Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਜ਼ਹਿਰੀਲੇ ਛੋਲੇ ਭਟੂਰੇ ਖੁਆ ਕੇ ਕੀਤਾ ਕਤਲ, ਪੁਲਿਸ ਨੇ ਹੱਤਿਆ ਦਾ ਮੁਕੱਦਮਾ ਦਰਜ ਕਰਕੇ ਮੁਲਜ਼ਮ ਦੀ ਕੀਤੀ ਤਲਾਸ਼ ਸ਼ੁਰੂ

ਲੁਧਿਆਣਾ : ਸਾਜ਼ਿਸ਼ ਦੇ ਤਹਿਤ ਜ਼ਹਿਰੀਲੇ ਛੋਲੇ ਭਟੂਰੇ ਖੁਆ ਕੇ ਅਧੇੜ ਉਮਰ ਦੇ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਨੇ ਪਿੰਡ ਖਾਨਪੁਰ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੇ ਬਿਆਨ ਉਪਰ ਜਨਤਾ ਨਗਰ ਗਲੀ ਨੰਬਰ 1 ਦੇ ਵਾਸੀ ਹਲਵਾਈ ਓਮਾ ਦੱਤ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਥਾਣਾ ਡਾਬਾ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਖਾਨਪੁਰ ਦਾ ਹੀ ਰਹਿਣ ਵਾਲਾ ਉਸ ਦਾ ਦੋਸਤ ਬਲਜੀਤ ਸਿੰਘ(40) ਦੁੱਧ ਦਾ ਕੰਮ ਕਰਦਾ ਸੀ। ਕੁਝ ਦਿਨ ਪਹਿਲੋਂ ਉਹ ਸਟਾਰ ਰੋਡ ਤੇ ਹਲਵਾਈ ਓਮਾ ਦੱਤ ਕੋਲ ਉਧਾਰ ਦਿੱਤੇ ਦੁੱਧ ਦੇ ਪੈਸੇ ਲੈਣ ਲਈ ਗਿਆ।ਉਮਾ ਦੱਤ ਨੇ ਬਲਜੀਤ ਸਿੰਘ ਨੂੰ ਪੈਸੇ ਦੇਣ ਦੀ ਬਜਾਏ ਭਰੋਸੇ ਵਿਚ ਲੈ ਕੇ ਛੋਲੇ ਭਟੂਰੇ ਖੁਆ ਦਿੱਤੇ।ਭਟੂਰੇ ਖਾਣ ਤੋਂ ਬਾਅਦ ਬਲਜੀਤ ਸਿੰਘ ਦੀ ਹਾਲਤ ਬੇਹੱਦ ਖਰਾਬ ਹੋ ਗਈ। ਇਲਾਜ ਲਈ ਬਲਜੀਤ ਸਿੰਘ ਨੂੰ ਸਿੱਧੂ ਹਸਪਤਾਲ ਦਾਖ਼ਲ ਕਰਵਾਇਆ ਗਿਆ ,ਜਿੱਥੇ ਉਸ ਦੀ ਮੌਤ ਹੋ ਗਈ। ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਹਲਵਾਈ ਓਮਾ ਦੱਤ ਨੇ ਬਲਜੀਤ ਨੂੰ ਜ਼ਹਿਰੀਲੀ ਚੀਜ਼ ਖੁਆ ਕੇ ਉਸਦਾ ਕਤਲ ਕੀਤਾ ਹੈ। ਇਸ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਸੁਖਵਿੰਦਰ ਸਿੰਘ ਦੇ ਬਿਆਨਾਂ ਉਪਰ ਓਮਾ ਦੱਤ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਓਮਾ ਦੱਤ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

 

Vinkmag ad
Share Our Daily Posts

News Desk

Read Previous

ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਵੀਡੀਓ ਟਵੀਟ, ਦੇਖੋ ਨਵੇਂ ਮੰਤਰੀਆਂ ਤੇ ਅਧਿਕਾਰੀਆਂ ਬਾਰੇ ਕੀ ਬੋਲੇ

Read Next

ਬਠਿੰਡਾ ‘ਚ ਇਕੋ ਦਿਨ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੇ ਕੀਤੀ ਖ਼ੁਦਕੁਸ਼ੀ