Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਸਿੱਧੂ ਦੀ ਬਗਾਵਤ ਅੱਗੇ ਨਹੀਂ ਝੁਕੇਗੀ ਕਾਂਗਰਸ ਹਾਈ ਕਮਾਂਡ,ਮਾਮਲਾ CM ਚੰਨੀ ‘ਤੇ ਛੱਡਿਆ

ਚੰਡੀਗਡ਼੍ਹ : ਪੰਜਾਬ ਵਿਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਅੰਦਰ ਭੂਚਾਲ ਆ ਗਿਆ ਹੈ। ਨਵਜੋਤ ਸਿੰਘ ਸਿੱਧੂ ਦੇ ਬੀਤੇ ਦਿਨ ਅਸਤੀਫ਼ੇ ਤੋਂ ਹਰ ਇਕ ਨਜ਼ਰ ਇਸ ’ਤੇ ਟਿਕੀ ਹੈ ਪੰਜਾਬ ਕਾਂਗਰਸ ਵਿਚ ਅੱਗੇ ਕੀ ਹੋਵੇਗਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੈਦਾ ਹੋਈ ਸਥਿਤੀ ਵਿੱਚ ਕਾਂਗਰਸ ਹਾਈ ਕਮਾਂਡ ਦਾ ਸਟੈਂਡ ਸਖਤ ਹੋ ਗਿਆ ਹੈ। ਕਿਹਾ ਜਾਂਦਾ ਹੈ ਕਿ ਕਾਂਗਰਸ ਲੀਡਰਸ਼ਿਪ ਹੁਣ ਸਿੱਧੂ ਨੂੰ ਮਨਾ ਨਹੀਂ ਲਵੇਗੀ, ਹਾਈਕਮਾਨ ਨੇ ਹੁਣ ਸਾਰਾ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ‘ਤੇ ਛੱਡ ਦਿੱਤਾ ਹੈ। ਦੂਜੇ ਪਾਸੇ ਚੰਨੀ ਨੇ ਅੱਜ ਫਿਰ ਕੈਬਨਿਟ ਮੀਟਿੰਗ ਬੁਲਾਈ ਹੈ, ਜੋ ਜਾਰੀ ਹੈ। ਮੀਟਿੰਗ ਵਿੱਚ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਵੀ ਪਟਿਆਲਾ ਤੋਂ ਚੰਡੀਗੜ੍ਹ ਆ ਰਹੇ ਹਨ। ਹਰੀਸ਼ ਚੌਧਰੀ, ਪੰਜਾਬ ਵਿਧਾਇਕ ਦਲ ਵਿੱਚ ਕੇਂਦਰੀ ਅਬਜ਼ਰਵਰ ਵੀ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਦੇ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਦੀ ਸੰਭਾਵਨਾ ਹੈ। ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੇ ਵੀ ਆਉਣ ਦੀ ਖ਼ਬਰ ਸੀ, ਪਰ ਹੁਣ ਉਹ ਅਜੇ ਇੱਥੇ ਨਹੀਂ ਆਉਣਗੇ।

ਭਾਵੇਂ ਕਿ ਸਿੱਧੂ ਦੇ ਅਸਤੀਫੇ ਤੋਂ ਬਾਅਦ ਕੁਝ ਮੰਤਰੀਆਂ ਤੇ ਆਗੂਆਂ ਨੇ ਵੀ ਆਪਣੇ ਅਹੁਦੇ ਤਿਆਗ ਦਿੱਤੇ ਪਰ ਅਜੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਹਾਈਕਮਾਂਡ ਵੱਲੋਂ ਪ੍ਰਵਾਨ ਨਹੀਂ ਹੋਇਆ। ਉਨ੍ਹਾਂ ਨੂੰ ਮਨਾਉਣ ਦੀ ਕਵਾਇਦ ਚੱਲ ਰਹੀ ਹੈ। ਹੁਣ ਹਾਈ ਕਮਾਂਡ ਲਈ ਇਹ ਚੁਣੌਤੀ ਭਰਿਆ ਸਮਾਂ ਹੈ ਕਿਉਂਕਿ ਸਿੱਧੂ ਨੂੰ ਪ੍ਰਧਾਨਗੀ ਦੇਣੀ ਹਾਈ ਕਮਾਂਡ ਦਾ ਫੈਸਲਾ ਸੀ।

ਇਸ ਦੌਰਾਨ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੂਤਰਾਂ ਦੇ ਹਵਾਲੇ ਨਾਲ ਦੱਸ ਦੇਈਏ ਕਿ ਹਰੀਸ਼ ਰਾਵਤ ਜੋ ਅੱਜ ਸਿੱਧੂ ਨੂੰ ਮਨਾਉਣ ਲਈ ਪੰਜਾਬ ਆ ਰਹੇ ਸਨ, ਦਾ ਦੌਰਾ ਰੱਦ ਕੀਤਾ ਜਾ ਰਿਹਾ ਹੈ। ਹੁਣ ਹਾਈਕਮਾਨ ਪੂਰੀ ਤਰ੍ਹਾਂ ਚੰਨੀ ਨਾਲ ਹੈ। ਦੱਸਿਆ ਜਾ ਰਿਹਾ ਹੈ ਕਿ ਭਾਵੇਂ ਕਿ ਸਿੱਧੂ ਦਾ ਅਸਤੀਫ਼ਾ ਹਾਈ ਕਮਾਨ ਨੇ ਮਨਜ਼ੂਰ ਨਹੀਂ ਕੀਤਾ ਪਰ ਨਵੇਂ ਪ੍ਰਧਾਨ ਦੀ ਭਾਲ ਸ਼ੁਰੂ ਹੋ ਗਈ ਹੈ।

ਸੂਤਰਾਂ ਮੁਤਾਬਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਲੁਧਿਆਣਾ ਤੋਂ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਾਂ ਨਵੇਂ ਸੂਬਾ ਪ੍ਰਧਾਨ ਵਜੋਂ ਵਿਚਾਰਿਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

AAP ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਪਹੁੰਚ ਕੇ ਕੀਤੀ PC, ਚੰਨੀ ਸਰਕਾਰ ਨੂੰ ਦਿੱਤੀਆਂ ਇਹ ਚੁਣੌਤੀਆਂ

Read Next

Anoop Pathak Suicide: ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ, ਦੋਸ਼ੀਆਂ ਦੀ ਗ੍ਰਿਫ਼ਤਾਰੀ ‘ਤੇ ਅੜੇ