Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਵਾਰਡ ਨੰਬਰ 39 ‘ਚ ਪੁੱਟੀ ਸੜਕ ਲੋਕਾਂ ਲਈ ਬਣੀ ਮੁਸੀਬਤ

ਕਪੂਰਥਲਾ :ਵਾਰਡ ਨੰਬਰ 39 ਦੀ ਗਲੀ ਜਿਸ ਵਿਚ ਪਹਿਲਾਂ ਇੰਟਰਲਾਕ ਟਾਈਲਾਂ ਲੱਗੀਆਂ ਹੋਈਆਂ ਸਨ ਨੂੰ ਨਵੀਂ ਸੜਕ ਬਣਾਉਣ ਲਈ ਪੁੱਟ ਦਿੱਤਾ ਗਿਆ ਪੰ੍ਤੂ ਅਜੇ ਤਕ ਉੱਥੇ ਸੜਕ ਬਣਾਉਣ ਦਾ ਕੰਮ ਦੁਬਾਰਾ ਸ਼ੁਰੂ ਨਹੀਂ ਹੋਇਆ ਹੈ, ਜਿਸ ਕਾਰਨ ਵਾਰਡ ਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਵਾਸੀ ਹਤੀਸ਼ ਜੈਰਥ, ਹਰਜੀਤ ਸਿੰਘ ਸਾਬ੍ਹੀ, ਲਖਵਿੰਦਰ ਸਿੰਘ ਸੋਨੂੰ, ਹਰਬੰਸ ਬੱਤਰਾ, ਸਾਹਿਲ ਆਨੰਦ, ਜਸਕਰਨ ਸਿੰਘ, ਰਾਕੇਸ਼ ਕੁਮਾਰ, ਰੇਨੂੰ ਜੈਰਥ, ਸਪਨਾ ਆਨੰਦ, ਕਾਂਤਾ ਰਾਣੀ, ਅਮਰਜੀਤ ਕੌਰ, ਭੁਪਿੰਦਰਜੀਤ ਕੌਰ, ਸੱਤਿਆ ਰਾਣੀ, ਅਮਰਜੀਤ ਕੌਰ ਆਦਿ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਇਸ ਪੁੱਟੀ ਗਈ ਸੜਕ ਵਿਚ ਥਾਂ-ਥਾਂ ਪਾਣੀ ਨਾਲ ਟੋਏ ਭਰ ਜਾਂਦੇ ਹਨ ਜਿਸ ਕਾਰਨ ਇਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸੜਕ ਇੰਟਰਲਾਕ ਟਾਈਲਾਂ ਲਗਾ ਕੇ ਬਣੀ ਹੋਈ ਸੀ ਪੰ੍ਤੂ ਹੁਣ ਇਨ੍ਹਾਂ ਲੱਗੀਆਂ ਇੰਟਰਲਾਕ ਟਾਈਲਾਂ ਨੂੰ ਇਥੋਂ ਹਟਾ ਦਿੱਤਾ ਗਿਆ ਤੇ ਕਿਹਾ ਜਾ ਰਿਹਾ ਸੀ ਕਿ ਨਵੀਂ ਸੜਕ ਬਣਾਈ ਜਾ ਰਹੀ ਹੈ ਪੰ੍ਤੂ ਕਾਫੀ ਸਮੇਂ ਤੋਂ ਨਵੀਂ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਨਹੀਂ ਹੋਇਆ, ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਅਤੇ ਬੱਚਿਆਂ ਨੂੰ ਇਸ ਸੜਕ ਤੋਂ ਲੰਘਣ ਵਿਚ ਕਾਫੀ ਪਰੇਸ਼ਾਨੀ ਆਉਂਦੀ ਹੈ। ਇਸ ਮੌਕੇ ਲੋਕਾਂ ਨੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਇਸ ਪੁੱਟੀ ਗਈ ਸੜਕ ਨੂੰ ਦੁਬਾਰਾ ਜਲਦੀ ਬਣਵਾਇਆ ਜਾਵੇ ਤਾਂ ਜੋ ਲੋਕਾਂ ਦੀ ਇਸ ਮੁਸ਼ਕਿਲ ਦਾ ਹੱਲ ਨਿਕਲ ਸਕੇ।

ਜਲਦੀ ਹੀ ਵਧੀਆ ਸੜਕ ਬਣਾਈ ਜਾਵੇਗੀ : ਕੌਂਸਲਰ

ਜਦੋਂ ਇਸ ਸਬੰਧੀ ਵਾਰਡ ਨੰਬਰ 39 ਦੇ ਕੌਂਸਲਰ ਸਵਿਤਾ ਸ਼ਰਮਾ ਨਾਲ ਗੱਲ ਕੀਤੀ ਗਈ ਤਾਂ ਉਨਾਂ੍ਹ ਨੇ ਕਿਹਾ ਕਿ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿਚ ਵਿਕਾਸ ਕੰਮ ਜ਼ੋਰਾਂ ‘ਤੇ ਚੱਲ ਰਹੇ ਹਨ। ਇਸ ਸੜਕ ਦਾ ਟੈਂਡਰ ਵੀ ਹੋ ਚੁੱਕਾ ਹੈ ਅਤੇ ਕੰਮ ਚੱਲ ਰਿਹਾ ਹੈ ਅਤੇ 3-4 ਗਲੀਆਂ ਵਿਚ ਆਰ.ਐਮ.ਸੀ. ਪੈ ਚੁੱਕੀ ਹੈ ਅਤੇ 3-4 ਹੋਰ ਗਲੀਆਂ ਵਿਚ ਗੱਟਕਾ ਪੈ ਚੁੱਕਾ ਆਰ.ਐਮ.ਸੀ. ਪੈਣੀ ਬਾਕੀ ਹੈ ਪੰ੍ਤੂ ਬਰਸਾਤ ਕਾਰਨ ਕੰਮ ਬੰਦ ਹੋ ਗਿਆ ਸੀ, ਜੋ ਮੁੜ ਸ਼ੁਰੂ ਹੋ ਗਿਆ ਹੈ। ਉਨਾਂ੍ਹ ਕਿਹਾ ਕਿ ਇਸ ਸੜਕ ਨੂੰ ਮੇਨ ਗਲੀ ਹੋਣ ਕਾਰਨ ਬਾਅਦ ਵਿਚ ਬਣਾਇਆ ਜਾਣਾ ਹੈ ਕਿਉਂਕਿ ਇਸ ਗਲੀ ਰਾਹੀਂ ਹੀ ਸੜਕ ਬਨਾਉਂਣ ਦਾ ਮਟੀਰੀਅਲ ਟਿੱਪਰਾਂ ਰਾਹੀਂ ਬਾਕੀ ਗਲੀਆਂ ਵਾਸਤੇ ਆ ਰਿਹਾ ਜੇਕਰ ਇਹ ਪਹਿਲਾਂ ਬਣਾ ਦਿੱਤੀ ਜਾਂਦੀ ਤਾਂ ਇਹ ਮੁੜ ਟੁੱਟ ਜਾਣੀ ਸੀ ਅਤੇ ਬਾਕੀ ਗਲੀਆਂ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਇਸ ਸੜਕ ਨੂੰ ਵੀ ਵਧੀਆ ਤਰੀਕੇ ਨਾਲ ਬਣਾਇਆ ਜਾਵੇਗਾ।

Vinkmag ad
Share Our Daily Posts

News Desk

Read Previous

ਸੜਕ ਹਾਦਸੇ ‘ਚ ਪਿੰਡ ਪੰਡੋਰੀ ਦੇ ਨੌਜਵਾਨ ਦੀ ਹੋਈ ਮੌਤ

Read Next

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰੋਂ ਐਕਟਿਵਾ ਚੋਰੀ