Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜਲੰਧਰ ਅੰਮ੍ਰਿਤਸਰ ਹਾਈਵੇ ‘ਤੇ ਲੱਗਾ ਲੰਬਾ ਜਾਮ, ਲੋਕ ਇਕ ਦੂਜੇ ਨਾਲ ਉਲਝੇ, ਕੋਈ ਵੀ ਪੁਲਿਸ ਅਧਿਕਾਰੀ ਨਹੀਂ ਆਇਆ ਨਜ਼ਰ

ਜਲੰਧਰ : ਜਲੰਧਰ ਅੰਮ੍ਰਿਤਸਰ ਹਾਈਵੇ ਤੇ ਇਸ ਨਾਲ ਲੰਘਦੀ ਲਿੰਕ ਸੜਕ ‘ਤੇ ਲੰਬਾ ਜਾਮ ਲੱਗਾ ਰਿਹਾ। ਤਕਰੀਬਨ ਤਿੰਨ ਤੋਂ ਚਾਰ ਘੰਟੇ ਲੱਗੇ ਲੰਮੇ ਜਾਮ ‘ਚੋਂ ਲੰਘਣ ਲਈ ਭਾਵੇਂ ਲੋਕ ਇਕ ਦੂਜੇ ਨਾਲ ਉਲਝਦੇ ਰਹੇ ਪਰ ਇਸ ਜਾਮ ਨੂੰ ਖੁਲ੍ਹਵਾਉਣ ਲਈ ਕੋਈ ਵੀ ਪੁਲਿਸ ਪ੍ਰਸ਼ਾਸਨ ਦਾ ਅਧਿਕਾਰੀ ਨਜ਼ਰ ਨਹੀਂ ਆਇਆ। ਨਜ਼ਦੀਕ ਸਥਿਤ ਦੁਕਾਨਦਾਰ ਨੇ ਦੱਸਿਆ ਕਿ ਤਿੰਨ ਤੋਂ ਚਾਰ ਘੰਟੇ ਲੱਗੇ ਲੰਬੇ ਜਾਮ ਦੌਰਾਨ ਉਨ੍ਹਾਂ ਵੱਲੋਂ ਪੁਲਿਸ ਕਮਿਸ਼ਨਰ ਨੂੰ ਭਾਵੇਂ ਦੋ ਵਾਰ ਜਾਣੂ ਕਰਵਾਇਆ ਪਰ ਇਸ ਦੇ ਬਾਵਜੂਦ ਵੀ ਕੋਈ ਵੀ ਪੁਲਿਸ ਅਧਿਕਾਰੀ ਮੌਕੇ ‘ਤੇ ਨਹੀਂ ਪੁੱਜਾ। ਕਿਹਾ ਜਾਂਦਾ ਹੈ ਕਿ ਕਿਸੇ ਸੰਕਟ ਤੋਂ ਨਿਜਾਤ ਪਾਉਣ ਲਈ ਫੌਜ ਦੀ ਮਦਦ ਲਈ ਜਾਂਦੀ ਹੈ ਪਰ ਇਸ ਲੰਬੇ ਜਾਮ ‘ਚ ਫ਼ੌਜ ਦੇ ਵਾਹਨ ਵੀ ਫਸੇ ਰਹੇ ਤੇ ਫ਼ੌਜ ਦੇ ਵਾਹਨਾਂ ‘ਚ ਬੈਠੇ ਕਿਸੇ ਵੀ ਫੌਜੀ ਜਵਾਨ ਵੱਲੋਂ ਇਸ ਜਾਮ ਨੂੰ ਖੁਲ੍ਹਵਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਇਸ ਲੰਬੇ ਜਾਮ ‘ਚ ਏਅਰਪੋਰਟ ਜਾਣ ਵਾਲੀ ਬੱਸ ‘ਚ ਬੈਠੀਆਂ ਸਵਾਰੀਆਂ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਹਵਾਈ ਜਹਾਜ਼ ਦਾ ਸਫ਼ਰ ਕਰਨ ਲਈ ਸਮੇਂ ਸਿਰ ਪੁੱਜਣਾ ਹੈ ਪਰ ਇਸ ਲੰਮੇ ਜਾਮ ਚ ਤਿੰਨ ਘੰਟੇ ਤੋਂ ਵੱਧ ਉਨ੍ਹਾਂ ਨੂੰ ਰੁਕਣਾ ਪਿਆ।ਜਿਸ ਕਰਕੇ ਉਨ੍ਹਾਂ ਦੇ ਜਹਾਜ਼ ਦੀ ਟਿਕਟ ਰੱਦ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ। ਇਸ ਲੰਮੇ ਜਾਮ ਨਾਲ ਪਠਾਨਕੋਟ ਚੌਕ ਤੋਂ ਲੈ ਕੇ ਤਕਰੀਬਨ ਕਾਲਜ ਐਨਆਈਟੀ ਤਕ ਅਤੇ ਇੰਡਸਟਰੀਅਲ ਏਰੀਏ ਨੂੰ ਜਾਣ ਵਾਲੀ ਸੜਕ ਦੇ ਜਾਮ ਵਿੱਚ ਫਸ ਕੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਲੰਬੇ ਜਾਮ ਲੱਗਣ ਸਬੰਧੀ ਨੇੜੇ-ਤੇੜੇ ਦੇ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਪਹਿਲਾਂ ਅਦਾਲਤ ਦੇ ਹੁਕਮਾਂ ਅਨੁਸਾਰ ਹਾਈਵੇ ਅਥਾਰਟੀ ਵੱਲੋਂ ਇੰਡਸਟਰੀਅਲ ਏਰੀਏ ਨੂੰ ਹਾਈਵੇ ਤੋਂ ਮੁੜਨ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਕੁਝ ਰਾਜਨੀਤਿਕ ਦਬਾਅ ਕਰਕੇ ਹਾਈਵੇਅ ਅਧਿਕਾਰੀਆਂ ਵੱਲੋਂ ਅਦਾਲਤਾਂ ਦੇ ਹੁਕਮਾਂ ਦੀ ਉਲੰਘਣਾ ਕਰਕੇ ਇਸ ਰਸਤੇ ਨੂੰ ਫਿਰ ਖੋਲ੍ਹ ਦਿੱਤਾ ਗਿਆ ਜਿਸ ਕਰਕੇ ਇਸ ਰਸਤੇ ਤੋਂ ਜਦ ਵੀ ਭਾਰੀ ਵਾਹਨ ਮੁੜਦੇ ਹਨ ਤਾਂ ਇੱਥੇ ਲੰਮਾ ਜਾਮ ਲੱਗ ਜਾਂਦਾ ਹੈ।

ਮੁਲਾਜ਼ਮ ਪੇਪਰਾਂ ‘ਤੇ ਦੇ ਰਹੇ ਨੇ ਡਿਊਟੀ : ਏਸੀਪੀ ਟ੍ਰੈਫਿਕ

ਇਸ ਸਬੰਧੀ ਜਦ ਮੌਕੇ ‘ਤੇ ਹੀ ਏਸੀਪੀ ਟ੍ਰੈਫਿਕ ਹਰਵਿੰਦਰ ਸਿੰਘ ਭੱਲਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਟਰੈਫਿਕ ਦੇ ਸਾਰੇ ਮੁਲਾਜ਼ਮਾਂ ਦੀ ਡਿਊਟੀ ਜਲੰਧਰ ਵਿੱਚ ਹੋ ਰਹੇ ਪੇਪਰਾਂ ‘ਤੇ ਲੱਗੀ ਹੋਈ ਹੈ ਤੇ ਉਨ੍ਹਾਂ ਕਿਹਾ ਕਿ ਤੁਸੀਂ ਨਜ਼ਦੀਕ ਕਿਸੇ ਪੁਲਿਸ ਅਧਿਕਾਰੀ ਨੂੰ ਸੂਚਨਾ ਦੇ ਦਿਓ। ਇਸ ਤੋਂ ਕੁਝ ਸਮੇਂ ਬਾਅਦ ਟਰੈਫਿਕ ਪੁਲਿਸ ਦੇ ਮੁਨਸ਼ੀ ਵੱਲੋਂ ਮੀਡੀਆ ਨੂੰ ਟੈਲੀਫੋਨ ਰਾਹੀਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਮੁਲਾਜ਼ਮ ਵੇਰਕਾ ਮਿਲਕ ਪਲਾਂਟ ਨਜ਼ਦੀਕ ਮੌਜੂਦ ਹੋਣਗੇ ਜਿਨ੍ਹਾਂ ਨੂੰ ਉਹ ਮੌਕੇ ਤੇ ਭੇਜ ਦੇਣਗੇ ਪਰ ਇਸ ਦੇ ਬਾਵਜੂਦ ਵੀ ਕੋਈ ਵੀ ਪੁਲੀਸ ਅਧਿਕਾਰੀ ਮੌਕੇ ‘ਤੇ ਨਾ ਪੁੱਜਾ।

Vinkmag ad
Share Our Daily Posts

News Desk

Read Previous

ਮੰਤਰੀ ਬਣਨ ਦੀ ਦੌੜ ‘ਚ ਅੱਗੇ ਨਿਕਲੇ ਗਿਲਜੀਆਂ, ਸੁੰਦਰ ਸ਼ਾਮ ਅਰੋੜਾ ਦਾ ਕੱਟਿਆ ਪੱਤਾ

Read Next

ਨਾਗਰਾ ਤੇ ਕੋਟਲੀ ਦੀ ਨਿਯੁਕਤੀ ਨਾਲ ਕਾਂਗਰਸੀ ਖੁਸ਼