Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

AAP ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਪਹੁੰਚ ਕੇ ਕੀਤੀ PC, ਚੰਨੀ ਸਰਕਾਰ ਨੂੰ ਦਿੱਤੀਆਂ ਇਹ ਚੁਣੌਤੀਆਂ

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਚੰਡੀਗੜ੍ਹ ਪੁੱਜੇ। ਦਰਅਸਲ ਉਹ ਆਪਣੀ ਦੋ ਦਿਨਾ ਫੇਰੀ ਲਈ ਪੰਜਾਬ ਆਏ ਹਨ। ਇੱਥੇ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਸਭ ਤੋਂ ਪਹਿਲਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ‘ਚ ਬਣੇ ਅਸਥਿਰਤਾ ਦੇ ਮਾਹੌਲ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਸ ਵੇਲੇ ਜਿਵੇਂ ਦੀ ਅਸਥਿਰਤਾ ਬਣੀ ਹੋਈ ਹੈ, ਅਜਿਹੇ ਵਿਚ ਆਮ ਆਦਮੀ ਪਾਰਟੀ ਹੀ ਇਮਾਨਦਾਰ ਤੇ ਸਥਿਰ ਸਰਕਾਰ ਦੇ ਸਕਦੀ ਹੈ। ਚਾਰ ਮਹੀਨੇ ‘ਚ ‘ਆਪ’ ਅਜਿਹਾ ਕਰੇਗੀ। ਅਸੀਂ ਚਾਹੁੰਦੇ ਹਾਂ ਪੰਜਾਬ ਦਾ ਵਿਕਾਸ ਹੋਵੇ। ਚੰਨੀ ਪੰਜ ਚੀਜ਼ਾਂ ‘ਤੇ ਕਾਰਵਾਈ ਕਰਨ। ਕੇਜਰੀਵਾਲ ਬੋਲੇ ਕਿ ਪੰਜਾਬ ਦੀ ਜਨਤਾ ਨੂੰ ਸਮਝ ਹੀ ਨਹੀਂ ਆ ਰਿਹਾ ਕਿ ਉਹ ਆਪਣੀਆਂ ਸਮੱਸਿਆਵਾਂ ਲੈ ਕੇ ਕਿਸ ਦੇ ਕੋਲ ਜਾਣ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਨ੍ਹਾਂ ਪੰਜਾਬ ‘ਚ ਹਰ ਘਰ ਇਕ ਸਰਕਾਰੀ ਨੌਕਰੀ ਦਾ ਵਾਅਦਾ ਕੀਤਾ ਸੀ ਤੇ ਨੌਕਰੀ ਨਾ ਮਿਲਣ ਦੀ ਸੂਰਤ ‘ਚ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਨਵੀਂ ਯਾਨੀ ਚੰਨੀ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ। ਕੇਜਰੀਵਾਲ ਨੇ CM ਚੰਨੀ ਤੋਂ ਬਰਗਾੜੀ ਕਾਂਡ ਦੇ ਗੁਨਾਹਗਾਰਾਂ ਨੂੰ ਸਜ਼ਾ ਦਿਵਾਉਣ, ਦਾਗ਼ੀ ਮੰਤਰੀਆਂ ਤੇ ਅਫ਼ਸਰਾਂ ਨੂੰ ਹਟਾਉਣ ਸਮੇਤ ਕਈ ਬਿੰਦੂਆਂ ‘ਤੇ ਕੰਮ ਕਰਨ ਨੂੰ ਕਿਹਾ।

ਕੇਜਰੀਵਾਲ ਰਾਘਵ ਚੱਢੇ ਦੇ ਨਾਲ ਚੰਡੀਗੜ੍ਹ ਏਅਰਪੋਰਟ ਪੁੱਜੇ। ਉਹ ਇੱਥੋਂ ਲੁਧਿਆਣਾ ਜਾਣਗੇ। ਆਪ ਕਨਵੀਨਰ ਨੇ ਕਿਹਾ ਕਿ ਬਰਗਾੜੀ ਕਾਂਡ ਨੂੰ ਲੈ ਕੇ ਜਨਤਾ ਨਰਾਜ਼ ਹੈ। ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਮਾਸਰਟਮਾਈਂਡ ਲੋਕਾਂ ਨੂੰ ਸਜ਼ਾ ਨਹੀਂ ਹੋਈ। ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਹੈ, ਦੇਖ ਲਓ। 24 ਘੰਟੇ ‘ਚ ਇਸ ਰਿਪੋਰਟ ਦੇ ਆਧਾਰ ‘ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

ਕੇਜਰੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਚਰਨਜੀਤ ਸਿੰਘ ਚੰਨੀ ਪੂਰਾ ਕਰਨ। ਬੇਰੁਜ਼ਗਾਰੀ ਭੱਤਾ ਦੇਣ ਦੀ ਗੱਲ ਕਹੀ ਸੀ। ਇਸ ਵਾਅਦੇ ਨੂੰ ਪੂਰਾ ਕਰਦੇ ਹੋਏ ਬੇਰੁਜ਼ਗਾਰਾਂ ਨੂੰ ਭੱਤਾ ਦਿਉ। ਕਿਸਾਨਾਂ ਦੇ ਕਰਜ਼ ਮਾਫ਼ੀ ਦੀ ਗੱਲ ਕੀਤੀ ਸੀ। ਪਾਵਰ ਪਰਚੇਜ਼ ਐਗਰੀਮੈਂਟ ਨੂੰ ਰੱਦ ਕਰੋ।

ਆਪ’ ਪ੍ਰਮੁੱਖ ਨੇ ਕਿਹਾ, ਮੈਂ 49 ਦਿਨਾਂ ‘ਚ ਦਿੱਲੀ ‘ਚ ਬਿਜਲੀ ਦੇ ਰੇਟ ਅੱਧੇ ਕਰ ਦਿੱਤੇ ਸਨ। ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੀਐੱਮ ਫੇਸ ‘ਤੇ ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਕਹਿ ਰਹੇ ਹਾਂ ਕਿ ਅਸੀਂ ਅਜਿਹਾ ਫੇਸ ਦਿਆਂਗੇ, ਜਿਸ ‘ਤੇ ਪੰਜਾਬ ਨੂੰ ਮਾਣ ਹੋਵੇਗਾ। ਕਿਹਾ ਕਿ ਉਹ ਕੱਲ੍ਹ ਲੁਧਿਆਣਾ ‘ਚ ਡਿਟੇਲਡ ਪ੍ਰੈੱਸ ਕਾਨਫਰੰਸ ਕਰਨਗੇ। ਉੱਥੇ ਹੀ ਸਾਰਿਆਂ ਦਾ ਜਵਾਬ ਦਿਆਂਗੇ। ਕੇਜਰੀਵਾਲ ਦੇ ਨਾਲ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਮਨ ਅਰੋੜਾ ਤੇ ਪ੍ਰੋ. ਬਲਜਿੰਦਰ ਕੌਰ ਵੀ ਮੌਜੂਦ ਸਨ।

ਅਰਵਿੰਦ ਕੇਜਰੀਵਾਲ ਇੱਥੋਂ ਲੁਧਿਆਣਾ ਜਾਣਗੇ। ਉੱਥੇ ਉਨ੍ਹਾਂ ਦੀ ਉਦਮੀਆਂ ਨਾਲ ਬੈਠਕ ਹੈ। ਬੈਠਕ ਤੋਂ ਬਾਅਦ ਨੇਤਾ ਵਿਰੋਧੀ ਧਿਰ ਹਰਪਾਲ ਚੀਮਾ ਪ੍ਰੈੱਸ ਕਾਨਫਰੰਸ ਕਰਨਗੇ। ਦੱਸ ਦੇਈਏ ਕਿ ਪੰਜਾਬ ‘ਚ ਸਾਲ 2022 ਦੀ ਸ਼ੁਰੂਆਤ ‘ਚ ਵਿਧਾਨ ਸਭਾ ਚੋਣ ਹੋਣੀ ਹੈ। ਇਸ ਸਬੰਧੀ ਕੇਜਰੀਵਾਲ ਨੇ ਪੰਜਾਬ ‘ਚ ਸਰਗਰਮੀ ਵਧਾ ਦਿੱਤੀ ਹੈ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ ਇਕੋ ਦਿਨ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੇ ਕੀਤੀ ਖ਼ੁਦਕੁਸ਼ੀ

Read Next

ਸਿੱਧੂ ਦੀ ਬਗਾਵਤ ਅੱਗੇ ਨਹੀਂ ਝੁਕੇਗੀ ਕਾਂਗਰਸ ਹਾਈ ਕਮਾਂਡ,ਮਾਮਲਾ CM ਚੰਨੀ ‘ਤੇ ਛੱਡਿਆ