Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸਵਾਲਾਂ ’ਚ ਘਿਰੀ ਪੰਜਾਬ ਦੀ ਨਵੀਂ ਚੰਨੀ ਸਰਕਾਰ, ਡੀਜੀਪੀ ਤੋਂ ਬਾਅਦ ਹੁਣ ਨਵੇਂ ਏਜੀ ਦੀ ਨਿਯੁਕਤੀ ’ਤੇ ਵਿਵਾਦ

ਚੰਡੀਗੜ੍ਹ : ਪੰਜਾਬੀ ਦੀ ਨਵੀਂ ਨਵੇਲੀ ਚਰਨਜੀਤ ਸਿੰਘ ਸਰਕਾਰ ਸਵਾਲਾਂ ’ਚ ਘਿਰ ਗਈ ਹੈ। ਉਹ ਡੀਜੀਪੀ ਤੋਂ ਬਾਅਦ ਨਵਾਂ ਐਡਵੋਕੇਟ ਜਨਰਲ ਦੀ ਨਿਯੁਕਤੀ ’ਤੇ ਵਿਵਾਦਾਂ ’ਚ ਆ ਗਏ ਹਨ। ਡੀਜੀਪੀ ਦਿਨਕਰ ਗੁਪਤਾ ਦੇ ਛੁੱਟੀ ਜਾਣ ਤੋਂ ਬਾਅਦ ਉਨ੍ਹਾਂ ਦੀ ਜਗ੍ਹਾ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਡੀਜੀਪੀ ਬਣਾਉਣ ਦੇ ਮਾਮਲੇ ਦੀ ਚੰਗਿਆੜੀ ਅਜੇ ਵੀ ਧੁਖ ਰਹੀ ਸੀ ਕਿ ਪੰਜ ਦਿਨਾਂ ਦੀ ਮਸ਼ਕੱਤ ਤੋਂ ਬਾਅਦ ਐਡਵੋਕੇਟ ਜਨਰਲ ਦੀ ਨਿਯੁਕਤੀ ਮਾਮਲੇ ’ਚ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਵਾਲਾਂ ’ਚ ਘਿਰ ਗਈ ਹੈ। ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੋਏ ਕੋਟਕਪੁਰਾ ਗੋਲੀਕਾਂਡ ਮਾਮਲੇ ’ਚ ਦੋਸ਼ੀਆਂ ਦੇ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ।

ਵਿਰੋਧੀ ਧਿਰ ਨੇ ਘੇਰਿਆ, ਹੁਣ ਸਿੱਖ ਬੇਅਦਬੀ ਮਾਮਲੇ ’ਚ ਇਨਸਾਫ਼ ਦੀ ਉਮੀਦ ਛੱਡ ਦਿਓ

ਪੰਜਾਬ ਸਰਕਾਰ ਨੇ ਸ਼ਨਿਚਰਵਾਰ ਤੋਂ ਰੁਕੀ ਹੋਈ ਐਡਵੋਕੇਟ ਜਨਰਲ ਦੀ ਫਾਈਲ ਸੋਮਵਾਰ ਨੂੰ ਕਲੀਅਰ ਕਰ ਦਿੱਤੀ। ਰਾਜਪਾਲ ਤੋਂ ਮਨਜ਼ੂਰੀ ਮਿਲਦੇ ਹੀ ਏੁੀਐੱਸ ਦਿਓਲ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਗਿਆ। ਦਿਓਲ ਕੋਟਕਪੁਰਾ ਗੋਲੀਕਾਂਡ ’ਚ ਦੋਸ਼ੀ ਮੁਅੱਤਲ ਆਈਜੀ ਪਰਮਰਾਜ ਸਿੰਘ ਓਮਰਾਨੰਗਲ ਦੇ ਵਕੀਲ ਹਨ। ਉਨ੍ਹਾਂ ਨੇ ਸਾਬਕਾ ਡੀਜੀਪੀ ਸੁਮੇਥ ਸੈਨੀ ਦਾ ਕੇਸ ਵੀ ਲੜਿਆ ਹੈ। ਉਹ ਅੰਮ੍ਰਿਤਸਰ ਇੰਪ੍ਰੂਵਮੈਂਟ ਟਰੱਸਟ ਘੋਟਾਲਾ ਮਾਮਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਕੀਲ ਵੀ ਰਹੇ ਹਨ ਤੇ ਉਨ੍ਹਾਂ ਨੇ ਇਹ ਕੇਸ ਜਿੱਤਵਾਇਆ ਸੀ।

ਬੇਅਦਬੀ ਮਾਮਲੇ ’ਚ ਹੋ ਰਹੀ ਸਿਆਸਤ : ਆਪ

ਆਮ ਆਦਮੀ ਪਾਰਟੀ ਦੇ ਨੇਤਾ ਤੇ ਕੋਟਕਪੁਰਾ ਤੋਂ ਹੀ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਬੇਅਦਬੀ ਮਾਮਲੇ ’ਚ ਵੋਟਾਂ ਦੀ ਸਿਆਸਤ ਹੋ ਰਹੀ ਹੈ। ਪਹਿਲਾਂ ਬਾਦਲ ਸਰਕਾਰ ਤੇ ਹੁਣ ਕਾਂਗਰਸ ਇਸ ’ਤੇ ਸਿਆਸਤ ਕਰ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਏਪੀਐੱਸ ਦਿਓਲ ਨੂੰ ਏਜੀ ਲਗਾਉਣਾ ਕਾਂਫਲਿਕਟ ਆਫ਼ ਇੰਟਰੈਸਟ ਹੈ। ਉਹ ਸਾਬਕਾ ਡੀਜੀਪੀ ਸੁਮੇਧ ਸੈਨੀ ਦੇ ਵਕੀਲ ਰਹੇ ਹਨ, ਜਿਨ੍ਹਾਂ ਨੇ ਇਨ੍ਹਾਂ ਕੇਸਾਂ ’ਚ ਉਨ੍ਹਾਂ ਨੂੰ ਜ਼ਮਾਨਤ ਦਿਵਾਈ ਹੈ। ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਨਾ ਦੇ ਬਰਾਬਰ ਹੈ।

Vinkmag ad
Share Our Daily Posts

News Desk

Read Previous

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਮੁੜ ਲੱਗੀ ਅੱਗ, ਅੱਜ ਇਸ ਭਾਅ ਮਿਲ ਰਿਹਾ 1 ਲੀਟਰ ਤੇਲ

Read Next

ਪੰਜਾਬ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ,ਜਾਣੋ ਕਿਸ ਨੂੰ ਮਿਲਿਆ ਕਿਹੜਾ ਮਹਿਕਮਾ