Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਸ਼ੁਤਰਾਣਾ ‘ਚ ਦਿਲ ਕੰਬਾਊ ਘਟਨਾ : ਸਿਰ ‘ਚ ਘੋਟਣਾ ਮਾਰ ਕੇ ਪਤਨੀ ਦੀ ਹੱਤਿਆ, ਸ਼ਰਾਬ ਪੀਣ ਤੋਂ ਰੋਕਣ ‘ਤੇ ਅਕਸਰ ਹੁੰਦਾ ਸੀ ਝਗੜਾ

ਪਾਤੜਾਂ : ਪਿੰਡ ਸ਼ੁਤਰਾਣਾ ਵਿਖੇ ਅੱਜ ਸਵੇਰੇ ਤੜਕਸਾਰ ਸਾਢੇ ਚਾਰ ਵਜੇ ਦੇ ਕਰੀਬ ਪਤੀ ਵੱਲੋਂ ਪਤਨੀ ਦੇ ਸਿਰ ਵਿਚ ਘੋਟਣਾ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸ਼ੁਤਰਾਣਾ ਦੀ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਸ਼ੁਤਰਾਣਾ ਦੇ ਮੁਖੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਲੜਕੇ ਅਭਿਸ਼ੇਕ ਵੱਲੋਂ ਪੁਲਿਸ ਨੂੰ ਦਿੱਤੀ ਜਾਣਕਾਰੀ ਮੁਤਾਬਕ ਉਸ ਦਾ ਪਿਤਾ ਮਹਿੰਦਰਪਾਲ ਪਹਿਲਾਂ ਟੇਲਰ ਦਾ ਕੰਮ ਕਰਦਾ ਸੀ ਅਤੇ ਹੁਣ ਪਿਛਲੇ ਕਾਫੀ ਸਮੇਂ ਤੋਂ ਸ਼ਰਾਬ ਪੀਣ ਦਾ ਆਦੀ ਹੋ ਗਿਆ ਸੀ ਜਿਸ ਕਰਕੇ ਘਰ ਅਕਸਰ ਝਗੜਾ ਹੁੰਦਾ ਅਤੇ ਉਹ ਉਨ੍ਹਾਂ ਦੀ ਮਾਂ ਅਤੇ ਦੋਹਾਂ ਭਰਾਵਾਂ ਦੀ ਕੁੱਟਮਾਰ ਕਰਦਿਆਂ ਉਨ੍ਹਾਂ ਨੂੰ ਰਿਸ਼ਤੇਦਾਰੀ ‘ਚ ਜਾਣ ਤੋਂ ਰੋਕਦਾ। ਬੀਤੇ ਕੱਲ੍ਹ ਉਹ ਆਪਣੀ ਮਾਸੀ ਕੋਲ ਪਿੰਡ ਗੁਲਾਹੜ ਵਿਖੇ ਗਿਆ। ਸ਼ਾਮ ਸਮੇਂ ਜਦੋਂ ਘਰ ਆਇਆ ਤਾਂ ਝਗੜਾ ਕਰਨ ਲੱਗਾ। ਉਪਰੰਤ ਉਹ ਸਾਰਾ ਪਰਿਵਾਰ ਸੌਂ ਗਿਆ। ਸਵੇਰੇ ਕਰੀਬ ਸਾਢੇ ਚਾਰ ਵਜੇ ਉਸਦੇ ਪਿਤਾ ਨੇ ਘੋਟਨੇ ਨਾਲ ਉਸਦੀ ਮਾਂ ਊਸ਼ਾ ਰਾਣੀ ਦੇ ਸਿਰ ਉੱਤੇ ਵਾਰ ਕੀਤਾ ਤਾਂ ਚੀਕ-ਚਿਹਾੜਾ ਸੁਣ ਕੇ ਉਹ ਦੋਵੇਂ ਭਰਾ ਜਾਗ ਗਏ। ਰੌਲਾ ਪਾਉਣ ‘ਤੇ ਪਿਤਾ ਖੇਤਾਂ ਵੱਲ ਭੱਜ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਅਭਿਸ਼ੇਕ ਦੇ ਬਿਆਨਾਂ ਦੇ ਅਧਾਰ ਤੇ ਮਹਿੰਦਰਪਾਲ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਭਾਜਪਾ ਆਈਟੀ ਸੈੱਲ ਰੋਪੜ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

Read Next

ਨਵਜੋਤ ਸਿੰਘ ਸਿੱਧੂ ਤੋਂ ਬਾਅਦ ਇਕ ਹੋਰ ਅਸਤੀਫ਼ਾ, ਗੁਲਜ਼ਾਰ ਇੰਦਰ ਚਾਹਲ ਨੇ ਛੱਡਿਆ ਖ਼ਜ਼ਾਨਚੀ ਦਾ ਅਹੁਦਾ