Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਕਾਰ ਤੇ ਬੱਸ ਦੀ ਟੱਕਰ ‘ਚ ਏਐੱਸਆਈ ਦੀ ਮੌਤ

ਤਰਨਤਾਰਨ : ਥਾਣਾ ਸਰਹਾਲੀ ਵਿਖੇ ਤਾਇਨਾਤ ਏਐੱਸਆਈ ਦੀ ਕਾਰ ਨੂੰ ਅੰਮ੍ਰਿਤਸਰ-ਤਰਨਤਾਰਨ ਮਾਰਗ ’ਤੇ ਬੱਸ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਥਾਣੇਦਾਰ ਦੀ ਮੌਤ ਹੋ ਗਈ। ਇਹ ਹਾਦਸਾ ਲੰਘੀ ਦੇਰ ਸ਼ਾਮ ਵਾਪਰਿਆ, ਜਦੋਂਕਿ ਮੌਕੇ ’ਤੇ ਪਹੁੰਚੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਹਾਦਸਾਗ੍ਰਸਤ ਵਾਹਨ ਕਬਜ਼ੇ ਵਿਚ ਲੈ ਲਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਸਰਵਨ ਕਮਾਰ ਥਾਣਾ ਸਰਹਾਲੀ ਵਿਖੇ ਤਾਇਨਾਤ ਸੀ। ਫਤਿਆਬਾਦ ਵਾਸੀ ਉਕਤ ਏਐੱਸਆਈ ਹੁਣ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ’ਤੇ ਰਹਿੰਦਾ ਸੀ। ਲੰਘੀ ਸ਼ਾਮ ਕਾਰ ’ਤੇ ਸਵਾਰ ਹੋ ਕੇ ਫਤਿਆਬਾਦ ਤੋਂ ਅੰਮ੍ਰਿਤਸਰ ਜਾ ਰਿਹਾ ਸੀ। ਜਦੋਂ ਉਹ ਪਿੰਡ ਬਾਲੇਚੱਕ ਤੋਂ ਥੋੜ੍ਹਾ ਪਿੱਛੇ ਪਹੁੰਚਿਆ ਤਾਂ ਬੱਸ ਨੇ ਟੱਕਰ ਮਾਰ ਦਿੱਤੀ।

ਗੰਭੀਰ ਜ਼ਖ਼ਮੀ ਹੋਏ ਏਐੱਸਆਈ ਸਰਵਨ ਕੁਮਾਰ ਨੂੰ ਸਿਵਲ ਹਸਪਤਾਲ ਤਰਨਤਾਰਨ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਕੇ ’ਤੇ ਪਹੁੰਚੇ ਇਲਾਕੇ ਨਾਲ ਸਬੰਧਤ ਚੌਕੀ ਦੋਬੁਰਜੀ ਦੇ ਇੰਚਾਰਜ ਏਐੱਸਆਈ ਸਚਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨਾਂ ’ਤੇ ਬੱਸ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਲਾਸ਼ ਦਾ ਤਰਨਤਾਰਨ ਦੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਅੱਜ ਜਲੰਧਰ ਦਿੱਲੀ ਨੈਸ਼ਨਲ ਹਾਈਵੇ ਬਲਾਕ, ਬੱਸਾਂ ਰਹਿਣਗੀਆਂ ਬੰਦ, ਟਰੇਨਾਂ ਦੇ ਸੰਚਾਲਨ ‘ਤੇ ਵੀ ਸੰਕਟ

Read Next

ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਇਕ ਦੀ ਮੌਤ