Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਪੰਜਾਬ ‘ਚ ਏਐੱਸਆਈ ਦੇ ਖਾਤੇ ’ਚੋਂ ਮੁੰਬਈ ‘ਚ ਬੈਠੇ ਹੈਕਰਾਂ ਨੇ ਕੀਤੀ 1.03 ਲੱਖ ਦੀ ਸ਼ਾਪਿੰਗ

ਅੰਮ੍ਰਿਤਸਰ : ਐੱਚਡੀਐੱਫਸੀ ਬੈਂਕ ਦੇ ਕ੍ਰੈਡਿਟ ਕਾਰਡ ਦਾ ਨੰਬਰ ਕਿਸੇ ਤਰ੍ਹਾਂ ਪਤਾ ਲਗਾ ਕੇ ਅਣਪਛਾਤੇ ਹੈਕਰਜ਼ ਨੇ ਏਐੱਸਆਈ ਸਤਵਿੰਦਰ ਸਿੰਘ ਦੇ ਖਾਤੇ ’ਚੋਂ 1.03 ਲੱਖ ਰੁਪਏ ਦੀ ਸ਼ਾਪਿੰਗ ਕਰ ਲਈ। ਬੀ ਡਵੀਜ਼ਨ ਥਾਣੇ ਦੀ ਪੁਲਿਸ ਨੇ ਜਾਂਚ ਤੋਂ ਬਾਅਦ ਕੋਟ ਆਤਮਾ ਰਾਮ ਵਾਸੀ ਏਐੱਸਆਈ ਸਤਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਮੁਲਜ਼ਮਾਂ ’ਤੇ ਕੇਸ ਦਰਜ ਕਰ ਲਿਆ ਹੈ।

ਐੱਫਆਈਆਰ ’ਚ ਧੋਖਾਧੜੀ ਤੇ ਆਈਟੀ ਐਕਟ ਦੀਆਂ ਧਾਰਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਓਧਰ ਬੀ ਡਵੀਜ਼ਨ ਥਾਣਾ ਮੁਖੀ ਸਰਵਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਤਵਿੰਦਰ ਸਿੰਘ ਨੇ ਬੀ ਡਵੀਜ਼ਨ ਥਾਣੇ ਦੀ ਪੁਲਿਸ ਨੂੰ ਦੱਸਿਆ ਕਿ ਉਹ ਹਾਲ ਗੇਟ ਪੁਲਿਸ ਚੌਕੀ ਵਿਚ ਤਾਇਨਾਤ ਹਨ। ਉਨ੍ਹਾਂ ਦਾ ਐੱਚਡੀਐੱਫਸੀ ਬੈਂਕ ਵਿਚ ਖ਼ਾਤਾ ਹੈ। ਅਕਸਰ ਬੈਂਕ ਵੱਲੋਂ ਉਨ੍ਹਾਂ ਨੂੰ ਫੋਨ ਕਰ ਕੇ ਦੱਸਿਆ ਜਾਂਦਾ ਸੀ ਕਿ ਬੈਂਕ ਉਨ੍ਹਾਂ ਨੂੰ ਕ੍ਰੈਡਿਟ ਕਾਰਡ ਦੇਣਾ ਚਾਹੁੰਦਾ ਹੈ। ਤਿੰਨ ਮਹੀਨੇ ਪਹਿਲਾਂ ਉਨ੍ਹਾਂ ਨੂੰ ਕ੍ਰੈਡਿਟ ਕਾਰਡ ਜਾਰੀ ਕਰ ਦਿੱਤਾ ਗਿਆ।

ਜਦੋਂ ਤਨਖ਼ਾਹ ਆਈ ਤਾਂ ਉਨ੍ਹਾਂ ਦੇ ਖਾਤੇ ’ਚੋਂ 1,03,816 ਰੁਪਏ ਕੱਟ ਲਏ ਗਏ। ਉਹ ਹੈਰਾਨ ਹੋ ਗਏ ਕਿਉਂਕਿ ਉਨ੍ਹਾਂ ਨੇ ਕੋਈ ਸ਼ਾਪਿੰਗ ਨਹੀਂ ਕੀਤੀ ਸੀ। ਜਦੋਂ ਉਨ੍ਹਾਂ ਨੇ ਬੈਂਕ ਜਾ ਕੇ ਪਤਾ ਕੀਤਾ ਤਾਂ ਉਨ੍ਹਾਂ ਨੂੰ ਦੱਸਿਆ ਕਿ ਸਾਇਬਰ ਠੱਗਾਂ ਨੇ ਉਨ੍ਹਾਂ ਦੇ ਕ੍ਰੈਡਿਟ ਕਾਰਡ ਦਾ ਨੰਬਰ ਦਾ ਪਤਾ ਲਗਾ ਕੇ ਖਾਤੇ ’ਚੋਂ ਮੁੰਬਈ ਵਿਚ ਬੈਠ ਕੇ ਉਕਤ ਰਾਸ਼ੀ ਦੀ ਸ਼ਾਪਿੰਗ ਕਰ ਲਈ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਆਨਲਾਈਨ ਸ਼ਾਪਿੰਗ ਦਾ ਬੈਂਕ ਵੱਲੋਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਮੈਸੇਜ ਤਕ ਨਹੀਂ ਭੇਜਿਆ ਗਿਆ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ,ਜਾਣੋ ਕਿਸ ਨੂੰ ਮਿਲਿਆ ਕਿਹੜਾ ਮਹਿਕਮਾ

Read Next

ਵਿਆਹੁਤਾ ਨੂੰ ਦਾਜ ਲਈ ਮਾਨਸਿਕ ਤੇ ਸਰੀਰਿਕ ਤੌਰ ‘ਤੇ ਤੰਗ ਕਰਨ ਪਤੀ, ਜੇਠ ਤੇ ਸੱਸ ਨਾਮਜ਼ਦ