Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਵਿਆਹੁਤਾ ਨੂੰ ਦਾਜ ਲਈ ਮਾਨਸਿਕ ਤੇ ਸਰੀਰਿਕ ਤੌਰ ‘ਤੇ ਤੰਗ ਕਰਨ ਪਤੀ, ਜੇਠ ਤੇ ਸੱਸ ਨਾਮਜ਼ਦ

ਲੁਧਿਆਣਾ : ਵਿਆਹੁਤਾ ਨੂੰ ਦਾਜ ਲਈ ਮਾਨਸਿਕ ਤੇ ਸਰੀਰਿਕ ਤੌਰ ‘ਤੇ ਪਰੇਸ਼ਾਨ ਕਰਨ ‘ਤੇ ਦੋਸ਼ੀਆਂ ਖ਼ਿਲਾਫ਼ ਥਾਣਾ ਵੂਮੈਨ ਸੈੱਲ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਡਾਬਾ ਕਲੋਨੀ ਦੀ ਰਹਿਣ ਵਾਲੀ ਪੂਜਾ ਅਰੋੜਾ ਦੇ ਬਿਆਨਾਂ ਦੇ ਆਧਾਰ ‘ਤੇ ਉਸ ਦੇ ਪਤੀ ਸੁਮਿਤ ਅਰੋਡ਼ਾ, ਜੇਠ ਪ੍ਰਿੰਸ ਅਰੋੜਾ ਤੇ ਸੱਸ ਸਰੋਜ ਅਰੋੜਾ ਵਾਸੀ ਹਰਚਰਨ ਨਗਰ ਖ਼ਿਲਾਫ਼ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਪੂਜਾ ਅਰੋੜਾ ਮੁਤਾਬਕ ਉਸਦਾ ਵਿਆਹ ਕਰੀਬ ਅੱਠ ਸਾਲ ਪਹਿਲਾਂ ਹਰਚਰਨ ਨਗਰ ਦੇ ਰਹਿਣ ਵਾਲੇ ਸੁਮਿਤ ਅਰੋੜਾ ਨਾਲ ਹੋਇਆ ਸੀ। ਵਿਆਹ ‘ਚ ਉਸ ਦੇ ਪੇਕੇ ਪਰਿਵਾਰ ਨੇ ਆਪਣੀ ਹੈਸੀਅਤ ਮੁਤਾਬਕ ਇਸਤਰੀ ਧਨ ਦੇ ਰੂਪ ‘ਚ ਦਾਜ ਦਹੇਜ ਵੀ ਦਿੱਤਾ ਪਰ ਕੁਝ ਸਮਾਂ ਬਾਅਦ ਹੀ ਪਤੀ ਦੇ ਤੇਵਰ ਬਦਲ ਗਏ।ਸ਼ਿਕਾਇਤਕਰਤਾ ਮੁਤਾਬਕ ਉਸ ਦਾ ਪਤੀ ਸੁਮਿਤ ਅਰੋੜਾ ਨਿੱਤ ਨਵੀਂਆਂ ਫਰਮਾਇਸ਼ਾਂ ਕਰਨ ਲੱਗਿਆ। ਸ਼ੁਰੂ ‘ਚ ਉਸ ਦੇ ਪੇਕੇ ਪਰਿਵਾਰ ਨੇ ਪਤੀ ਦੀਆਂ ਕਈ ਜਾਇਜ਼ ਨਾਜਾਇਜ਼ ਮੰਗਾਂ ਪੂਰੀਆਂ ਵੀ ਕੀਤੀਆਂ ਪਰ ਜਦ ਇਹ ਸਿਲਸਿਲਾ ਬਾਦਸਤੂਰ ਜਾਰੀ ਰਿਹਾ ਤਾਂ ਉਨ੍ਹਾਂ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਵੂਮੈਨ ਸੈੱਲ ਪੁਲਿਸ ਕੋਲ ਦਰਜ ਕਰਵਾ ਦਿੱਤੀ। ਪੁਲੀਸ ਨੇ ਆਰੋਪੀ ਪਤੀ ਸੁਮਿਤ ਅਰੋਡ਼ਾ, ਜੇਠ ਪ੍ਰਿੰਸ ਅਰੋੜਾ ਅਤੇ ਸੱਸ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਏਐੱਸਆਈ ਦੇ ਖਾਤੇ ’ਚੋਂ ਮੁੰਬਈ ‘ਚ ਬੈਠੇ ਹੈਕਰਾਂ ਨੇ ਕੀਤੀ 1.03 ਲੱਖ ਦੀ ਸ਼ਾਪਿੰਗ

Read Next

ਤੇਜ਼ ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕਾਰੋਬਾਰੀ ‘ਤੇ ਕੀਤਾ ਹਮਲਾ