Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸ਼ੌਰਿਆ ਚੱਕਰ ਮੋੜਨ ਰਾਸ਼ਟਰੀ ਭਵਨ ਪੁੱਜੀ ਕਾਮਰੇਡ ਬਲਵਿੰਦਰ ਦੀ ਪਤਨੀ ਨੇ ਰਾਸ਼ਟਰਪਤੀ ਤੋਂ ਮੰਗੀ ਸਵੈਇੱਛਾ ਮੌਤ

ਤਰਨਤਾਰਨ : ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਨੂੰ 17 ਅਕਤੂਬਰ 2020 ਨੂੰ ਅੱਤਵਾਦੀਆਂ ਵੱਲੋਂ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ’ਚ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦੇ ਹੋਏ ਸ਼ੌਰਿਆ ਚੱਕਰ ਵਾਪਸ ਮੋੜਨ ਲਈ ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ (ਸ਼ੌਰਿਆ ਚੱਕਰ ਜੇਤੂ) ਆਪਣੇ ਪੁੱਤਰ ਅਰਸ਼ਦੀਪ ਸਿੰਘ, ਭਰਾ ਗੁਲਸ਼ਨਬੀਰ ਸਿੰਘ ਨਾਲ ਰਾਸ਼ਟਰਪਤੀ ਭਵਨ ਪਹੁੰਚੀ। ਇੱਥੇ ਸਥਿਤ ਆਰਸੀ ਬ੍ਰਾਂਚ ਵੱਲੋਂ ਜਗਦੀਸ਼ ਕੌਰ ਦੀ ਲਿਖਤੀ ਸ਼ਿਕਾਇਤ ਲੈ ਕੇ ਉਸ ’ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਅੱਤਵਾਦੀਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੇ ਕਾਮਰੇਡ ਬਲਵਿੰਦਰ ਸਿੰਘ ਸੰਧੂ, ਉਨ੍ਹਾਂ ਦੀ ਪਤਨੀ ਜਗਦੀਸ਼ ਕੌਰ, ਭਰਾ ਰਣਜੀਤ ਸਿੰਘ, ਭਰਜਾਈ ਬਲਰਾਜ ਕੌਰ ਨੂੰ 1992 ’ਚ ਦੇਸ਼ ਦੇ ਰਾਸ਼ਟਰਪਤੀ ਵੱਲੋਂ ਸ਼ੌਰਿਆ ਚੱਕਰਾਂ ਨਾਲ ਸਨਮਾਨਿਆ ਗਿਆ ਸੀ। ਇਹ ਪਹਿਲਾ ਮੌਕਾ ਸੀ ਕਿ ਕਿਸੇ ਆਮ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਇਕੱਠੇ ਰਾਸ਼ਟਰਪਤੀ ਮੈਡਲ ਮਿਲੇ ਹੋਣ। ਅੱਤਵਾਦੀਆਂ ਵੱਲੋਂ 17 ਅਕਤੂਬਰ ਨੂੰ ਬਲਵਿੰਦਰ ਸਿੰਘ ਸੰਧੂ ਨੂੰ ਉਨ੍ਹਾਂ ਦੇ ਘਰ ’ਚ ਗੋਲ਼ੀ ਮਾਰ ਦਿੱਤੀ ਗਈ ਸੀ। ਭਾਰਤ ਸਰਕਾਰ ਵੱਲੋਂ ਐੱਨਆਈਏ ਤੋਂ ਕਰਵਾਈ ਗਈ ਜਾਂਚ ਤੋਂ ਨਾਖੁਸ਼ ਪਰਿਵਾਰ ਨੇ 24 ਸਤੰਬਰ ਨੂੰ ਰਾਸ਼ਟਰਪਤੀ ਤੋਂ ਆਪਣੀ ਇੱਛਾ ਅਨੁਸਾਰ ਮੌਤ ਮੰਗਦੇ ਹੋਏ ਸ਼ੌਰਿਆ ਚੱਕਰ ਮੋੜਨ ਦਾ ਫੈਸਲਾ ਕੀਤਾ ਸੀ।

ਜਗਦੀਸ਼ ਕੌਰ ਨੇ ਦੱਸਿਆ ਕਿ ਹੱਤਿਆਕਾਂਡ ਨਾਲ ਸਬੰਧਤ 13 ਮੁਲਜ਼ਮਾਂ ਨੂੰ ਐੱਨਆਈਏ ਨੇ ਮੋਹਾਲੀ ਸਥਿਤ ਐੱਨਆਈਏ ਦੀ ਸਪੈਸ਼ਲ ਅਦਾਲਤ ਤੋਂ ਬਰੀ ਕਰਵਾ ਦਿੱਤਾ ਹੈ। ਪਰਿਵਾਰ ਕੋਲ ਸੁਰੱਖਿਆ ਨਾ-ਮਾਤਰ ਹੈ, ਜਦਕਿ ਉਨ੍ਹਾਂ ਦਾ ਪਰਿਵਾਰ ਅਜੇ ਵੀ ਅੱਤਵਾਦੀਆਂ ਦੀ ਹਿੱਟ ਲਿਸਟ ’ਤੇ ਹੈ। ਉਨ੍ਹਾਂ ਨੇ ਰਾਸ਼ਟਰਪਤੀ ਨੂੰ ਸ਼ੌਰਿਆ ਚੱਕਰ ਵਾਪਸ ਕਰਨ ਸਬੰਧੀ ਇਕ ਪੱਤਰ ਵੀ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਰਾਸ਼ਟਰਪਤੀ ਨਾਲ ਨਹੀਂ ਮਿਲਵਾਇਆ ਗਿਆ। ਆਰਸੀ ਬ੍ਰਾਂਚ ਨੇ ਉਨ੍ਹਾਂ ਕੋਲੋਂ ਦਰਖਾਸਤ ਲੈ ਲਈ ਹੈ ਤੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਜਲਦ ਬੁਲਾਇਆ ਜਾਵੇਗਾ।

Vinkmag ad
Share Our Daily Posts

News Desk

Read Previous

ਪੰਜਾਬ ਉਦੋਂ ਬਚੇਗਾ ਜਦੋਂ ਸਿੱਧੂ ਮੁੰਬਈ ਜਾਣਗੇ : ਸੁਖਬੀਰ ਬਾਦਲ

Read Next

ਝਗੜੇ ਦੌਰਾਨ ਗੋਲੀਆਂ ਮਾਰ ਕੇ ਚਾਚੇ ਭਤੀਜੇ ਦਾ ਕਤਲ