Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸਿਲੰਡਰ ਦਿਵਾਉਣ ਤੋਂ ਮਨ੍ਹਾ ਕੀਤਾ ਤਾਂ ਸਰਪੰਚ ਦੇ ਘਰ ‘ਤੇ ਕਰ ਦਿੱਤਾ ਹਮਲਾ, ਘਰ ਅਤੇ ਦਫ਼ਤਰ ਦੀ ਕੀਤੀ ਭੰਨਤੋੜ

ਲੁਧਿਆਣਾ : ਸਰਪੰਚ ਨੇ ਸਸਤਾ ਸਿਲੰਡਰ ਨਾ ਦਿਵਾਇਆ ਤਾਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਉਪਰ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਘਰ ਦੀ ਭੰਨ ਤੋੜ ਕਰਨ ਤੋਂ ਬਾਅਦ ਉਨ੍ਹਾਂ ਦਾ ਪ੍ਰਾਪਰਟੀ ਡੀਲਰ ਦਾ ਦਫ਼ਤਰ ਵੀ ਤੋੜਿਆ ਤੇ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਹਮਾਂਯੂਪੁਰ ਦੇ ਵਾਸੀ ਕੁਲਦੀਪ ਸਿੰਘ ਦੇ ਬਿਆਨਾਂ ‘ਤੇ ਹਿਮਾਯੂਪੁਰਾ ਦੇ ਰਹਿਣ ਵਾਲੇ ਰਾਮ ਚੰਦਰ, ਲਲਿਤ ਕੁਮਾਰ, ਸੋਨੂੰ ਤੇ ਅਣਪਛਾਤੇ 7 ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਰਾਮ ਚੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਹਿਮਾਯੂਪੁਰਾ ਦੇ ਰਹਿਣ ਵਾਲੇ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਚਰਨਜੀਤ ਕੌਰ ਹਿਮਾਯੂਪੁਰਾ ਦੀ ਸਰਪੰਚ ਹੈ। ਉਹ ਆਪਣੇ ਘਰ ਵਿਚ ਬੈਠ ਕੇ ਪੰਚਾਇਤ ਮੈਂਬਰਾਂ ਦੇ ਨਾਲ ਨੀਲੇ ਕਾਰਡ ਧਾਰਕਾਂ ਦੇ ਗੈਸ ਸਿਲੰਡਰਾਂ ਲਈ ਸਰਕਾਰੀ ਸਕੀਮ ਦੇ ਤਹਿਤ ਫਾਰਮ ਭਰ ਰਹੀ ਸਨ। ਘਰ ਅੰਦਰ ਆ ਕੇ ਮੁਲਜ਼ਮ ਰਾਮ ਚੰਦਰ ਅਤੇ ਉਸ ਦੇ ਸਾਥੀਆਂ ਨੇ ਸਿਲੰਡਰ ਲੈਣ ਦਾ ਦਬਾਅ ਬਣਾਇਆ। ਉਨ੍ਹਾਂ ਕੋਲ ਪਹਿਲਾਂ ਤੋਂ ਹੀ ਇਕ ਗੈਸ ਸਿਲੰਡਰ ਸੀ ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਗੈਸ ਸਿਲੰਡਰ ਦਿਵਾਉਣ ਤੋਂ ਮਨ੍ਹਾ ਕਰ ਦਿੱਤਾ ਗਿਆ। ਇਸੇ ਗੱਲ ਤੋਂ ਗੁੱਸੇ ਵਿੱਚ ਆਏ ਰਾਮ ਚੰਦਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸਰਪੰਚ ਦੇ ਘਰ ਤੇ ਹਮਲਾ ਕਰ ਦਿੱਤਾ ਤੇ ਕੁਝ ਵਿਅਕਤੀਆਂ ਨੂੰ ਸੱਟਾਂ ਮਾਰੀਆਂ। ਕੁਲਦੀਪ ਸਿੰਘ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਰਾਮ ਚੰਦਰ ਆਪਣੇ ਸਾਥੀਆਂ ਨਾਲ ਖੇੜੀ ਤੋਂ ਧਾਂਦਰਾ ਰੋਡ ਤੇ ਪੈਂਦੇ ਉਨ੍ਹਾਂ ਦੇ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਗਿਆ ਅਤੇ ਦਫ਼ਤਰ ਦੀ ਭੰਨ ਤੋੜ ਕਰਨ ਤੋਂ ਬਾਅਦ ਟੇਬਲ ਦੇ ਦਰਾਜ ਵਿੱਚ ਪਈ 35 ਹਜ਼ਾਰ ਰੁਪਏ ਚੋਰੀ ਕਰ ਲਏ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਹਿਮਾਯੂਪੁਰਾ ਦੇ ਵਾਸੀ ਕੁਲਦੀਪ ਸਿੰਘ ਦੇ ਬਿਆਨਾਂ ਉਪਰ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਰਾਮਚੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।ਬਾਕੀ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਮਠਿਆਈ ਲੈਣ ਗਏ ਵਿਅਕਤੀ ਦਾ ਬੈਗ ਚੋਰੀ

Read Next

ਪੰਜਾਬ ਕੈਬਨਿਟ ਦਾ ਵਿਸਥਾਰ, 15 ਮੰਤਰੀਆਂ ਨੇ ਚੁੱਕੀ ਸਹੁੰ