Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਬਠਿੰਡਾ ‘ਚ ਇਕੋ ਦਿਨ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ : ਸਿਰ ਚੜ੍ਹੇ ਕਰਜ਼ੇ ਦੀ ਪੰਡ ਦਾ ਬੋਝ ਨਾ ਝੱਲਦਿਆਂ ਹੋਇਆਂ ਦੋ ਵਿਅਕਤੀਆਂ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਅਤੇ ਇਕ ਨਾਬਾਲਗ ਨੌਜਵਾਨ ਵੱਲੋਂ ਘਰੇਲੂ ਝਗੜੇ ਤੋਂ ਤੰਗ ਆ ਕੇ ਆਪਣੀ ਜੀਵਨ ਕਹਾਣੀ ਖ਼ਤਮ ਕਰਨ ਲਈ ਸੂਚਨਾ ਪ੍ਰਾਪਤ ਹੋਈ ਹੈ। ਕਰਜ਼ੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਉਨ੍ਹਾਂ ਸਿਰ ਲੱਖਾਂ ਰੁਪਏ ਦਾ ਕਰਜ਼ਾ ਸੀ ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਹੇ ਸਨ।

ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਦੇ ਵਸਨੀਕ ਮਹਿੰਦਰ ਸਿੰਘ 45 ਸਾਲਾ ਨੇ ਸਵੇਰੇ 8 ਵਜੇ ਦੇ ਕਰੀਬ ਖੇਤ ਵਿਚ ਜਾ ਕੇ ਦਰੱਖਤਾਂ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਚ ਪਹੁੰਚਾਇਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮਹਿੰਦਰ ਸਿੰਘ ਨੇ ਪ੍ਰਾਈਵੇਟ ਕਮਿਸ਼ਨ ਏਜੰਟ ਕੋਲੋਂ ਲੱਖ ਰੁਪਇਆ ਕਰਜ਼ਾ ਲਿਆ ਹੋਇਆ ਸੀ ਜਿਸ ਕਾਰਨ ਉਹ ਕਾਫ਼ੀ ਦਿਨਾਂ ਤੋਂ ਪਰੇਸ਼ਾਨ ਚੱਲ ਰਿਹਾ ਸੀ। ਇਸੇ ਤਰ੍ਹਂ ਥਾਣਾ ਸੰਗਤ ਦੇ ਪਿੰਡ ਪੱਕਾ ਕਲਾਂ ਦੇ ਵਸਨੀਕ ਸਤੀਸ਼ ਕੁਮਾਰ ਨੇ ਸਵੇਰੇ 7 ਵਜੇ ਦੇ ਕਰੀਬ ਖੇਤ ਵਿਚ ਜਾ ਕੇ ਦਰੱਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸਤੀਸ਼ ਕੁਮਾਰ ਸਿਰ ਚੜ੍ਹੇ ਕਰਜ਼ੇ ਕਾਰਨ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕੀਤੀ ਹੈ।

ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਜੱਸਾ ਸਿੰਘ ਦੇ ਵਸਨੀਕ ਅਰਸ਼ਦੀਪ ਸਿੰਘ 16 ਸਾਲਾ ਨੇ ਬਾਅਦ ਦੁਪਹਿਰ ਸਾਢੇ 3 ਵਜੇ ਦੇ ਕਰੀਬ ਆਪਣੇ ਘਰ ਵਿਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਘਰੇਲੂੂ ਝਗੜੇ ਕਾਰਨ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਸੀ ਜਿਸ ਕਾਰਨ ਉਸ ਨੇ ਆਤਮ ਹੱਤਿਆ ਦਾ ਰਾਹ ਅਖਤਿਆਰ ਕੀਤਾ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਤਲਵੰਡੀ ਸਾਬੋ ਦੇ ਹਸਪਤਾਲ ਵਿਚ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਜ਼ਹਿਰੀਲੇ ਛੋਲੇ ਭਟੂਰੇ ਖੁਆ ਕੇ ਕੀਤਾ ਕਤਲ, ਪੁਲਿਸ ਨੇ ਹੱਤਿਆ ਦਾ ਮੁਕੱਦਮਾ ਦਰਜ ਕਰਕੇ ਮੁਲਜ਼ਮ ਦੀ ਕੀਤੀ ਤਲਾਸ਼ ਸ਼ੁਰੂ

Read Next

AAP ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਪਹੁੰਚ ਕੇ ਕੀਤੀ PC, ਚੰਨੀ ਸਰਕਾਰ ਨੂੰ ਦਿੱਤੀਆਂ ਇਹ ਚੁਣੌਤੀਆਂ