Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪੰਜਾਬ ਕੈਬਨਿਟ ਦਾ ਵਿਸਥਾਰ, 15 ਮੰਤਰੀਆਂ ਨੇ ਚੁੱਕੀ ਸਹੁੰ

ਚੰਡੀਗੜ੍ਹ :  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜਾਰਤ ਵਿੱਚ ਮੰਤਰੀਆਂ ਨੂੰ ਸਹੁੰ ਦਿਵਾਈ ਜਾ ਰਹੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ‍ ਕੈਬਨਿਟ ਮੰਤਰੀ ਵਜੋਂ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ , ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਅਰੁਣਾ ਚੌਧਰੀ, ਰਜੀਆ ਸੁਲਤਾਨਾ, ਭਾਰਤ ਭੂਸ਼ਣ ਆਸ਼ੂ, ਵਿਜੈ ਇੰਦਰ ਸਿੰਗਲਾ, ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗੁਰਕੀਰਤ ਸਿੰਘ ਕੋਟਲੀ ਨੂੰ ਸਹੁੰ ਚੁਕਾਈ।

ਸਹੁੰ ਲੈਣ ਵਾਲੇ 15 ਨਵੇਂ ਮੰਤਰੀਆਂ ਦੀ ਸੂਚੀ ‘ਚੋਂ ਕੁਲਜੀਤ ਸਿੰਘ ਨਾਗਰਾ ਦਾ ਨਾਂ ਕੱਟਿਆ ਗਿਆ ਹੈ। ਉਨ੍ਹਾਂ ਦੀ ਥਾਂ ਰਣਦੀਪ ਸਿੰਘ ਨਾਭਾ ਉਰਫ਼ ਕਾਕਾ ਰਣਦੀਪ ਸਿੰਘ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ। ਸਮਾਗਮ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤੇ ਕਾਂਗਰਸ ਦੇ ਕੇਂਦਰੀ ਸੁਪਰਵਾਈਜ਼ਰ ਹਰੀਸ਼ ਚੌਧਰੀ ਵੀ ਪਹੁੰਚੇ ਹਨ।

ਨਵੇਂ ਮੰਤਰੀਆਂ ਨੂੰ ਸ਼ਾਮ 4.30 ਵਜੇ ਰਾਜਭਵਨ ‘ਚ ਰਾਜਪਾਲ ਦਿਵਾਉਣਗੇ ਸਹੁੰ

ਦਰਅਸਲ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਦੀ ਨਵੀਂ ਕੈਬਨਿਟ ਰਾਹੀਂ ਸੂਬੇ ਕਾਂਗਰਸ ਨੂੰ ਪੂਰੀ ਤਰ੍ਹਾਂ ਆਪਣੇ ਕੰਟਰੋਲ ਲੈਣ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਆਗੂਆਂ ਦੇ ਪ੍ਰਭਾਵ ਨੂੰ ਬੇਅਸਰ ਕਰਨ ਲਈ ਸਿਆਸੀ ਬਿਸਾਤ ਵਿਛਾਈ ਹੈ। ਦੱਸ ਦੇਈਏ ਕਿ ਕਰੀਬ 6 ਦਿਨ ਦੀ ਮੱਥਾ ਪੱਚੀ ਤੋਂ ਬਾਅਦ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਦੀ ਤਸਵੀਰ ਸਾਫ਼ ਹੋਈ ਸੀ। ਕੈਬਨਿਟ ‘ਚ ਕੈਪਟਨ ਦੇ ਖ਼ਾਸ ਰਹੇ ਪੰਜ ਸਾਬਕਾ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਤੇ ਸੱਤ ਨਵੇਂ ਚਿਹਰਿਆਂ ਨੂੰ ਨਵੀਂ ਥਾਂ ਦਿੱਤੀ ਗਈ ਹੈ। ਇਨ੍ਹਾਂ ‘ਚ ਰਾਹੁਲ ਗਾਂਧੀ ਜਾਂ ਹਾਈਕਮਾਨ ਦੇ ਕਰੀਬੀਆਂ ਦੀ ਗਿਣਤੀ ਜ਼ਿਆਦਾ ਹੈ। ਕੈਪਟਨ ਦੀ ਕੈਬਨਿਟ ‘ਚ ਸ਼ਾਮਲ ਰਹੇ 8 ਸਾਬਕਾ ਮੰਤਰੀਆਂ ਤੇ ਚੰਨੀ ਨੇ ਮੁੜ ਤੋਂ ਭਰੋਸਾ ਪ੍ਰਗਟਾਇਆ ਹੈ। ਹਾਈਕਮਾਨ ਨੇ ਮੰਤਰੀ ਮੰਡਲ ਗਠਨ ਦਾ ਕੰਟਰੋਲ ਕਾਫੀ ਹੱਦ ਤਕ ਆਪਣੇ ਹੱਥ ‘ਚ ਹੀ ਰੱਖਿਆ।

Vinkmag ad
Share Our Daily Posts

News Desk

Read Previous

ਸਿਲੰਡਰ ਦਿਵਾਉਣ ਤੋਂ ਮਨ੍ਹਾ ਕੀਤਾ ਤਾਂ ਸਰਪੰਚ ਦੇ ਘਰ ‘ਤੇ ਕਰ ਦਿੱਤਾ ਹਮਲਾ, ਘਰ ਅਤੇ ਦਫ਼ਤਰ ਦੀ ਕੀਤੀ ਭੰਨਤੋੜ

Read Next

ਜ਼ਿੰਦਗੀ ਦੀ ਜੰਗ ਹਾਰ ਗਿਆ ਫੁੱਟਬਾਲ ਦਾ ਖਿਡਾਰੀ ਗੁਰਵਿੰਦਰ