ :

ਕੇਂਦਰ ਅਤੇ ਸੂਬਾ ਸਰਕਾਰ ਦੇ ਸਾਰੇ ਦਫ਼ਤਰ ਤੇ ਸੰਸਥਾਵਾਂ।

ਬਾਜ਼ਾਰ, ਦੁਕਾਨਾਂ ਤੇ ਉਦਯੋਗ- ਸਕੂਲ, ਕਾਲਜ, ਯੂਨੀਵਰਸਿਟੀ ਤੇ ਹਰ ਤਰ੍ਹੇ ਦੇ ਵਿਦਿਅਕ ਅਦਾਰੇ।

ਹਰ ਤਰ੍ਹਾਂ ਦਾ ਜਨਤਕ ਆਵਾਜਾਈ ਤੇ ਨਿੱਜੀ ਵਾਹਨ।

ਕਿਸੇ ਵੀ ਤਰ੍ਹਾਂ ਦਾ ਸਰਕਾਰੀ ਜਾਂ ਗ਼ੈਰ-ਸਰਕਾਰੀ ਜਨਤਕ ਪ੍ਰੋਗਰਾਮ।

ਇਨ੍ਹਾਂ ਨੂੰ ਮਿਲੇਗੀ ਛੋਟ

ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਤੇ ਕੋਈ ਵੀ ਮੈਡੀਕਲ ਸੇਵਾ।

ਕਿਸੇ ਵੀ ਤਰ੍ਹਾਂ ਦੀ ਜਨਤਕ (ਫਾਇਰ ਬ੍ਰਿਗੇਡ, ਆਫ਼ਤ ਰਾਹਤ ਆਦਿ) ਜਾਂ ਨਿੱਜੀ ਐਮਰਜੈਂਸੀ (ਮੌਤ, ਬਿਮਾਰੀ, ਵਿਆਹ ਆਦਿ)।

ਸਥਾਨਕ ਸੰਗਠਨਾਂ ਵੱਲੋਂ ਦਿੱਤੀ ਗਈ ਹੋਰ ਕੋਈ ਵੀ ਛੋਟ।

ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ-ਨਿਰਦੇਸ਼

ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਦਫ਼ਤਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੋਰਚੇ ਨੇ ਕਿਹਾ ਹੈ ਕਿ ਬੰਦ ਦੌਰਾਨ ਲੋਕਾਂ ਨੂੰ ਸਵੈ-ਇੱਛਾ ਨਾਲ ਸਭ ਕੁਝ ਬੰਦਲ ਕਰਨ ਦੀ ਅਪੀਲ ਕੀਤੀ ਜਾਵੇ। ਕਿਸੇ ਤਰ੍ਹਾਂ ਦੀ ਜ਼ਬਰਦਸਤੀ ਨਾ ਕੀਤੀ ਜਾਵੇ। ਇਸੇ ਅੰਦੋਲਤ ‘ਚ ਕਿਸੇ ਵੀ ਤਰ੍ਹਾਂ ਦੀ ਹਿੰਸਾਂ ਜਾਂ ਭੰਨਤੋੜ ਨਾ ਹੋਵੇ। ਨਾਲ ਹੀ ਕਿਹਾ ਗਿਆ ਹੈ ਕਿ ਇਹ ਬੰਦ ਸਰਕਾਰ ਖਿਲਾਫ਼ ਹੈ, ਜਨਤਾ ਖਿਲਾਫ਼ ਨਹੀਂ।

Vinkmag ad
Share Our Daily Posts

News Desk

Read Previous

ਪੀਪੀਐੱਸਸੀ ਚੇਅਰਮੈਨ ਦਾ ਖ਼ਾਲੀ ਅਹੁਦਾ ਭਰਨ ਦੀ ਮੰਗ

Read Next

ਪੰਜਾਬ ਸਰਕਾਰ ਨੇ ਕੀਤਾ ਪ੍ਰਸ਼ਾਸਨਿਕ ਫੇਰਬਦਲ, ਦੇਖੋ ਕਿਹੜੇ 10 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦਾ ਹੋਇਆ ਤਬਾਦਲਾ