Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਤੇਜ਼ ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕਾਰੋਬਾਰੀ ‘ਤੇ ਕੀਤਾ ਹਮਲਾ

ਲੁਧਿਆਣਾ : ਪਿੰਡ ਮੰਗਲੀ ਖਾਸ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰਨ ਦੇ ਆਰੋਪੀਆਂ ਖ਼ਿਲਾਫ਼ ਥਾਣਾ ਮੇਹਰਬਾਨ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਸੁਖਵਿੰਦਰ ਸਿੰਘ ਦੇ ਹੀ ਬਿਆਨਾਂ ਤੇ ਬਲਰਾਜ ਸਿੰਘ, ਹਰਪਾਲ ਸਿੰਘ, ਰਣਧੀਰ ਸਿੰਘ, ਦਿਲਬਾਗ ਸਿੰਘ ,ਜਸਬੀਰ ਸਿੰਘ, ਮੇਵਾ ਸਿੰਘ ,ਗੁਰਮੇਲ ਸਿੰਘ, ਬੂਟਾ ਸਿੰਘ , ਦਿਲਬਾਗ ਸਿੰਘ ਤੇ ਉਨ੍ਹਾਂ ਦੇ ਦਰਜਨ ਭਰ ਅਣਪਛਾਤੇ ਸਾਥੀਆਂ ਖ਼ਿਲਾਫ਼ ਦਰਜ ਕੀਤਾ ਹੈ।

ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਮੁਤਾਬਕ ਉਹ ਮੰਗਲੀ ਟਾਂਡਾ ਮੇਨ ਮਾਰਕੀਟ ਵਿੱਚ ਸ਼ਟਰਿੰਗ ਦਾ ਕਾਰੋਬਾਰ ਕਰਦੇ ਹਨ।ਵਾਰਦਾਤ ਵਾਲੇ ਦਿਨ ਸਵੇਰੇ ਕਰੀਬ ਸਾਢੇ ਦੱਸ ਵਜੇ ਉਹ ਆਪਣੀ ਦੁਕਾਨ ਦੇ ਮੁਲਾਜ਼ਮ ਰਾਜਕਰਨ ਕੋਲੋਂ ਦੁਕਾਨ ਖੁੱਲ੍ਹਵਾ ਕੇ ਸਫ਼ਾਈ ਕਰਵਾ ਰਿਹਾ ਸੀ। ਇਸ ਦੌਰਾਨ ਤੇਜ਼ ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਆਰੋਪੀਆਂ ਨੇ ਦੁਕਾਨ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਉਸ ਉੱਪਰ ਹਮਲਾ ਕਰ ਦਿੱਤਾ।ਕੁੱਟਮਾਰ ਦੌਰਾਨ ਰੌਲਾ ਸੁਣ ਕੇ ਜਦ ਉਸ ਦੇ ਪਿਤਾ ਹਰ ਬਿਲਾਸ ‘ਚ ਬਚਾਅ ਕਰਨ ਲਈ ਆਏ ਤਾਂ ਆਰੋਪੀਆਂ ਨੇ ਉਨ੍ਹਾਂ ਨਾਲ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਦ ਪੀਡ਼ਤ ਨੇ ਜਾਨ ਬਚਾਉਣ ਲਈ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਆਲੇ ਦੁਆਲੇ ਦੇ ਲੋਕਾਂ ਨੂੰ ਇਕੱਠਾ ਹੁੰਦੇ ਵੇਖ ਆਰੋਪੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਮੁਤਾਬਕ ਪੀੜਤ ਦੇ ਬਿਆਨਾਂ ਉਪਰ ਪਰਚਾ ਦਰਜ ਕਰਕੇ ਬਾਕੀ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਉੱਦਮ ਸ਼ੁਰੂ ਕਰ ਦਿੱਤੇ ਗਏ ਹਨ।

Vinkmag ad
Share Our Daily Posts

News Desk

Read Previous

ਵਿਆਹੁਤਾ ਨੂੰ ਦਾਜ ਲਈ ਮਾਨਸਿਕ ਤੇ ਸਰੀਰਿਕ ਤੌਰ ‘ਤੇ ਤੰਗ ਕਰਨ ਪਤੀ, ਜੇਠ ਤੇ ਸੱਸ ਨਾਮਜ਼ਦ

Read Next

ਪੰਜਾਬ ‘ਚ ਵੱਡਾ ਸਿਆਸੀ ਧਮਾਕਾ; ਨਵਜੋਤ ਸਿੱਧੂ ਨੇ PPCC ਦੇ ਪ੍ਰਧਾਨਗੀ ਅਹੁਦੇ ਤੋਂ ਦਿੱਤਾ ਅਸਤੀਫ਼ਾ, ਕਿਹਾ- ਮੈਂ ਸਮਝੌਤਾ ਨਹੀਂ ਕਰ ਸਕਦਾ