Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਨੈਸ਼ਨਲ ਹਾਈਵੇ ‘ਤੇ ਬਣਿਆ ਨਾਜਾਇਜ਼ ਕੱਟ ਦੇ ਰਿਹੈ ਹਾਦਸਿਆਂ ਨੂੰ ਸੱਦਾ

ਰਾਮਪੁਰਾ ਫੂਲ : ਸਥਾਨਕ ਸ਼ਹਿਰ ਦੇ ਬਠਿੰਡਾ- ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਮੌੜ ਚੌਕ ਕੋਲ ਇਕ ਨਿੱਜੀ ਪੈਟਰੋਲ ਪੰਪ ਸਾਹਮਣੇ ਬਣਿਆ ਇਕ ਨਾਜਾਇਜ਼ ਕੱਟ ਜਾਨ ਲੇਵਾ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ, ਪਰ ਪ੍ਰਸ਼ਾਸ਼ਨ ਹਾਲੇ ਤਕ ਮੂਕ ਦਰਸ਼ਕ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਹਾਈਵੇ ‘ਤੇ ਬਣੇ ਇਸ ਨਾਜਾਇਜ਼ ਕੱਟ ਦੇ ਨਾਲ ਸਰਵਿਸ ਰੋਡ ਬਣੀ ਹੋਈ ਹੈ ਤੇ ਬਿਲਕੁਲ ਸਾਹਮਣੇ ਇਕ ਪੈਟਰੋਲ ਪੰਪ ਹੈ। ਹਾਈਵੇ ‘ਤੇ ਜਾ ਰਹੇ ਤੇਜ਼ ਵਾਹਨ ਕਈ ਵਾਰ ਇਸ ਪੰਪ ਨੂੰ ਵੇਖ ਕੇ ਇੱਕੋ ਦਮ ਵਾਹਨ ਨੂੰ ਪੰਪ ਵੱਲ ਮੋੜ ਲੈਂਦੇ ਹਨ ਜਿਸ ਨਾਲ ਸਰਵਿਸ ਰੋਡ ‘ਤੇ ਜਾ ਰਹੇ ਵਾਹਨਾਂ ਨਾਲ ਐਕਸੀਡੈਂਟ ਹੋਣ ਦਾ ਖਤਰਾ ਬਣ ਜਾਂਦਾ ਹੈ। ਬਹੁਤ ਵਾਰ ਇਸ ਤਰ੍ਹਾਂ ਦੇ ਹਾਦਸੇ ਹੁੰਦੇ ਵਾਲ-ਵਾਲ ਬਚੇ ਹਨ। ਕੁਝ ਦਿਨ ਪਹਿਲਾਂ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਐੱਨਐੱਚਏਆਈ. ਵਲੋਂ ਇਸ ਕੱਟ ਦੇ ਵਿਚਕਾਰ ਵੱਡੇ ਵੱਡੇ ਪੱਥਰ ਰੱਖ ਕੇ ਰਸਤਾ ਬੰਦ ਵੀ ਕੀਤਾ ਗਿਆ ਸੀ ਪਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਕੁਝ ਪੱਥਰਾਂ ਨੂੰ ਹਟਾ ਕੇ ਦੁਬਾਰਾ ਰਸਤਾ ਬਣਾ ਦਿੱਤਾ ਗਿਆ, ਜਿਸ ਕਾਰਨ ਇਕ ਵਾਰ ਫਿਰ ਤੋਂ ਰਾਹਗੀਰਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਸ਼ਹਿਰ ਵਾਸੀਆਂ ‘ਚ ਇਸ ਨਾਜਾਇਜ਼ ਕੱਟ ਪ੍ਰਤੀ ਰੋਸ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਉਹ ਜਲਦ ਤੋਂ ਜਲਦ ਇਸ ਕੱਟ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੀ ਮੰਗ ਕਰ ਰਹੇ ਹਨ।

ਇਸ ਸਬੰਧੀ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਜ਼ਿਲ੍ਹਾ ਅਧਿਕਾਰੀ ਸ਼ੈਲੇਸ਼ ਕੁਮਾਰ ਨੇ ਕਿਹਾ ਕਿ ਉਨਾਂ੍ਹ ਵੱਲੋਂ ਇਸ ਮਾਮਲੇ ਸਬੰਧੀ ਇੰਜੀ. ਆਰਕੇ. ਸ਼ਰਮਾ ਦੀ ਡਿਊਟੀ ਲਗਾਈ ਗਈ ਹੈ। ਜਦੋਂ ਇਸ ਬਾਰੇ ਇੰਜੀ. ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਇਹ ਕੱਟ ਨਜਾਇਜ ਹੈ ਅਤੇ ਇਸ ਨੂੰ ਬਹੁਤ ਜਲਦ ਬੰਦ ਕਰਵਾ ਦਿੱਤਾ ਜਾਵੇਗਾ।

Vinkmag ad
Share Our Daily Posts

News Desk

Read Previous

Anoop Pathak Suicide: ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ, ਦੋਸ਼ੀਆਂ ਦੀ ਗ੍ਰਿਫ਼ਤਾਰੀ ‘ਤੇ ਅੜੇ

Read Next

ਅਮਿਤ ਸ਼ਾਹ ਨੂੰ ਮਿਲਣ ਪੁੱਜੇ ਕੈਪਟਨ, ਕੀ ਭਾਜਪਾ ’ਚ ਜਾਣਗੇ ਅਮਰਿੰਦਰ ਸਿੰਘ!