Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਭਾਰਤ ਬੰਦ ’ਤੇ ਲੁਧਿਆਣਾ ’ਚ ਬੱਸਾਂ ਦੀ ਆਵਾਜਾਈ ਰਹੇਗੀ ਠੱਪ, ਟ੍ਰੇਨਾਂ ਦਾ ਸੰਚਾਲਨ ਜਾਰੀ

ਲੁਧਿਆਣਾ : ਕਿਸਾਨਾਂ ਦੇ ਭਾਰਤ ਬੰਦ ਦਾ ਅਸਰ ਲੁਧਿਆਣਾ ’ਚ ਵੀ ਦੇਖਣ ਨੂੰ ਮਿਲੇਗਾ। ਬੱਸ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਦੇ ਸਮਰਥਨ ’ਚ ਬੱਸਾਂ ਦੀ ਆਵਾਜਾਈ ਠੱਪ ਰਹੇਗੀ। ਟ੍ਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ।

ਕੰਟਰੈਕਟ ਬੱਸ ਯੂਨੀਅਨ ਦੇ ਬੁਲਾਰੇ ਸ਼ਮਸ਼ੇਰ ਸਿੰਘ ਸੱਗੂ ਨੇ ਕਿਹਾ ਕਿ 27 ਸਤੰਬਰ ਨੂੰ ਕਿਸਾਨਾਂ ਦਾ ਦੇਸ਼ ਭਰ ’ਚ ਬੰਦ ਹੈ, ਇਸ ਲਈ ਬੱਸ ਯੂਨੀਅਨ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਬੱਸਾਂ ਦੀ ਆਵਾਜਾਈ ਬੰਦ ਰੱਖੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਸਮਰਥਨ ’ਚ ਪੂਰੇ ਪ੍ਰਦੇਸ਼ ’ਚ ਪੰਜਾਬ ਰੋਡਵੇਜ਼ ਤੇ ਸਰਕਾਰੀ ਵੀ ਬੱਸਾਂ ਹਨ ਸਾਰੀਆਂ ਬੰਦ ਰਹਿਣਗੀਆਂ। ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਬੰਦ ਨੂੰ ਪ੍ਰਾਈਵੇਟ ਬੱਸ ਸੰਚਾਲਕਾਂ ਨੇ ਸਮਰਥਨ ਦਿੱਤਾ ਹੈ।

ਰੇਲਵੇ ਦੀ ਸੁਰੱਖਿਆ ਲਈ ਆਰਪੀਐੱਫ ਅਤੇ ਜੀਆਰਪੀ ਤਤਪਰ

ਉਥੇ ਹੀ ਟ੍ਰੇਨਾਂ ਦੇ ਸੰਚਾਲਨ ਬਾਰੇ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਡਾਇਰੈਕਟਰ ਤਰੁਣ ਕੁਮਾਰ ਨੇ ਕਿਹਾ ਕਿ ਟ੍ਰੇਨਾਂ ਦਾ ਸੰਚਾਲਨ ਜਾਰੀ ਹੈ। ਵਿਭਾਗ ਵੱਲੋਂ ਅਜਿਹਾ ਕੋਈ ਨਿਰਦੇਸ਼ ਨਹੀਂ ਹੈ ਕਿ ਸੰਚਾਲਨ ਬੰਦ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਯਾਤਰੀ ਅਤੇ ਰੇਲਵੇ ਦੀ ਸੁਰੱਖਿਆ ਲਈ ਆਰਪੀਐੱਫ ਅਤੇ ਜੀਆਰਪੀ ਤਤਪਰ ਹੈ। ਬੰਦ ਨੂੰ ਲੈ ਕੇ ਪੁੱਛੇ ਜਾਣ ’ਤੇ ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਰੇਲਵੇ ਸਟੇਸ਼ਨ ਜਾਂ ਆਸਪਾਸ ’ਚ ਕਿਸਾਨਾਂ ਦੀ ਸਭਾ ਬਾਰੇ ਉਨ੍ਹਾਂ ਨੂੰ ਸੂਚਨਾ ਨਹੀਂ ਹੈ।

ਆਰਪੀਐੱਫ ਦੀ ਟੀਮ ਲਗਾਤਾਰ ਵਰਤ ਰਹੀ ਸਾਵਧਾਨੀ

ਯਾਤਰੀ ਅਤੇ ਰੇਲਵੇ ਦੀ ਸੁਰੱਖਿਆ ਬਾਰੇ ਆਰਪੀਐੱਫ ਦੇ ਪੋਸਟ ਕਮਾਂਡਰ ਅਨਿਲ ਕੁਮਾਰ ਨਾਲ ਗੱਲ ਕਰਨ ’ਤੇ ਉਨ੍ਹਾਂ ਨੇ ਕਿਹਾ ਕਿ ਆਰਪੀਐੱਫ ਦੀ ਟੀਮ ਲਗਾਤਾਰ ਚੌਕਸੀ ਵਰਤ ਰਹੀ ਹੈ ਅਤੇ ਡਿਊਟੀ ’ਤੇ ਤਾਇਨਾਤ ਹੈ। ਉਥੇ ਹੀ ਜੀਆਰਪੀ ਦੇ ਜਵਾਨ ਰੇਲਵੇ ਸਟੇਸ਼ਨ ’ਤੇ ਗਸ਼ਤ ਕਰ ਰਹੇ ਹਨ। ਲੁਧਿਆਣਾ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਵਿਵਸਥਾ ਬਣੀ ਰਹੇਗੀ।

Vinkmag ad
Share Our Daily Posts

News Desk

Read Previous

ਗੇਟਮੈਨ ਸੁੱਤਾ ਰਹਿ ਗਿਆ, ਖੁੱਲ੍ਹੇ ਜੌੜਾ ਫਾਟਕ ‘ਤੇ ਆਣ ਪੁੱਜੀ ਟ੍ਰੇਨ ਤੇ ਫਿਰ ਜੋ ਹੋਇਆ ਉਹ…

Read Next

2.14 ਕਿਲੋ ਗ੍ਰਾਮ ਹੈਰੋਇਨ ਬਰਾਮਦ