Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਚੰਨੀ ਦੀ ਨਵੀਂ ਕੈਬਨਿਟ ਤੈਅ, 7 ਨਵੇਂ ਚਿਹਰਿਆਂ ਦੇ ਨਾਲ 15 ਮੰਤਰੀ ਕੱਲ੍ਹ ਸ਼ਾਮ ਸਾਢੇ 4 ਵਜੇ ਲੈਣਗੇ ਹਲਫ਼

ਚੰਡੀਗੜ੍ਹ : ਸ਼ੁੱਕਰਵਾਰ ਦੇਰ ਰਾਤ ਤਕ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਘਰ ਚਲੀ ਸੀਨੀਅਰ ਆਗੂਆਂ ਦੀ ਮੀਟਿੰਗ ਵਿਚ ਕੈਬਨਿਟ ਦੀ ਸੂਚੀ ਤਿਆਰ ਹੋ ਚੁੱਕੀ ਹੈ। ਵੀਰਵਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਹਾਈ ਕਮਾਨ ਨੇ ਇਕ ਵਾਰ ਫਿਰ ਤੋਂ ਸ਼ੁੱਕਰਵਾਰ ਨੂੰ ਦਿੱਲੀ ਸੱਦਿਆ ਸੀ।

ਪੰਜਾਬ ਦੀ ਨਵੀਂ ਕੈਬਨਿਟ ’ਤੇ ਚਲ ਰਿਹਾ ਵਿਵਾਦ ਖਤਮ ਹੋ ਗਿਆ ਹੈ। ਕੈਬਨਿਟ ਦੇ ਮੰਤਰੀਆਂ ਦੀ ਲਿਸਟ ਦਿੱਲੀ ਦੀ ਮੀਟਿੰਗ ਵਿਚ ਫਾਈਨਲ ਹੋ ਗਈ ਹੈ। ਪਰਗਟ ਸਿੰਘ, ਕੁਲਜੀਤ ਸਿੰਘ ਨਾਗਰਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਵਾਂ ’ਤੇ ਸਹਿਮਤੀ ਬਣ ਗਈ ਹੈ। ਲਗਪਗ ਛੇ ਦਿਨ ਦੀ ਚਰਚਾ ਤੋਂ ਬਾਅਦ ਆਖਰਕਾਰ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਨੇ ਸ਼ਨੀਵਾਰ ਨੂੰੂ ਆਪਣੇ ਮੰਤਰੀ ਮੰਡਲ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਪਿਛਲੀ ਕੈਬਨਿਟ ਵਿਚ ਸ਼ਾਮਲ ਰਹੇ ਪੰਜ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ, ਜਦਕਿ ਸੱਤ ਨਵੇਂ ਚਿਹਰਿਆਂ ਨੂੰ ਐਂਟਰੀ ਮਿਲੀ ਹੈ। ਉਥੇ ਕੈਪਟਨ ਸਰਕਾਰ ਦੇ ਮੰਤਰੀ ਮੰਡਲ ਦੇ 9 ਸੀਨੀਅਰ ਮੰਤਰੀਆਂ ’ਤੇ ਚੰਨੀ ਨੇ ਭਰੋਸਾ ਦਿਖਾਉਂਦੇ ਹੋਏ ਉਨ੍ਹਾਂ ਨੂੰ ਮੁੜ ਮੌਕਾ ਦਿੱਤਾ ਹੈ।

ਸਵੇਰ ਸਾਰ ਚੰਡੀਗਡ਼੍ਹ ਪਰਤਣ ਤੋਂ ਬਾਅਦ ਉਨ੍ਹਾਂ ਨੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮਿਲਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਰੰਧਾਵਾ ਤੇ ਸੋਨੀ ਪੁੱਜ ਚੁੱਕੇ ਹਨ। ਉਨ੍ਹਾਂ ਵਿਚਕਾਰ ਮੀਟਿੰਗ ਖਤਮ ਹੋ ਚੁੱਕੀ ਹੈ। ਕੱਲ ਨਵੀਂ ਕੈਬਨਿਟ ਦਾ ਸਹੁੰ ਚੁੱਕ ਸਮਾਗਮ ਹੋ ਸਕਦਾ ਹੈ। ਨਵੇਂ ਬਣੇ ਮੁੱਖ ਮੰਤਰੀ ਦੀ ਨਵੀਂ ਕੈਬਨਿਟ ਤਿਆਰ ਹੋ ਚੁੱਕੀ ਹੈ, ਜਿਸ ਦਾ ਐਲਾਨ ਜਲਦ ਹੋ ਸਕਦਾ ਹੈ।

ਇਹ ਮੰਤਰੀ ਬਚਾਅ ਸਕੇ ਆਪਣੀਆਂ ਸੀਟਾਂ 

ਬ੍ਰਹਮ ਮਹਿੰਦਰਾ

ਮਨਪ੍ਰੀਤ ਬਾਦਲ

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਸੁਖਬਿੰਦਰ ਸਿੰਘ ਸੁਖ ਸਰਕਾਰੀਆ

ਅਰੁਣਾ ਚੌਧਰੀ

ਰਜ਼ੀਆ ਸੁਲਤਾਨਾ

ਵਿਜੈ ਇੰਦਰ ਸਿੰਗਲਾ

ਭਾਰਤ ਭੂਸ਼ਣ ਆਸ਼ੂ

ਇਹ ਹੋਣਗੇ ਨਵੇਂ ਚਿਹਰੇ 

ਡਾ. ਰਾਜਕੁਮਾਰ ਵੇਰਕਾ

ਸੰਗਤ ਸਿੰਘ ਗਿਲਜੀਆਂ

ਅਮਰਿੰਦਰ ਸਿੰਘ ਰਾਜਾ ਵਡ਼ਿੰਗ

ਪਰਗਟ ਸਿੰਘ

ਕੁਲਜੀਤ ਸਿੰਘ ਨਾਗਰਾ

ਗੁਰਕੀਰਤ ਸਿੰਘ ਕੋਟਲੀ

ਰਾਣਾ ਗੁਰਜੀਤ

ਇਨ੍ਹਾਂ ਮੰਤਰੀਆਂ ਦੀ ਹੋਈ ਛੁੱਟੀ

ਬਲਬੀਰ ਸਿੰਘ ਸਿੱਧੂ

ਗੁਰਪ੍ਰੀਤ ਸਿੰਘ ਕਾਂਗੜ

ਸੁੰਦਰ ਸ਼ਾਮ ਅਰੋੜਾ

ਸਾਧੂ ਸਿੰਘ ਧਰਮਸੋਤ

ਰਾਣਾ ਗੁਰਮੀਤ ਸਿੰਘ ਸੋਢੀ

ਇਸ ਤੋਂ ਪਹਿਲਾਂ ਵੀਰਵਾਰ ਨੂੰ ਰਾਹੁਲ ਗਾਂਧੀ ਦੀ ਮੁੱਖ ਮੰਤਰੀ ਚਰਨਜੀਤ ਸਿੰਘੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਹੋਈ ਮੀਟਿੰਗ ਵਿੱਚ ਰਾਜ ਦੇ ਨਵੇਂ ਮੰਤਰੀ ਮੰਡਲ ਦਾ ਫੈਸਲਾ ਕੀਤਾ ਗਿਆ ਸੀ ।ਇਸ ਮੀਟਿੰਗ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੇਸੀ ਵੇਣੂਗੋਪਾਲ, ਹਰੀਸ਼ ਰਾਵਤ ਅਤੇ ਹੋਰ ਆਗੂ ਹਾਜ਼ਰ ਸਨ। ਇਸ ਮੀਟਿੰਗ ਵਿੱਚ ਪੰਜਾਬ ਦੇ ਨਵੇਂ ਮੰਤਰੀਆਂ ਦੇ ਨਾਂ ਲਗਭਗ ਤੈਅ ਹੋ ਚੁੱਕੇ ਸਨ।

ਅਹਿਮ ਗੱਲ ਇਹ ਹੈ ਕਿ ਇਸ ਮੀਟਿੰਗ ਲਈ ਚੰਨੀ ਨੂੰ ਅਚਾਨਕ ਦਿੱਲੀ ਬੁਲਾਇਆ ਗਿਆ, ਜਿਸ ਕਾਰਨ ਮੁੱਖ ਮੰਤਰੀ ਨੇ ਅੰਮ੍ਰਿਤਸਰ ਤੋਂ ਦਿੱਲੀ ਦੀ ਉਡਾਣ ਭਰੀ। ਕੈਬਨਿਟ ਮੰਤਰੀਆਂ ਦੀ ਲਿਸਟ ਨੂੰ ਲੈ ਕੇ ਪਾਰਟੀ ਹਾਈਕਮਾਨ ਨੇ ਆਖ਼ਰੀ ਫ਼ੈਸਲਾ ਲੈ ਲਿਆ, ਹੁਣ ਸਿਰਫ਼ ਹੋਰ ਪੱਖਾਂ ’ਤੇ ਵਿਚਾਰ ਕੀਤਾ ਜਾਣਾ ਬਾਕੀ ਸੀ, ਜਿਸ ਤੋਂ ਬਾਅਦ ਮੰਤਰੀਆਂ ਦੀ ਲਿਸਟ ਜਾਰੀ ਕਰ ਦਿੱਤੀ।

ਪਾਰਟੀ ਹਾਈਕਮਾਨ ਨੇ ਮੀਟਿੰਗ ਲਈ ਚੰਨੀ ਨੂੰ ਜਦੋਂ ਤੁਰੰਤ ਦਿੱਲੀ ਬੁਲਾਇਆ ਸੀ ਤਾਂ ਉਨ੍ਹਾਂ ਨੂੰ ਹਦਾਇਤ ਦਿੱਤੀ ਗਈ ਕਿ ਉਹ ਇਕੱਲੇ ਹੀ ਦਿੱਲੀ ਆਉਣ ਜਦਕਿ ਮੁੱਖ ਮੰਤਰੀ ਦੇ ਅਹੁਦੇ ਦੇ ਐਲਾਨ ਤੋਂ ਬਾਅਦ ਤੋਂ ਹੀ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੰਨੀ ਦੇ ਨਾਲ ਚੱਲ ਰਹੇ ਹਨ, ਜਿਸ ਤੋਂ ਬਾਅਦ ਆਮ ਲੋਕਾਂ ਵਿਚ ਇਹ ਸੰਦੇਸ਼ ਜਾ ਰਿਹਾ ਸੀ ਕਿ ਸਿੱਧੂ ਸੁਪਰ ਸੀਐੱਮ ਦੀ ਤਰ੍ਹਾਂ ਚੰਨੀ ਨੂੰ ਨਾਲ ਲੈ ਕੇ ਚੱਲ ਰਹੇ ਹਨ। ਉੱਥੇ, ਦੋ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨ ਬਦਲਣ ਤੋਂ ਲੈ ਕੇ ਹੋਰ ਫ਼ੈਸਲਿਆਂ ਵਿਚ ਵੀ ਸਿੱਧੂ ਦੀ ਝਲਕ ਸਾਫ਼ ਦਿਖਾਈ ਦੇ ਰਹੀ ਹੈ। ਇਹੀ ਕਾਰਨ ਹੈ ਕਿ ਰਾਹੁਲ ਨੇ ਚੰਨੀ ਨੂੰ ਇਕੱਲੇ ਹੀ ਦਿੱਲੀ ਬੁਲਾਇਆ ਹੈ।

ਪਾਰਟੀ ਦੇ ਸੂਤਰ ਦੱਸਦੇ ਹਨ ਕਿ ਭਾਵੇਂ ਹੀ ਚੰਨੀ ਨੂੰ ਇਕਲਿਆਂ ਦਿੱਲੀ ਬੁਲਾਇਆ ਗਿਆ ਹੋਵੇ ਪਰ ਪਾਰਟੀ ਨੇ ਕੈਬਨਿਟ ਵਿਚ ਕੌਣ-ਕੌਣ ਚਿਹਰੇ ਹੋ ਸਕਦੇ ਹਨ, ਨੂੰ ਲੈ ਕੇ ਸਿੱਧੂ ਨਾਲ ਚਰਚਾ ਕਰ ਲਈ ਹੈ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਨੇ ਕੀਤਾ ਪ੍ਰਸ਼ਾਸਨਿਕ ਫੇਰਬਦਲ, ਦੇਖੋ ਕਿਹੜੇ 10 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦਾ ਹੋਇਆ ਤਬਾਦਲਾ

Read Next

ਮੰਤਰੀ ਬਣਨ ਦੀ ਦੌੜ ‘ਚ ਅੱਗੇ ਨਿਕਲੇ ਗਿਲਜੀਆਂ, ਸੁੰਦਰ ਸ਼ਾਮ ਅਰੋੜਾ ਦਾ ਕੱਟਿਆ ਪੱਤਾ